• ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇ ਮੁਲਾਕਾਤ
• ਡਿਪਟੀ ਕਮਿਸ਼ਨਰ ਵੱਲੋਂ ਖੇਤਰੀ ਪੱਧਰ ਦੀ ਮੀਟਿੰਗ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ
ਰੂਪਨਗਰ, 8 ਫਰਵਰੀ 2024
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੱਜ 09 ਫਰਵਰੀ, 2024 ਨੂੰ ਸਵੇਰੇ 10.30 ਵਜੇ ਸ਼ਿਵਾਲਿਕ ਪਬਲਿਕ ਸਕੂਲ, ਚੰਡੀਗੜ੍ਹ ਰੋਡ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀ ਇੱਕ ਖੇਤਰੀ ਮੀਟਿੰਗ ਕਰਨ ਜਾ ਰਹੀ ਹੈ, ਜਿਸ ਦੌਰਾਨ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਸੁਣਨਗੇ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ। ਇਸੇ ਤਹਿਤ ਹੀ ਐਨ ਆਰ ਆਈਜ਼ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਐਨ ਆਰ ਆਈਜ਼ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।
ਇਸ ਸਬੰਧੀ ਜਾਣਾਕਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਮਿਲਣੀ ਵਿੱਚ ਵੱਖੋ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰੋਗਰਾਮ ਵਿੱਚ ਪਹੁੰਚ ਕੇ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ ਤੇ ਆਪਣੀਆਂ ਮੁਸ਼ਕਲਾਂ ਹੱਲ ਕਰਵਾਉਣ।