ਤੰਬਾਕੂ ਵਿਰੋਧੀ ਮੁਹਿੰਮ ਤਹਿਤ ਛਾਪੇ, 23 ਚਾਲਾਨ ਕੱਟੇ

Anti-tobacco campaign
ਤੰਬਾਕੂ ਵਿਰੋਧੀ ਮੁਹਿੰਮ ਤਹਿਤ ਛਾਪੇ, 23 ਚਾਲਾਨ ਕੱਟੇ

Sorry, this news is not available in your requested language. Please see here.

ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੀ ਟੀਮ ਨੇ ਪਿੰਡ ਤੋਗਾਂ ’ਚ ਕੀਤੀ ਕਾਰਵਾਈ

ਐਸ.ਏ.ਐਸ.ਨਗਰ/ਬੂਥਗੜ, 23 ਦਸੰਬਰ 2022

ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੀ ਟੀਮ ਨੇ ਪਿੰਡ ਤੋਗਾਂ ’ਚ ਵੱਖ-ਵੱਖ ਦੁਕਾਨਾਂ ’ਤੇ ਛਾਪੇ ਮਾਰੇ ਅਤੇ ਤੰਬਾਕੂ ਰੋਕਥਾਮ ਕਾਨੂੰਨ ਦੀ ਉਲੰਘਣਾ ਦੇ ਦੋਸ਼ ਹੇਠ 23 ਚਾਲਾਨ ਕੀਤੇ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਦੀਆਂ ਹਦਾਇਤਾਂ ’ਤੇ ਤੰਬਾਕੂ ਵਿਰੋਧੀ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦਸਿਆ ਕਿ ਜਾਂਚ ਦੌਰਾਨ ਵੇਖਿਆ ਗਿਆ ਕਿ ਕੁਝ ਦੁਕਾਨਦਾਰਾਂ ਨੇ ਤੰਬਾਕੂ ਦੀ ਵਰਤੋਂ ਸਬੰਧੀ ਚਿਤਾਵਨੀ ਬੋਰਡ ਨਹੀਂ ਲਾਏ ਹੋਏ ਸਨ ਅਤੇ ਕੁਝ ਕਰਿਆਨਾ ਦੁਕਾਨਦਾਰ ਤੰਬਾਕੂ ਵੇਚ ਰਹੇ ਸਨ ਜਿਸ ਕਾਰਨ ਉਨ੍ਹਾਂ ਦੇ ਚਾਲਾਨ ਕੀਤੇ ਗਏ ਅਤੇ 3500 ਰੁਪਏ ਜੁਰਮਾਨਾ ਵਸੂਲ ਕੀਤਾ ਗਿਆ। ਇਕ ਵਿਅਕਤੀ ਦਾ ਜਨਤਕ ਥਾਂ ’ਤੇ ਸਿਗਰਟ ਪੀਣ ਕਾਰਨ ਚਾਲਾਨ ਕੀਤਾ ਗਿਆ।

ਹੋਰ ਪੜ੍ਹੋ – 66ਵੀਂ ਅੰਤਰ ਜ਼ਿਲ੍ਹਾ ਖੇਡਾਂ ਦੇ ਰਾਜ ਪੱਧਰੀ ਰੱਸਾਕੱਸੀ ਦੇ ਮੁਕਾਬਲੇ ਸ਼ਾਨੋ ਸ਼ੋਕਤ ਨਾਲ ਸਮਾਪਤ

ਟੀਮ ਵਲੋਂ ਚਾਲਾਨ ਕੱਟਣ ਮਗਰੋਂ ਦੁਕਾਨਦਾਰਾਂ ਅਤੇ ਹੋਰ ਵਿਅਕਤੀਆਂ ਨੂੰ ‘ਸਿਗਰਟਸ ਐਂਡ ਅਦਰ ਤੰਬਾਕੂ ਪ੍ਰੋਡਕਟਸ ਐਕਟ’ (ਕੋਟਪਾ) ਬਾਰੇ ਜਾਣਕਾਰੀ ਦਿੰਦਿਆਂ ਦਸਿਆ ਗਿਆ ਕਿ ਕਿਸੇ ਵੀ ਜਨਤਕ ਥਾਂ ਉਤੇ ਤੰਬਾਕੂਨੋਸ਼ੀ ਨਹੀਂ ਕੀਤੀ ਜਾ ਸਕਦੀ। ਕੋਟਪਾ ਤਹਿਤ ਸਿਗਰਟ ਦੇ ਜਿਸ ਪੈਕੇਟ ’ਤੇ 85 ਫ਼ੀਸਦੀ ਚਿਤਾਵਨੀ ਚਿੰਨ੍ਹ ਨਹੀਂ ਹੁੰਦੇ, ਉਸ ਨੂੰ ਪਾਬੰਦੀਸ਼ੁਦਾ ਜਾਂ ਗ਼ੈਰਕਾਨੂੰਨੀ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਖੁਲ੍ਹੀਆਂ ਸਿਗਰਟਾਂ ਵੇਚਣਾ ਗ਼ੈਰ-ਕਾਨੂੰਨੀ ਹੈ। ਸਕੂਲ ਦੀ ਬਾਹਰੀ ਕੰਧ ਦੇ 100 ਗਜ਼ ਦੇ ਘੇਰੇ ਅੰਦਰ ਵੀ ਤੰਬਾਕੂ ਪਦਾਰਥ ਵੇਚਣਾ ਗ਼ੈਰਕਾਨੂੰਨੀ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੰਬਾਕੂ ਪਦਾਰਥ ਵੇਚਣਾ ਗ਼ੈਰਕਾਨੂੰਨੀ ਨਹੀਂ ਪਰ ਇਹ ਸਮਾਨ ਕੋਟਪਾ ਕਾਨੂੰਨ ਦੀ ਪਾਲਣਾ ਕਰਦਿਆਂ ਵੇਚਿਆਜਾਵੇ। ਜਿਹੜਾ ਦੁਕਾਨਦਾਰ ਇਸ ਕਾਨੂੰਨ ਦੀ ਉਲੰਘਣਾ ਕਰਦਿਆਂ ਸਮਾਨ ਵੇਚਦਾ ਹੈ, ਉਸ ਵਿਰੁਧ ਕਾਰਵਾਈ ਕੀਤੀ ਜਾਂਦੀ ਹੈ। ਦੁਕਾਨਦਾਰਾਂ ਨੂੰ ਤਾੜਨਾ ਕੀਤੀ ਗਈ ਕਿ ਜੇ ਉਹ ਅੱਗੇ ਤੋਂ ਕਾਨੂੰਨ ਦੀ ਉਲੰਘਣਾ ਕਰਦਿਆਂ ਤੰਬਾਕੂ ਪਦਾਰਥ ਵੇਚਣਗੇ ਤਾਂ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡਾ. ਅਲਕਜੋਤ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਗ਼ੈਰਕਾਨੂੰਨੀ ਢੰਗ ਨਾਲ ਤੰਬਾਕੂ ਪਦਾਰਥ ਵੇਚਣ ਵਾਲਿਆਂ ਵਿਰੁਧ ਲਗਾਤਾਰ ਕਾਰਵਾਈ ਕਰਦਾ ਰਹਿੰਦਾ ਹੈ ਤੇ ਨਾਲ ਹੀ ਜਾਗਰੂਕਤਾ ਮੁਹਿੰਮ ਵੀ ਚਲਾਉਂਦਾ ਹੈ। ਉਨ੍ਹਾਂ ਕਿਹਾ ਕਿ ਕਾਰਵਾਈ ਦਾ ਮੰਤਵ ਦੁਕਾਨਦਾਰਾਂ ਨੂੰ ਪ੍ਰੇਸ਼ਾਨ ਕਰਨਾ ਨਹੀਂ ਸਗੋਂ ਉਨ੍ਹਾਂ ਨੂੰ ਸਮਝਾਉਣਾ ਹੈ ਕਿ ਉਹ ਕੋਟਪਾ ਕਾਨੂੰਨ ਦੀ ਪਾਲਣਾ ਕਰਦਿਆਂ ਤੰਬਾਕੂ ਪਦਾਰਥ ਵੇਚਣ। ਜਾਂਚ ਟੀਮ ਵਿਚ ਹੈਲਥ ਇੰਸਪੈਕਟਰ ਗੁਰਤੇਜ ਸਿੰਘ, ਸਵਰਨ ਸਿੰਘ, ਐਮ.ਐਲ.ਟੀ. ਸੁਖਦੇਵ ਸਿੰਘ ਆਦਿ ਸ਼ਾਮਲ ਸਨ।

Spread the love