• ਮਿਲਾਪ-2023 ਵਿੱਚ ਪੁਰਾਣੇ ਵਿਦਿਆਰਥੀ ਕਰਨਗੇ ਆਪਣੀਆਂ ਯਾਦਾਂ ਸਾਂਝੀਆਂ
ਰੂਪਨਗਰ, 17 ਮਾਰਚ : ਰੂਨਪਗਰ ਜ਼ਿਲ੍ਹੇ ਦੀ ਸਿਰਮੌਰ ਵਿੱਦਿਅਕ ਸੰਸਥਾ ਸਰਕਾਰੀ ਕਾਲਜ ਰੋਪੜ ਦੇ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ (ਮਿਲਾਪ-2023) ਦਿਨ ਐਤਵਾਰ 19 ਮਾਰਚ, 2023 ਨੂੰ ਕਰਵਾਈ ਜਾ ਰਹੀ ਹੈ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਰਕਾਰੀ ਕਾਲਜ ਰੋਪੜ ਦੀ ਸਥਾਪਨਾ 6 ਜੂਨ, 1945 ਨੂੰ ਹੋਈ। ਸ਼ੁਰੂ ਤੋਂ ਲੈ ਕੇ ਇਸ ਸੰਸਥਾ ਨੇ ਅਕਾਦਮਿਕ, ਰਾਜਨੀਤਕ, ਵਿੱਦਿਅਕ, ਖੇਡਾਂ ਅਤੇ ਸਮਾਜਿਕ ਖੇਤਰ ਵਿੱਚ ਹੋਣਹਾਰ ਵਿਦਿਆਰਥੀ ਪੈਦਾ ਕਰਕੇ ਵੱਡਾ ਮਾਣ ਪ੍ਰਾਪਤ ਕੀਤਾ ਹੈ।
ਓਲਡ ਸਟੂਡੈਂਟ ਐਸੋਸੀਏਸ਼ਨ ਦੇ ਕਨਵੀਨਰ ਡਾ. ਦਲਵਿੰਦਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਕਰਵਾਈ ਜਾ ਰਹੀ ਹੈ ਤਾਂ ਕਿ ਉਹ ਜਿੱਥੇ ਨਵੇਂ ਵਿਦਿਆਰਥੀਆਂ ਨੂੰ ਆਪਣੇ ਅਨੁਭਵ ਸਾਂਝੇ ਕਰਕੇ ਅੱਗੇ ਵਧਣ ਦੀ ਪ੍ਰੇਰਨਾ ਅਤੇ ਕਾਲਜ ਦੀ ਬਿਹਤਰੀ ਲਈ ਆਪਣੇ ਵੱਡ-ਮੁੱਲੇ ਸੁਝਾਅ ਦੇ ਸਕਣ।
ਓ.ਐੱਸ.ਏ. ਦੇ ਪ੍ਰਧਾਨ ਪ੍ਰੋ. ਪ੍ਰਭਜੀਤ ਸਿੰਘ ਨੇ ਪੁਰਾਣੇ ਵਿਦਿਆਰਥੀਆਂ ਨੂੰ ਮਿਲਾਪ-2023 ਦੇ ਪ੍ਰਭਾਵਸ਼ਾਲੀ ਸਮਾਗਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਅਪੀਲ ਕੀਤੀ ਹੈ। ਇਸ ਸਬੰਧੀ ਕਾਲਜ ਸਟਾਫ ਅਤੇ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ