ਸਵੀਪ ਵੋਟਰ ਜਾਗਰੂਕਤਾ ਵੈਨ ਵੱਚ-ਵੱਖ ਹਲਕਿਆਂ ਵਿਖੇ ਜਾ ਕੇ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਕਰ ਰਹੀ ਜਾਗਰੂਕ

Voter Awareness Van
ਸਵੀਪ ਵੋਟਰ ਜਾਗਰੂਕਤਾ ਵੈਨ ਵੱਚ-ਵੱਖ ਹਲਕਿਆਂ ਵਿਖੇ ਜਾ ਕੇ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਕਰ ਰਹੀ ਜਾਗਰੂਕ

Sorry, this news is not available in your requested language. Please see here.

ਫਾਜ਼ਿਲਕਾ 7 ਜਨਵਰੀ 2024

ਭਾਰਤ ਚੋਣ ਕਮਿਸ਼ਨ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਭੇਜੀ ਸਵੀਪ ਵੋਟਰ ਜਾਗਰੂਕਤਾ ਵੈਨ ਵੱਖ-ਵੱਖ ਹਲਕਿਆਂ ਵਿਖੇ ਜਾ ਕੇ ਜਾਗਰੂਕਤਾ ਫੈਲਾ ਰਹੀ ਹੈ।

ਇਸ ਮੌਕੇ ਸਹਾਇਕ ਸਵੀਪ ਨੋਡਲ ਅਫਸਰ-ਕਮ-ਜ਼ਿਲ੍ਹਾ ਸਵੀਪ ਆਈਕੋਨ ਪ੍ਰਿੰਸੀਪਲ ਰਾਜਿੰਦਰ ਵਿਖੋਨਾ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹੇ ਵਿੱਚ ਚਲਾਈ ਗਈ ਇਹ ਵੈਨ ਵੱਲੋਂ ਬੀਤੇ ਦਿਨੀ ਜਲਾਲਾਬਾਦ ਵਿਧਾਨ ਸਭਾ ਹਲਕਾ ਅਧੀਨ ਲਾਧੂਕਾ ਪਿੰਡ, ਸਰਕਾਰੀ ਸਕੂਲ ਲਮੋਚੜ ਕਲਾਂ ਅਤੇ ਜਲਾਲਾਬਾਦ ਦੇ ਵੱਖ-ਵੱਖ ਏਰੀਆ ਵਿਚ ਪਹੁੰਚ ਕੇ ਆਡੀਓ-ਵੀਡੀਓ ਰਾਹੀਂ ਵੋਟ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਈ ਗਈ। ਉਨ੍ਹਾਂ ਦੱਸਿਆ ਕਿ ਇਹ ਵੈਨ ਜ਼ਿਲੇਹ ਦੇ ਸਾਰੇ ਵਿਧਾਨ ਸਭਾ ਹਲਕਾ ਦੇ ਵੋਟਰਾਂ ਨੂੰ ਜਾਗਰੂਕ ਕਰਕੇ ਕਵਰ ਕਰੇਗੀ।

ਉਨ੍ਹਾਂ ਨੇ ਦੱਸਿਆ ਕਿ ਇਹ ਵੈਨ ਵਿਧਾਨ ਸਭਾ ਚੋਣ ਹਲਕਿਆਂ ਵਿਚ ਜਾ ਕੇ ਵੋਟਰਾਂ ਨੂੰ ਵੋਟਰ ਹੈਲਪਲਾਈਨ-1950 ਅਤੇ ਵੋਟਿੰਗ ਮਸ਼ੀਨਾਂ ਦੇ ਕੰਮਕਾਜ਼ ਬਾਰੇ ਜਾਗਰੂਕ ਕਰ ਰਹੀ ਹੈ ਅਤੇ ਇਸ ਦੀ ਵਰਤੋਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਵੈਨ ਦਾ ਉਦੇਸ਼ ਵੋਟਰਾਂ ਖਾਸ ਕਰਕੇ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ। ਇਸ ਜਾਗਰੂਕਤਾ ਵੈਨ ਵਿੱਚ ਈ.ਵੀ.ਐਮ ਤੇ ਵੀਵੀਪੈਟ ਮਸ਼ੀਨ ਰੱਖ ਕੇ ਮਾਸਟਰ ਟ੍ਰੇਨਰ ਪਵਨ ਕੁਮਾਰ ਵੱਲੋਂ ਈ.ਵੀ.ਐਮ ਤੇ ਵੀਵੀਪੈਟ ਮਸ਼ੀਨ ਦੀ ਵਰਤੋਂ ਕਰਨ ਸਬੰਧੀ ਵੋਟਰਾਂ ਨੂੰ ਜਾਗਰੂਕ ਵੀ ਕੀਤਾ ਗਿਆ।

Spread the love