ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ  ਮਨਾਇਆ ਗਿਆ ਧੀਆਂ ਦੀ ਲੋਹੜੀ ਦਾ ਤਿਉਹਾਰ

_Mr. Rajesh Dhiman
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ  ਮਨਾਇਆ ਗਿਆ ਧੀਆਂ ਦੀ ਲੋਹੜੀ ਦਾ ਤਿਉਹਾਰ

Sorry, this news is not available in your requested language. Please see here.

ਅੱਜ ਦੇ ਸਮੇਂ ਵਿਚ ਧੀਆਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ, ਕਈ ਖੇਤਰਾਂ ਵਿਚ ਮਰਦਾਂ ਤੋਂ ਵੀ ਅੱਗੇ: ਧੀਮਾਨ
ਡਿਪਟੀ ਕਮਿਸ਼ਨਰ ਨੇ ਨਵ-ਜੰਮੀਆਂ ਧੀਆਂ ਨੂੰ ਸਰਦੀਆਂ ਦੇ ਕੱਪੜੇ ਅਤੇ ਲੋਹੜੀ ਵੰਡੀ

ਫਿਰੋਜ਼ਪੁਰ 12 ਜਨਵਰੀ 2024

ਲੋਹੜੀ ਦਾ ਤਿਉਹਾਰ ਪੰਜਾਬ ਦਾ ਇਕ ਰਵਾਇਤੀ ਅਤੇ ਪੰਜਾਬੀ ਵਿਰਸੇ ਨਾਲ ਜੁੜਿਆ ਹੋਇਆ ਤਿਉਹਾਰ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਧੀਆਂ ਦੀ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਲੋਹੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਨਵ-ਜੰਮੀਆਂ ਧੀਆਂ ਨੂੰ ਸਰਦੀਆਂ ਦੇ ਕੱਪੜੇ, ਮੂੰਗਫ਼ਲੀ, ਰਿਓੜੀਆਂ ਆਦਿ ਦੀ ਵੰਡ ਕੀਤੀ।

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਲੋਹੜੀ ਦਾ ਤਿਉਹਾਰ ਨਾ ਸਿਰਫ ਮੁੰਡੇ ਦੇ ਜੰਮਣ ਦੀ ਖੁਸ਼ੀ ਵਿੱਚ ਮਨਾਈ ਜਾਵੇ ਬਲਿਕ ਧੀਆਂ ਦੀ ਲੋਹੜੀ ਵੀ ਮਨਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਧੀਆਂ ਵੀ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹਨ ਬਲਕਿ ਕਈ ਖੇਤਰਾਂ ਵਿਚ ਤਾਂ ਮਰਦਾਂ ਤੋਂ ਵੀ ਅੱਗੇ ਹਨ। ਉਨ੍ਹਾਂ ਕਿਹਾ ਕਿ ਲੜਕੇ ਅਤੇ ਲੜਕੀਆਂ ਵਿੱਚ ਕਿਸੇ ਤਰ੍ਹਾਂ ਦਾ ਭੇਦਭਾਵ ਨਹੀਂ ਕਰਨਾ ਚਾਹੀਦਾ ਕਿਉਂਕਿ ਅਜੋਕੇ ਸਮੇਂ ਵਿੱਚ ਧੀਆਂ ਸਮਾਜ ਦੀ ਸ਼ਾਨ ਹਨ। ਅੱਜ ਦੇ ਸਮੇਂ ਵਿੱਚ ਧੀਆਂ ਸਾਡੇ ਸਮਾਜ ਦਾ ਨਾਮ ਰੌਸ਼ਨ ਕਰ  ਰਹੀਆਂ ਹਨ, ਇਸ ਲਈ ਮਾਪਿਆਂ ਨੂੰ ਧੀਆਂ ਨੂੰ ਬੋਝ ਨਹੀਂ ਸਮਝਣਾ ਚਾਹੀਦਾ ਅਤੇ ਲੜਕੀਆਂ ਨੂੰ ਵੀ ਹਰ ਖੇਤਰ ਵਿੱਚ ਅੱਗੇ ਵਧਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਇਸ ਮੌਕੇ ਹੋਣਹਾਰ ਸਕੂਲੀ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਰਿਚਿਕਾ ਨੰਦਾ, ਡੀ.ਡੀ.ਪੀ.ਓ. ਸ. ਜਸਵੰਤ ਸਿੰਘ ਬੜੈਚ,  ਸ੍ਰੀ ਚਮਕੌਰ ਸਿੰਘ ਸਰਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਸ਼੍ਰੀ ਸਤੀਸ਼ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਸ਼੍ਰੀ ਪ੍ਰਗਟ ਸਿੰਘ ਵਧੀਕ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਚੇਅਰਮੈਨ ਮਾਰਕਿਟ ਕਮੇਟੀ ਫਿਰੋਜ਼ਪੁਰ ਸ਼ਹਿਰ ਸ੍ਰੀ ਬਲਰਾਜ ਸਿੰਘ ਕਟੋਰਾ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਸ੍ਰੀ ਤੇਜਿੰਦਰ ਸਿੰਘ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਦਫ਼ਤਰ ਫਿਰੋਜ਼ਪੁਰ ਦੇ ਸਟਾਫ਼ ਮੈਂਬਰ ਹਾਜ਼ਰ ਸਨ।

Spread the love