ਸ਼ਹੀਦ ਭਗਤ ਸਿੰਘ ਵਰਗੇ ਯੋਧਿਆਂ ਦੀਆਂ ਸ਼ਹੀਦੀਆਂ ਦਾ ਇਤਿਹਾਸ ਨੌਜਵਾਨ ਪੀੜ੍ਹੀ ਤੱਕ ਪਹੁੰਚਾਇਆ ਜਾਵੇ : ਪ੍ਰੋ. ਬਡੂੰਗਰ

Sorry, this news is not available in your requested language. Please see here.

ਪਟਿਆਲਾ, 28  ਸਤੰਬਰ (  ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਸ਼ਹੀਦ ਦੇਸ਼ ਭਗਤ ਸਿੰਘ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅੱਜ ਸਮੁੱਚਾ ਦੇਸ਼ ਇਨ੍ਹਾਂ ਮਹਾਨ ਯੋਧਿਆਂ ਦੀਆਂ  ਦਿੱਤੀਆਂ ਗਈਆਂ ਕੁਰਬਾਨੀਆਂ ਕਾਰਨ ਹੀ ਅੰਗਰੇਜ਼ੀ ਹਕੂਮਤ ਕੋਲੋਂ ਨਿਜਾਤ ਪਾ ਕੇ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ । ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵਿਸ਼ਵ ਦੇ ਉੱਤਮ ਕ੍ਰਾਂਤੀਕਾਰੀ ਲਾ-ਮਿਸਾਲ ਸ਼ਹੀਦ ਹੋਏ ਹਨ ਜਿਨ੍ਹਾਂ ਉਸ ਦੀਆਂ ਲਾਮਿਸਾਲ ਕੁਰਬਾਨੀਆਂ ਕਾਰਨ ਹੀ ਦੇਸ਼ ਨੂੰ ਆਜ਼ਾਦੀ ਮਿਲੀ ।  ਉਨ੍ਹਾਂ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ  ਅੱਜ ਸ਼ਹੀਦਾਂ ਦੇ ਨਾਵਾਂ ਤੇ ਵੀ ਸਿਆਸਤ ਹੋ ਰਹੀ ਹੈ, ਜਦੋਂਕਿ  ਇਨ੍ਹਾਂ ਮਹਾਨ ਸ਼ਹੀਦਾਂ ਨੇ ਆਪਣੀਆਂ ਜਾਨਾਂ ਵਾਰ ਕੇ  ਸਾਰੇ ਦੇਸ਼  ਨੂੰ ਆਜ਼ਾਦ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀਡ਼੍ਹੀ ਤਕ ਇਨ੍ਹਾਂ ਮਹਾਨ ਯੋਧਿਆਂ ਦੀਆਂ ਸ਼ਹੀਦੀਆਂ ਦੇ ਇਤਿਹਾਸ ਦੀ ਜਾਣਕਾਰੀ ਪਹੁੰਚਾਈ ਜਾਣੀ ਚਾਹੀਦੀ ਹੈ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ,  ਅਵਤਾਰ ਸਿੰਘ ਰਿਆ, ਮਨਮੋਹਨ ਸਿੰਘ ਮਕਾਰੋਂਪੁਰ, ਹਰਵਿੰਦਰ ਸਿੰਘ ਬੱਬਲ, ਭਗਵੰਤ ਸਿੰਘ ਧੰਗੇੜਾ ਮੈਨੇਜਰ, ਬਰਿੰਦਰ ਸਿੰਘ ਸੋਢੀ,  ਨਰਿੰਦਰ ਸਿੰਘ ਰਸੀਦਪੁਰ, ਜਥੇਦਾਰ ਸਵਰਨ ਸਿੰਘ ਗੁਪਾਲੋਂ,  ਐਡਵੋਕੇਟ ਜਸਪ੍ਰੀਤ ਸਿੰਘ ਝੰਬਾਲੀ,  ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਮੀਤ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗਡ਼੍ਹ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਹਰਨੇਕ ਸਿੰਘ ਬਡਾਲੀ,  ਬਾਬਾ ਗੁਰਪ੍ਰੀਤ ਸਿੰਘ ਕਥਾ ਵਾਚਕ, ਅਮਰਜੀਤ ਸਿੰਘ ਹੈੱਡ, ਹਰਮਨਜੀਤ ਸਿੰਘ  ਵੀ ਹਾਜ਼ਰ ਸਨ ।
Spread the love