ਵਿਧਾਇਕ ਛੀਨਾ ਦੀ ਅਗਵਾਈ ‘ਚ ਹਲਕਾ ਦੱਖਣੀ ਤੋਂ ਯਾਤਰਾ ਲਈ ਸ਼ਰਧਾਲੂਆਂ ਦਾ 6ਵਾਂ ਜੱਥਾ ਰਵਾਨਾ

MLA Rajinderpal Kaur Chhina
ਵਿਧਾਇਕ ਛੀਨਾ ਦੀ ਅਗਵਾਈ 'ਚ ਹਲਕਾ ਦੱਖਣੀ ਤੋਂ ਯਾਤਰਾ ਲਈ ਸ਼ਰਧਾਲੂਆਂ ਦਾ 6ਵਾਂ ਜੱਥਾ ਰਵਾਨਾ

Sorry, this news is not available in your requested language. Please see here.

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ –
ਸੰਗਤਾਂ ਸਾਲਾਸਰ ਧਾਮ ਅਤੇ ਖ਼ਾਟੁਸ਼ਾਮ ਦੇ ਹੋਣਗੀਆਂ ਨਤਮਸਤਕ
ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਦਾ ਕੀਤਾ ਵਿਸ਼ੇਸ਼ ਧੰਨਵਾਦ

ਲੁਧਿਆਣਾ, 4 ਫਰਵਰੀ 2024

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਫਾਇਦਾ ਲਿਆ ਜਾ ਰਿਹਾ ਹੈ।ਲੁਧਿਆਣਾ ਦੇ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ 37 ਨਿਰਮਲ ਪੈਲੇਸ ਤੋਂ ਅੱਜ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦਾ 6ਵਾਂ ਜੱਥਾ ਸ਼੍ਰੀ ਸਾਲਾਸਰ ਧਾਮ ਅਤੇ ਖ਼ਾਟੁਸ਼ਾਮ ਦੇ ਲਈ ਰਵਾਨਾ ਕੀਤਾ ਗਿਆ।

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੀਰਥ ਯਾਤਰਾ ਸਕੀਮ ਦੇ ਤਹਿਤ ਗੁਰੂ ਘਰਾਂ, ਗੁਰੂ ਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਦੌਰਾਨ ਸ਼ਰਧਾਲੂਆਂ ਨੇ ਵਿਸ਼ੇਸ਼ ਤੌਰ ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦਾ ਧੰਨਵਾਦ ਕੀਤਾ।

ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸਾਲਾਸਰ ਧਾਮ ਸਣੇ ਖ਼ਾਟੁਸ਼ਾਮ ਦੇ ਦਰਸ਼ਨ ਕਰਵਾਏਗੀ। ਇਸ ਵਿੱਚ ਸ਼ਰਧਾਲੂ ਮੁਫ਼ਤ ਵਿੱਚ ਇਹ ਯਾਤਰਾ ਕਰ ਸਕਣਗੇ। ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ। ਇਸ ਸਕੀਮ ਦੇ ਨਾਲ ਪੰਜਾਬ ਵਾਸੀਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੱਸਾਂ ਟਰੇਨਾਂ ਰਾਹੀਂ ਤੀਰਥ ਸਥਾਨਾਂ ਤੇ ਪਹੁੰਚ ਰਹੇ ਹਨ।

ਵਿਧਾਇਕ ਛੀਨਾ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਇਸ ਮੌਕੇ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਕਿਹਾ  ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਸਕੀਮ ਦੇ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਜਿਸਟਰੇਸ਼ਨ ਕਰਵਾ ਰਹੇ ਹਨ ਅਤੇ ਜੇਕਰ ਕਿਸੇ ਨੂੰ ਕੋਈ ਔਕੜ ਆਵੇ ਤਾਂ ਉਹਨਾਂ ਦੇ ਦਫਤਰ ਵਿਖੇ ਵੀ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।

Spread the love