ਆਰਮੀ ਅਗਨੀਵੀਰ ਭਰਤੀ ਲਈ ਮੁਫਤ ਲਿਖਤੀ ਅਤੇ ਫਿੱਜੀਕਲ ਟਰੇਨਿੰਗ ਸੀ-ਪਾਈਟ ਕੈਂਪ ਰਣੀਕੇ ਵਿਖੇ ਆਨਲਾਈਨ ਰਜਿਸਟਰੇਸ਼ਨ 08 ਫਰਵਰੀ 2024 ਤੋਂ 21 ਮਾਰਚ 2024 ਤੱਕ

Captain Ajit Singh
ਆਰਮੀ ਅਗਨੀਵੀਰ ਭਰਤੀ ਲਈ ਮੁਫਤ ਲਿਖਤੀ ਅਤੇ ਫਿੱਜੀਕਲ ਟਰੇਨਿੰਗ ਸੀ-ਪਾਈਟ ਕੈਂਪ ਰਣੀਕੇ ਵਿਖੇ ਆਨਲਾਈਨ ਰਜਿਸਟਰੇਸ਼ਨ 08 ਫਰਵਰੀ 2024 ਤੋਂ 21 ਮਾਰਚ 2024 ਤੱਕ

Sorry, this news is not available in your requested language. Please see here.

ਅੰਮ੍ਰਿਤਸਰ 26 ਜਨਵਰੀ 2024

ਸੀ-ਪਾਈਟ ਕੈਂਪ ਰਣੀਕੇ, ਅੰਮ੍ਰਿਤਸਰ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਿਲ੍ਹਾ ਅੰਮ੍ਰਿਤਸਰ ਦੇ ਜੋ ਯੂਵਕ ਆਰਮੀ ਅਗਨੀਵੀਰ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ ਉਹ ਯੁਵਕ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ ਆ ਕੇ ਮੁੱਫਤ ਤਿਆਰੀ ਕਰ ਸਕਦੇ ਹਨ।  ਜੋ ਯੂਵਕ ਆਰਮੀ ਅਗਨੀਵੀਰ ਵਿੱਚ ਭਰਤੀ ਹੋਣਾ ਚਾਹੁੰਦੇ ਹਨ ਦੀ ਆਨਲਾਈਨ ਰਜਿਸਟਰੇਸ਼ਨ 08 ਫਰਵਰੀ 2024 ਤੋਂ 21 ਮਾਰਚ 2024 ਤੱਕ ਹੋਵੇਗੀ ਅਤੇ ਅਰਧ-ਸੈਨਿਕ ਬਲਾ (ਬੀ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ., ਐਸ.ਐਸ.ਬੀ., ਏ.ਆਰ. ਅਤੇ ਐਸ.ਐਸ.ਸੀ.) 75768 ਪੋਸਟਾਂ ਦੇ ਲਿਖਤੀ ਪੇਪਰ ਦੀ ਤਿਆਰੀ ਵੀ ਸੀ-ਪਾਈਟ ਕੈਂਪ ਆਈ.ਟੀ.ਆਈ ਰਣੀਕੇ, ਅੰਮ੍ਰਿਤਸਰ ਵਿਖੇ ਚੱਲ ਰਹੀ ਹੈ, ਜਿਨ੍ਹਾਂ ਇਹਨਾਂ ਪੋਸਟਾਂ ਦੀ ਤਿਆਰੀ ਦੀਆਂ ਕਲਾਸਾਂ ਮੁੱਫਤ ਸੀ-ਪਾਈਟ ਕੈਂਪ ਰਣੀਕੇ, ਅੰਮ੍ਰਿਤਸਰ ਵਿਖੇ ਸ਼ੁਰੂ ਕਰ ਦਿੱਤੀਆਂ ਗਈਆ ਹਨ।

ਉਨਾਂ ਦੱਸਿਆ ਕਿ ਚਾਹਵਾਨ ਯੂਵਕ ਕੈਂਪ ਵਿੱਚ ਆ ਕੇ ਲਿਖਤੀ ਪੇਪਰ ਦੀਆਂ ਕਲਾਸਾਂ ਲਗਾ ਸਕਦੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਕੈਂਪਾਂ ਦਾ ਫਾਇਦਾ ਉਠਾ ਸਕਦੇ ਹਨ। ਚਾਹਵਾਨ ਨੌਜਵਾਨ ਲਿਖਤੀ ਟੈਸਟ ਦੀ ਸਿਖਲਾਈ ਲਈ ਜਰੂਰੀ ਦਸਤਾਵੇਜ ਦੀਆ ਫੋਟੋ ਕਾਪੀਆਂ ਜਿਵੇਂ ਆਧਾਰ ਕਾਰਡ, ਦਸਵੀਂ ਕਲਾਸ ਜਾਂ ਬਾਰ੍ਹਵੀਂ ਕਾਲਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ ਫੋਟੋਗਰਾਫ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ। ਕੈਂਪ ਦੇ ਅਧਿਕਾਰੀ ਦੇ ਦੱਸਿਆ ਕਿ ਟਰੇਨਿੰਗ ਦੌਰਾਨ ਯੂਵਕਾਂ ਨੂੰ ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫਤ ਦਿੱਤਾ ਜਾਵੇਗਾ। ਇਸ ਸਬੰਧੀ ਯੂਵਕ ਵਧੇਰੇ ਜਾਣਕਾਰੀ ਲਈ ਇਹਨ੍ਹਾਂ ਮੁਬਾਇਲ ਨੰਬਰ 7009317626 ਅਤੇ 9872840492 ਤੇ ਸਪੰਰਕ ਸਕ ਸਕਦੇ ਹਨ।

Spread the love