ਰੂਪਨਗਰ, 12 ਦਸੰਬਰ :- ਐਸ.ਐਸ.ਪੀ. ਸ਼੍ਰੀ ਵਿਵੇਕ ਐਸ ਸੋਨੀ ਨੇ ਪੁਲਿਸ ਲਾਈਨਜ਼ ਰੂਪਨਗਰ ਵਿਖੇ ਜਨਰਲ ਪਰੇਡ ਦਾ ਨਿਰੀਖਣ ਕੀਤਾ ਅਤੇ ਇਸ ਮੌਕੇ ਪੁਲਿਸ ਬਲਾਂ ਵਲੋਂ ਮੌਕ ਡਰਿੱਲ ਵੀ ਕੀਤੀ ਗਈ।
ਇਸ ਬਾਰੇ ਜਾਣਕਾਰੀ ਦਿੰਦਿਆਂ ਐਸ ਐਸ ਪੀ ਸ਼੍ਰੀ ਵਿਵੇਕ ਐਸ ਸੋਨੀ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਅੱਜ ਪੁਲਿਸ ਲਾਈਨ ਦੇ ਗਰਾਊਂਡ ਵਿਖੇ ਭੀੜ ਨੂੰ ਕੰਟਰੋਲ ਕਰਨ ਦੀ ਵੀ ਮੌਕ ਡਰਿੱਲ ਕੀਤੀ ਗਈ। ਇਸ ਤੋਂ ਇਲਾਵਾ ਹਥਿਆਰਾਂ ਦੀ ਹੈਂਡਲਿੰਗ ਦਾ ਅਭਿਆਸ ਕੀਤਾ ਗਿਆ।
ਐਸ ਐਸ ਪੀ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਅਮਨ ਤੇ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ ਜਿਸ ਦੇ ਚਲਦਿਆਂ ਪੁਲਿਸ ਟੀਮਾਂ ਵਲੋਂ ਅਪਰਾਧਿਕ ਪਿਛੋਕੜ ਵਾਲੇ ਮੁਜ਼ਰਮਾਂ ਅਤੇ ਗੈਰ ਸਮਾਜਿਕ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਜਿਸ ਤਹਿਤ ਵੱਡੇ ਪੱਧਰ ਉਤੇ ਕਾਰਵਾਈ ਕਰਕੇ ਦੋਸ਼ੀਆਂ ਨੂੰ ਗਿਰਫਤਾਰ ਵੀ ਕੀਤਾ ਗਿਆ ਹੈ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ।
ਇਸ ਉਪਰੰਤ ਐਸ ਐਸ ਪੀ ਸ਼੍ਰੀ ਵਿਵੇਕ ਐਸ ਸੋਨੀ ਵਲੋਂ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ