ਪੇਂਡੂ ਖੇਤਰ ਦੀਆਂ ਜਲ ਸਪਲਾਈ ਤੇ ਸੈਨੀਟੇਸ਼ਨ ਸਬੰਧੀ ਸ਼ਿਕਾਇਤਾਂ ਸੁਣਨ ਲਈ 23 ਫਰਵਰੀ ਨੂੰ ਲੱਗੇਗਾ ਦੂਜਾ ਰਾਜ ਪੱਧਰੀ ਜਨਤਾ ਦਰਬਾਰ

Brahm Shankar
ਪੇਂਡੂ ਖੇਤਰ ਦੀਆਂ ਜਲ ਸਪਲਾਈ ਤੇ ਸੈਨੀਟੇਸ਼ਨ ਸਬੰਧੀ ਸ਼ਿਕਾਇਤਾਂ ਸੁਣਨ ਲਈ 23 ਫਰਵਰੀ ਨੂੰ ਲੱਗੇਗਾ ਦੂਜਾ ਰਾਜ ਪੱਧਰੀ ਜਨਤਾ ਦਰਬਾਰ

Sorry, this news is not available in your requested language. Please see here.

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਕਰਨਗੇ ਮੌਕੇ ਉੱਤੇ ਨਿਪਟਾਰਾ
ਅਗਾਊਂ ਸ਼ਿਕਾਇਤ ਦਰਜ ਕਰਵਾਉਣ ਲਈ ਟੋਲ ਫ੍ਰੀ ਨੰਬਰ ਤੇ ਵੈਬਸਾਈਟ ਜਾਰੀ

ਫਾਜ਼ਿਲਕਾ 20 ਫਰਵਰੀ 2023

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਹੇਠ ਮਿਤੀ 23 ਫਰਵਰੀ 2023 ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਦੂਜਾ ਰਾਜ ਪੱਧਰੀ ਵਰਚੁਅਲ ਜਨਤਾ ਦਰਬਾਰ ਲਗਾਇਆ ਜਾ ਰਿਹਾ ਹੈ। ਇਸ ਜਨਤਾ ਦਰਬਾਰ ਵਿੱਚ ਪੰਜਾਬ ਦੇ ਪੇਂਡੂ ਖੇਤਰਾਂ ਦੇ ਨਾਗਰਿਕਾਂ ਦੀਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਨਾਲ ਸਬੰਧਤ ਸ਼ਿਕਾਇਤਾਂ ਦਾ ਮੌਕੇ ਉੱਤੇ ਨਿਪਟਾਰਾ ਕਰਨ ਦਾ ਯਤਨ ਕੀਤਾ ਜਾਵੇਗਾ। ਕੈਬਨਿਟ ਮੰਤਰੀ ਵੱਲੋਂ ਇਹ ਜਨਤਾ ਦਰਬਾਰ ਚੰਡੀਗੜ੍ਹ ਵਿਖੇ ਵਰਚੁਅਲ ਤਰੀਕੇ ਨਾਲ ਅਟੈਂਡ ਕੀਤਾ ਜਾਵੇਗਾ।

ਹੋਰ ਪੜ੍ਹੋ – ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀਆਂ ਦਾ ਸਹਿਯੋਗ ਮੰਗਿਆ

ਇਹ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜੀਨੀਅਰ ਜਲ ਤੇ ਸੈਨੀਟੇਸ਼ਨ ਵਿਭਾਗ ਫਾਜ਼ਿਲਕਾ ਸ੍ਰੀ ਸ਼ਮਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਆਪਣੀ ਸ਼ਿਕਾਇਤ ਜਨਤਾ ਦਰਬਾਰ ਲੱਗਣ ਤੋਂ ਪਹਿਲਾਂ ਪਹਿਲਾਂ ਤਿੰਨ ਤਰੀਕਿਆਂ ਨਾਲ ਦਰਜ ਕਰਵਾ ਸਕਦੇ ਹਨ। ਪਹਿਲਾ ਟੋਲ ਫ੍ਰੀ ਨੰਬਰ 1800-180-2468, ਦੂਜਾ ਈ ਮੇਲ [email protected] ਉੱਪਰ ਅਤੇ ਤੀਜਾ ਵੈਬਸਾਈਟ https://dwss.punjab.gov.in ਉੱਪਰ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਗੇਤੀਆਂ ਦਰਜ ਕਰਵਾਈਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ਉਤੇ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਬਾਅਦ ਫਸਟ ਕਮ ਫਸਟ ਸਰਵ ਦੇ ਆਧਾਰ ਤੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ।   ਉਨ੍ਹਾਂ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਦੀ ਪੇਂਡੂ ਇਲਾਕੇ ਦੀ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਲਈ ਐਕਸੀਅਨ ਜਲ ਸਪਲਾਈ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

Spread the love