ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ‘ਚ ਸ਼ਰਧਾਲੂਆਂ ਦਾ ਜੱਥਾ ਸ੍ਰੀ ਖਾਟੂ ਸ਼ਯਾਮ ਤੇ ਸ੍ਰੀ ਸਾਲਾਸਰ ਲਈ ਰਵਾਨਾ

MLA Manwinder Singh Giaspura
ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ 'ਚ ਸ਼ਰਧਾਲੂਆਂ ਦਾ ਜੱਥਾ ਸ੍ਰੀ ਖਾਟੂ ਸ਼ਯਾਮ ਤੇ ਸ੍ਰੀ ਸਾਲਾਸਰ ਲਈ ਰਵਾਨਾ

Sorry, this news is not available in your requested language. Please see here.

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ

ਪਾਇਲ/ਲੁਧਿਆਣਾ, 29 ਜਨਵਰੀ 2024

ਵਿਧਾਨ ਸਭਾ ਹਲਕਾ ਪਾਇਲ ਦੇ ਵਸਨੀਕਾਂ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਪ੍ਰਤੀ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿੱਚ ਜੱਥਾ ਸ੍ਰੀ ਖਾਟੂ ਸ਼ਯਾਮ ਅਤੇ ਸ੍ਰੀ ਸਾਲਾਸਰ (ਰਾਜਸਥਾਨ) ਵਿਖੇ ਦਰਸ਼ਨਾਂ ਲਈ ਰਵਾਨਾ ਹੋਇਆ।

ਵਿਧਾਇਕ ਗਿਆਸਪੁਰਾ ਵਲੋਂ ਬੱਸ ਨੂੰ ਝੰਡੀ ਦੇਣ ਮੌਕੇ ਕਿਹਾ ਕਿ ਹਲਕਾ ਪਾਇਲ ਦੇ ਸ਼ਰਧਾਲੂਆਂ ਨਾਲ ਭਰੀ ਬੱਸ ਸ੍ਰੀ ਖਾਟੂ ਸ਼ਯਾਮ ਅਤੇ ਸ੍ਰੀ ਸਾਲਾਸਰ (ਰਾਜਸਥਾਨ) ਵਿਖੇ ਹਾਜਰੀ ਭਰੇਗੀ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਰਾਹੀਂ ਵੱਡੀ ਗਿਣਤੀ ਵਿੱਚ ਲੋਕ ਵਿਸ਼ੇਸ਼ ਟਰੇਨਾਂ ਅਤੇ ਬੱਸਾਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਬਿਲਕੁਲ ਮੁਫਤ ਦਰਸ਼ਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਬੱਸਾਂ ਅਤੇ ਟਰੇਨਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ-ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਵੀ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾ ਅੱਗੇ ਦੱਸਿਆ ਕਿ ਧਾਰਮਿਕ ਸਥਾਨਾਂ ਦੇ ਚਾਹਵਾਨ ਸ਼ਰਧਾਲੂ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਉਨ੍ਹਾਂ ਦੇ ਦਫ਼ਤਰ ਜਾਂ ਐੱਸ ਡੀ ਐੱਮ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜਮੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਵਿਸ਼ੇਸ਼ ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਹਾ ਲੈਣ ਲਈ ਆਪਣੀ ਅਗਾੳ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਤੌਰ ‘ਤੇ ਯਕੀਨੀ ਬਣਾਉਣ।

Spread the love