ਗਣਤੰਤਰ ਦਿਵਸ 2024 ਧੂਮਧਾਮ ਨਾਲ ਮਨਾਉਣ ਸਬੰਧੀ ਤਿਆਰੀਆਂ ਦੀ ਸਮੀਖਿਆ ਲਈ ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ

_Ravinder Singh Arora
ਗਣਤੰਤਰ ਦਿਵਸ 2024 ਧੂਮਧਾਮ ਨਾਲ ਮਨਾਉਣ ਸਬੰਧੀ ਤਿਆਰੀਆਂ ਦੀ ਸਮੀਖਿਆ ਲਈ ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ

Sorry, this news is not available in your requested language. Please see here.

ਫਾਜਿ਼ਲਕਾ, 10 ਜਨਵਰੀ 2024
ਗਣਤੰਤਰ ਦਿਵਸ 2024 ਧੂਮਧਾਮ ਨਾਲ ਮਨਾਉਣ ਸਬੰਧੀ ਤਿਆਰੀਆਂ ਦੀ ਸਮੀਖਿਆ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ. ਰਵਿੰਦਰ ਸਿੰਘ ਅਰੋੜਾ ਨੇ ਡੀਸੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ. ਰਵਿੰਦਰ ਸਿੰਘ ਅਰੋੜਾ ਨੇ ਕਿਹਾ ਕਿ ਗਣਤੰਤਰ ਦਿਵਸ ਸਾਡਾ ਕੌਮੀ ਤਿਓਹਾਰ ਹੈ ਅਤੇ ਇਸ ਦਿਨ ਭਾਰਤ ਮਹਾਨ ਗਣਰਾਜ ਬਣਿਆ ਸੀ ਅਤੇ ਇਸਦਾ ਆਪਣਾ ਸੰਵਿਧਾਨ ਲਾਗੂ ਹੋਇਆ ਸੀ। ਇਸ ਲਈ ਇਹ ਦਿਨ ਕੌਮੀ ਜਜਬੇ ਅਤੇ ਧੂਮਧਾਮ ਨਾਲ ਮਨਾਇਆ ਜਾਣਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਆਜਾਦੀ ਦਾ ਅੰਮ੍ਰਿਤ ਮਹੋਤਸਵ ਵੀ ਮਨਾ ਰਿਹਾ ਹੈ ਇਸ ਲਈ ਇਸਦੀ ਮਹੱਤਤਾ ਹੋਰ ਵੱਧ ਜਾਂਦੀ ਹੈ।ਇਸ ਲਈ ਸਾਰੇ ਵਿਭਾਗ ਉੱਚ ਦਰਜੇ ਦੀਆਂ ਤਿਆਰੀਆਂ ਕਰਨ ਤਾਂ ਜ਼ੋ ਇਹ ਦਿਨ ਯਾਦਗਾਰੀ ਢੰਗ ਨਾਲ ਮਨਾਇਆ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਨੂੰ ਸੁਰੱਖਿਆ ਅਤੇ ਟੈ੍ਰਫਿਕ ਪ੍ਰਬੰਧ ਕਰਨ ਲਈ ਕਿਹਾ ਜਦੋਂ ਕਿ ਸਿਹਤ ਵਿਭਾਗ ਨੂੰ ਮੈਡੀਕਲ ਟੀਮਾਂ ਦੀ ਤਾਇਨਾਤੀ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਨਗਰ ਕੌਂਸਲ ਨੂੰ ਸਾਫ ਸਫਾਈ ਵਿਵਸਥਾ ਠੀਕ ਰੱਖਣ ਲਈ ਕਿਹਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਵਿਰਸੇ ਨੂੰ ਵਿਖਾਉਂਦਾ ਅਤੇ ਦੇਸ਼ ਭਗਤੀ ਦੇ ਜਜਬੇ ਵਾਲਾ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਲਈ ਤਿਆਰੀਆਂ ਜਾਰੀ ਹਨ। ਉਨ੍ਹਾਂ ਨੇ ਕਿਹਾ ਕਿ ਇਸ ਮੌਕੇ ਵੱਖ ਵੱਖ ਵਿਭਾਗਾਂ ਵੱਲੋਂ ਆਪਣੀਆਂ ਸਕੀਮਾਂ ਅਤੇ ਪ੍ਰੋਗਰਾਮਾਂ ਸਬੰਧੀ ਝਾਂਕੀਆਂ ਵੀ ਸਜਾਈਆਂ ਜਾਣਗੀਆਂ।
Spread the love