ਚਾਇਨਾ ਡੋਰ ਵੇਚਣ, ਸਟੋਰ ਕਰਨ ਤੇ ਪਾਬੰਦੀ ਦੇ ਹੁਕਮ

Sorry, this news is not available in your requested language. Please see here.

ਫਾਜ਼ਿਲਕਾ, 8 ਫਰਵਰੀ 2024

ਜ਼ਿਲਾ ਮੈਜਿਸਟ੍ਰੇਟ ਡਾ ਸੇਨੂ ਦੁੱਗਲ ਆਈ.ਏ.ਐਸ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤਂ ਕਰਦੇ ਹੋਏ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਪਤੰਗਾ ਆਦਿ ਦੀ ਵਰਤੋ ਲਈ ਚਾਇਨਾ ਡੋਰ ਵੇਚਣ, ਸਟੋਰ ਕਰਨ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨਾਂ ਕਿਹਾ ਕਿ ਇਹ ਹੁਕਮ 6 ਅਪ੍ਰੈਲ 2024 ਤੱਕ ਲਾਗੂ ਰਹਿਣਗੇ।

ਉਨਾਂ ਕਿਹਾ ਕਿ ਇਹ ਡੋਰ ਸੂਤੀ ਤੋਂ ਹੱਟ ਕੇ ਸਿੰਥੈਟਿਕ/ ਪਲਾਸਟਿਕ ਦੀ ਬਣੀ ਹੁੰਦੀ ਹੈ ਜੋ ਕਾਫ਼ੀ ਮਜ਼ਬੂਤ, ਨਾ ਗਲਣਯੋਗ ਅਤੇ ਨਾ ਟੁੱਟਣ ਯੋਗ ਹੁੰਦੀ ਹੈ। ਇਸ ਡੋਰ ਦੀ ਵਰਤੋਂ ਨਾਲ ਹੱਥ/ ਉਂਗਲਾਂ ਕੱਟ ਜਾਂਦੀਆਂ ਹਨ। ਇਹ ਡੋਰ ਮਨੁੱਖੀ ਜਾਨਾਂ ਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ।

Spread the love