ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਰਹੱਦੀ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ ਵਿਸ਼ੇਸ਼ ਮੈਡੀਕਲ ਕੈਂਪ

Sorry, this news is not available in your requested language. Please see here.

ਇਸ ਹਫ਼ਤੇ ਡੇਰਾ ਬਾਬਾ ਨਾਨਕ ਬਲਾਕ ਦੇ ਸਰਹੱਦੀ ਪਿੰਡਾਂ ਵਿੱਚ ਲੱਗਣਗੇ ਮੈਡੀਕਲ ਕੈਂਪ

ਗੁਰਦਾਸਪੁਰ, 19 ਸਤੰਬਰ :- ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਭਾਰਤ-ਪਕਿਸਤਾਨ ਸਰਹੱਦ ਨਾਲ ਲੱਗਦੇ ਦੂਰ-ਦੁਰਾਡੇ ਦੇ ਦਿਹਾਤੀ ਖੇਤਰਾਂ ਦੇ ਵਸਨੀਕਾਂ ਨੂੰ ਉਨਾਂ ਦੇ ਘਰ ਦੇ ਕੋਲ ਸਿਹਤ ਸੇਵਾਵਾਂ ਦੇਣ ਦੇ ਉਪਰਾਲੇ ਲਗਾਤਾਰ ਜਾਰੀ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈਡ ਕਰਾਸ ਸੁਸਾਇਟੀ ਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਰਹੱਦੀ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਜਿਸ ਨਾਲ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਹਫ਼ਤੇ ਸਰਹੱਦ ਨਾਲ ਲੱਗਦੇ ਬਲਾਕ ਡੇਰਾ ਬਾਬਾ ਨਾਨਕ ਬਲਾਕ ਦੇ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ 20 ਸਤੰਬਰ ਨੂੰ ਡੇਰਾ ਬਾਬਾ ਨਾਨਕ ਬਲਾਕ ਦੇ ਪਿੰਡ ਗੋਲਾ-ਢੋਲਾ, ਧਰਮਕੋਟ ਪੱਤਣ, ਰੱਤੜ-ਛੱਤੜ ਵਿਖੇ ਮੈਡੀਕਲ ਕੈਂਪ ਲੱਗਣਗੇ। ਇਸੇ ਤਰਾਂ 21 ਸਤੰਬਰ ਨੂੰ ਪਿੰਡ ਡਾਲਾ, ਮੰਗੀਆਂ ਅਤੇ ਖੰਨਾ ਚਮਾਰਾ, 22 ਸਤੰਬਰ ਨੂੰ ਸਹਿਜਾਦਾ ਕਲਾਂ, ਨਿਕੋ ਸਰਾਏ, ਸ਼ਾਹਪੁਰ ਜਾਜਨ, 23 ਸਤੰਬਰ ਨੂੰ ਪੱਖੋ ਕੇ ਮਹਿਰਮਾਂ, ਖੋਦੇ ਬੇਟ ਅਤੇ ਪੱਤੀ ਹਵੇਲੀ, 24 ਸਤੰਬਰ ਨੂੰ ਜੋੜੀਆਂ ਖੁਰਦ, ਰੱਤਾ ਅਤੇ ਠੇਠਰਕੇ ਪਿੰਡਾਂ ਵਿਖੇ ਮੁਫ਼ਤ ਮੈਡੀਕਲ ਕੈਂਪ ਲੱਗਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਕੈਂਪਾਂ ਵਿੱਚ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਚੈੱਕਅਪ ਕੀਤਾ ਜਾਂਦਾ ਹੈ ਅਤੇ ਸਿਹਤ ਵਿਭਾਗ ਤੇ ਰੈੱਡ ਕਰਾਸ ਸੁਸਾਇਟੀ ਵੱਲੋਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਂਦੀਆਂ ਹਨ। ਉਨਾਂ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਇਨ੍ਹਾਂ ਮੁਫ਼ਤ ਮੈਡੀਕਲ ਕੈਂਪਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਹੈ।

 

ਹੋਰ ਪੜ੍ਹੋ :- ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਸਾਧੂਗੜ ਦੇ ਅਗਾਂਹਵਧੂ ਕਿਸਾਨ ਦੇ ਖੇਤਾਂ ਦਾ ਦੌਰਾ ਅਤੇ ਹੋਰ ਕਿਸਾਨਾਂ ਨੂੰ ਸੇਧ ਲੈਣ ਦੀ ਅਪੀਲ

Spread the love