ਕਿਰਤ ਵਿਭਾਗ ਦੇ ਐਕਟ ਦੀ ਉਲੰਘਣਾ ਕਰਨ ‘ਤੇ ਹੋਵੇਗਾ ਜੁਰਮਾਨਾ: ਜ਼ਿਲ੍ਹਾ ਭਾਸ਼ਾ ਅਫ਼ਸਰ     

Harjot Singh Bains
Harjot Singh Bains

Sorry, this news is not available in your requested language. Please see here.

ਪਹਿਲੀ ਵਾਰ ਉਲੰਘਣਾ ਕਰਨ ‘ਤੇ ਇੱਕ ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ

ਫਿਰੋਜ਼ਪੁਰ, 15 ਜਨਵਰੀ 2024   

ਪੰਜਾਬ ਸਰਕਾਰ ਵੱਲੋਂ ਮਾਤ ਭਾਸ਼ਾ ਨੂੰ ਬਣਦਾ ਸਤਿਕਾਰ ਦੇਣ ਹਿੱਤ ਮਾਣਯੋਗ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਕਾਫ਼ੀ ਜ਼ਿਆਦਾ ਨਿੱਘਰ ਉਪਰਾਲੇ ਕੀਤੇ ਜਾ ਰਹੇ ਹਨ । ਪੰਜਾਬ ਸਰਕਾਰ ਦੁਆਰਾ ਕਿਰਤ ਵਿਭਾਗ ਦੇ ਐਕਟ ਪੰਜਾਬ ਰਾਜ ਦੁਕਾਨਾਂ ਅਤੇ ਵਪਾਰਕ ਸਥਾਪਨਾ (ਪਹਿਲੀ ਤਰਮੀਮ) ਨਿਯਮ-2023 ਹੋਂਦ ਵਿਚ ਲਿਆਂਦਾ ਗਿਆ ਹੈ । ਇਹ ਐਕਟ ਪੰਜਾਬ ਰਾਜ ਵਿੱਚ ਸਥਿਤ ਸਮੂਹ ਦੁਕਾਨਾਂ ਅਤੇ ਅਦਾਰਿਆਂ ‘ਤੇ ਲਾਗੂ ਹੁੰਦਾ ਹੈ ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਨੇ ਦੱਸਿਆ ਕਿ ਇਸ ਐਕਟ ਅਨੁਸਾਰ ਸੰਬੰਧਤ ਦੁਕਾਨ ਜਾਂ ਅਦਾਰੇ ਦਾ ਨਾਮ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ ) ਵਿੱਚ ਲਿਖਿਆ ਜਾਣਾ ਯਕੀਨੀ ਬਣਾਉਣਾ ਹੈ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿੱਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਦੂਸਰੀ ਭਾਸ਼ਾ ਵਿੱਚ ਲਿਖਿਆ ਜਾਵੇ। ਇਸ ਐਕਟ ਦੀ ਪਹਿਲੀ ਵਾਰ ਉਲੰਘਣਾ ਕਰਨ ‘ਤੇ ਇੱਕ ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਹਰੇਕ ਉਲੰਘਣਾ ਲਈ ਦੋ ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ।

ਉਨ੍ਹਾਂ ਸਮੂਹ ਕਾਰਜ ਸਾਧਕ ਅਫ਼ਸਰ ਸਮੂਹ ਨਗਰ ਕੌਂਸਲਾਂ , ਵਪਾਰ ਮੰਡਲ ਦੇ ਪ੍ਰਧਾਨਾਂ, ਬੈਂਕ ਦੇ ਮੈਨੇਜਰਾਂ, ਸਕੱਤਰ ਸਮੂਹ ਮਾਰਕੀਟ ਕਮੇਟੀਆਂ, ਪ੍ਰਾਈਵੇਟ ਸਕੂਲਾਂ ਅਤੇ ਨਗਰ ਪੰਚਾਇਤਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਮਾਤ ਭਾਸ਼ਾ ਦਾ ਬਣਦਾ ਸਤਿਕਾਰ ਕਾਇਮ ਰੱਖਣ ਵਿੱਚ ਮੋਹਰੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਬੰਧਤਾਂ ਨੂੰ ਪੱਤਰ ਜਾਰੀ ਕਰਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਸਬੰਧੀ ਵਿਸਥਾਰ ਸਹਿਤ ਜਾਣੂ ਕਰਵਾ ਦਿੱਤਾ ਹੈ।

Spread the love