ਹੋਰ ਪੜ੍ਹੋ – ਨੌਜਵਾਨਾਂ ਨੂੰ ਨਸ਼ਿਆਂ ਤੋਂ ਲਾਂਭੇ ਰੱਖਣ ਲਈ ਗੱਤਕੇ ਦਾ ਪ੍ਰਚਾਰ-ਪ੍ਰਸਾਰ ਜ਼ਰੂਰੀ : ਬਾਬਾ ਬਖਸ਼ੀਸ਼ ਸਿੰਘ
ਇਸ ਵਰਕਸ਼ਾਪ ਦਾ ਉਦੇਸ਼ ਹੁਨਰ ਸੁਧਾਰ ਅਤੇ ਵਿਦਿਆਰਥੀ ਵਿਕਾਸ ਕਰਨਾ ਹੈ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਰਕਸ਼ਾਪ ਦੀ ਰਸਮੀ ਸ਼ੁਰੂਆਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਤੋਂ ਪ੍ਰਾਪਤ ਹੋਈ ਵਿੱਤੀ ਗ੍ਰਾਂਟ ਨਾਲ ਵਿਦਿਆਰਥੀਆਂ ਲਈ ਕਿੱਤੇ ਨਾਲ ਸਬੰਧਤ ਸੈਮੀਨਾਰ, ਉਦਯੋਗਿਕ ਇਕਾਈਆਂ ਦੇ ਦੌਰੇ ਅਤੇ ਵਿਦਿਆਰਥੀਆਂ ਦੀ ਸਖ਼ਸ਼ੀਅਤ ਉਸਾਰੀ ਲਈ ਪੈਨਲ ਚਰਚਾ ਕਰਵਾਈ ਜਾਵੇਗੀ।
ਕੈਰੀਅਰ ਕਾਉਂਸਲਿੰਗ ਅਤੇ ਪਲੇਸਮੈਂਟ ਸੈੱਲ ਦੇ ਕਨਵੀਨਰ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ 450 ਵਿਦਿਆਰਥੀ ਭਾਗ ਲੈ ਰਹੇ ਹਨ ਅਤੇ ਉਹਨਾਂ ਨੂੰ ਰਜਿਸਟਰੇਸ਼ਨ ਕਿੱਟ (ਡਾਇਰੀ, ਪੈੱਨ, ਆਈ.ਕਾਰਡ, ਜੂਟ ਬੈਗ) ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਰਕਸ਼ਾਪ ਦੇ ਆਖਰੀ ਦਿਨ ਸਰਟੀਫਿਕੇਟ ਤਕਸੀਮ ਕੀਤੇ ਜਾਣਗੇ।
ਵਰਕਸ਼ਾਪ ਦੇ ਪਹਿਲੇ ਦਿਨ ਦੇ ਸੈਸ਼ਨ ਵਿੱਚ ਮੁੱਖ ਵਕਤਾ ਕਰੀਅਰ ਕਾਉਂਸਲਰ ਡਾ. ਸੁਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ‘ਬਾਇਓ-ਡਾਟਾ ਅਤੇ ਇੰਟਰਵਿਊ ਦੀ ਤਿਆਰੀ’ ਵਿਸ਼ੇ ‘ਤੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣਾ ਬਾਇਓ-ਡਾਟਾ ਇਸ ਤਰ੍ਹਾਂ ਤਿਆਰ ਕਰਨ ਜਿਸ ਵਿੱਚ ਉਹਨਾਂ ਦੀ ਸਵੈ ਪੜਚੋਲ ਬਾਰੇ ਜਾਣਕਾਰੀ ਝਲਕਦੀ ਹੋਵੇ ਅਤੇ ਇੰਟਰਵਿਊ ਲਈ ਸਵੈ ਵਿਸ਼ਵਾਸ, ਡਰੈਸ ਕੋਡ ਅਤੇ ਆਪਣੀ ਮੁਹਾਰਤ ‘ਤੇ ਪੂਰੀ ਪਕੜ ਹੋਵੇ ਤਾਂ ਕਿ ਉਨ੍ਹਾਂ ਦੀ ਸਖ਼ਸੀਅਤ ਦਾ ਪ੍ਰਭਾਵ ਦੂਸਰਿਆਂ ‘ਤੇ ਪੈਂਦਾ ਹੋਵੇ।
ਦੂਜੇ ਸੈਸ਼ਨ ਦੇ ਵਕਤਾ ਕਾਉਂਸਲਰ ਸਾਈਕਾਲੋਜਿਸਟ ਦੀਪਿਕਾ ਲੋਹਾਨ ਨੇ ਵਿਦਿਆਰਥੀਆਂ ਨੂੰ ਗ੍ਰੈਜੂਏਸ਼ਨ ਤੋਂ ਬਾਅਦ ਪੈਰਾ ਮਿਲਟਰੀ ਫੋਰਸਸ, ਪੁਲਿਸ, ਸਿਵਲ ਪ੍ਰਸਾਸ਼ਨ ਅਤੇ ਹੋਰ ਮਹੱਤਵਪੂਰਨ ਵਿਭਾਗਾਂ ਵਿੱਚ ਮੌਕਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਰਕਸ਼ਾਪ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਵੀ ਕੀਤੀ।
ਇਸ ਮੌਕੇ ਵਿਦਿਆਰਥੀ ਸਿਮਰਨਜੀਤ ਕੌਰ, ਵਿਜੈ ਕੁਮਾਰ, ਸ਼ਿਵਾਨੀ ਯਾਦਵ ਅਤੇ ਕ੍ਰਿਤੀਕਾ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਮੁੱਖ ਵਕਤਾ ਨੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਪ੍ਰਸਨਾਂ ਦੇ ਜਾਣਕਾਰੀ ਸਹਿਤ ਉੱਤਰ ਦਿੱਤੇ। ਇਸ ਵਰਕਸ਼ਾਪ ਵਿੱਚ ਵਿਦਿਆਰਥੀ ਪਾਰਸ਼ਵ ਜੈਨ, ਸਿਮਰਨਜੀਤ ਸਿੰਘ, ਵੈਸ਼ਾਲੀ, ਹਿਮਾਨੀ, ਆਦਿਤਯਾ ਜੈਨ ਅਤੇ ਰੀਤਿਕਾ ਨੇ ਅਹਿਮ ਸਹਿਯੋਗ ਦਿੱਤਾ।