ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ

Mr. Satwant Singh
Shri Satwant Singh

Sorry, this news is not available in your requested language. Please see here.

ਬਰਨਾਲਾ, 29 ਜਨਵਰੀ 2024

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਸਤਵੰਤ ਸਿੰਘ ਨੇ ਜ਼ਿਲ੍ਹੇ ਦੇ ਸਾਈਬਰ ਕੈਫੇ ਮਾਲਕਾਂ ਲਈ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਛਾਣ ਪੱਤਰ ਦੇ ਸਾਈਬਰ ਕੈਫੇ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਵਿਸ਼ੇਸ਼ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ ਰਜਿਸਟਰ ਵਿੱਚ ਆਪਣੇ ਹੱਥ ਨਾਲ ਇੰਦਰਾਜ ਕਰੇਗਾ ਅਤੇ ਹਸਤਾਖਰ ਕਰਨੇ ਵੀ ਲਾਜ਼ਮੀ ਹੋਣਗੇ।

ਕੈਫੇ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਛਾਣ ਕੈਫੇ ਮਾਲਕ ਵੱਲੋਂ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਡਰਾਈਵਿੰਗ ਲਾਇਸੈਂਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ। ਐਕਟਿਵਟੀ ਸਰਵਰ ਦਾ ਮੁੱਖ ਸਰਵਰ ਵਿੱਚ ਰਿਕਾਰਡ ਘੱਟੋ-ਘੱਟ ਛੇ ਮਹੀਨੇ ਲਈ ਰੱਖਿਆ ਜਾਵੇਗਾ। ਕੈਫੇ ਵਿੱਚ ਆਉਣ ਵਾਲੇ ਕਿਸੇ ਵਿਅਕਤੀ ’ਤੇ ਸ਼ੱਕ ਹੋਣ ’ਤੇ ਕੈਫੇ ਮਾਲਕ ਤੁਰੰਤ ਪੁਲਿਸ ਨੂੰ ਸੂਚਿਤ ਕਰੇਗਾ। ਕਿਸੇ ਵੀ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣਾ ਲਾਜ਼ਮੀ ਹੋਵੇਗਾ। ਇਹ ਹੁਕਮ ਮਿਤੀ 27 ਮਾਰਚ, 2024 ਤੱਕ ਲਾਗੂ ਰਹਿਣਗੇ।

Spread the love