ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Rajesh Dhiman
Mr. Rajesh Dhiman

Sorry, this news is not available in your requested language. Please see here.

ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰ ਚਲਾਉਣ ‘ਤੇ ਪਾਬੰਦੀ
ਜਿੱਥੇ ਫੌਜ ਵੱਲੋਂ ਅਸਲਾ ਜਮ੍ਹਾਂ ਕੀਤਾ ਗਿਆ ਹੈ ਉਸ ਦੇ ਨੇੜੇ ਫਸਲਾਂ ਦੇ ਨਾੜ ਨੂੰ ਅੱਗ ਲਾਉਣ ਤੇ ਰੋਕ
ਜ਼ਿਲ੍ਹਾ ਫਿਰੋਜ਼ਪੁਰ ਦੇ ਮੈਰਿਜ ਪੈਲੇਸਹੋਟਲ, ਰੈਸਟੋਰੈਂਟ ਅਤੇ ਸਿਨੇਮਾ ਹਾਲ ਮਾਲਕ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ
ਮਕਾਨ ਮਾਲਕਾਂ ਨੂੰ ਕਿਰਾਏਦਾਰਾਂ ਦੀ ਸੂਚਨਾ ਨਜ਼ਦੀਕੀ ਥਾਣਿਆਂ ਨੂੰ ਦਰਜ ਕਰਵਾਉਣ ਦੀ ਹਦਾਇਤ
ਪ੍ਰਵਾਸੀ ਮਜਦੂਰਾਂ ਦੀ ਸੂਚਨਾ ਪੁਲਿਸ ਥਾਣਿਆਂ ਵਿਚ ਜਮ੍ਹਾਂ ਕਰਵਾਉਣ ਸਬੰਧੀ ਹੁਕਮ

ਫ਼ਿਰੋਜ਼ਪੁਰ  13 ਫਰਵਰੀ 2024

ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।

ਜ਼ਿਲ੍ਹਾ ਮੈਜਿਸਟਰੇਟ ਨੇ ਫਿਰੋਜ਼ਪੁਰ ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰ ਚਲਾਉਣ ‘ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਫਿਰੋਜ਼ਪੁਰ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਕਾਫ਼ੀ ਗਿਣਤੀ ‘ਚ ਹੁੱਕਾ ਬਾਰ ਚੱਲ ਰਹੇ ਹਨ ਅਤੇ ਇਨ੍ਹਾਂ ਹੁੱਕਾਂ ਬਾਰਾਂ ਵਿੱਚ ਆਮ ਤੌਰ ‘ਤੇ ਵੱਖ-ਵੱਖ ਫਲੇਵਰਾਂ ਦੇ ਨਾਲ ਨਿਕੋਟਿਨਤੰਬਾਕੂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈਜੋ ਕਿ ਸਿਹਤ ਲਈ ਖ਼ਤਰਨਾਕ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਤ ਤੋਂ ਬਚਾਉਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।

ਇੱਕ ਹੋਰ ਹੁਕਮ ਰਾਹੀਂ ਜਿੱਥੇ ਫੌਜ ਵੱਲੋਂ ਅਸਲਾ ਜਮ੍ਹਾਂ ਕੀਤਾ ਗਿਆ ਹੈ, ਉਸ ਦੇ ਨੇੜੇ ਫਸਲਾਂ ਦੇ ਨਾੜ ਨੂੰ ਅੱਗ ਲਾਉਣ ਅਤੇ ਉਸਾਰੀ ਕਰਨ ਤੇ ਰੋਕ ਲਗਾਈ ਹੈ।

ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡਾਂ/ਸ਼ਹਿਰਾਂ ਵਿੱਚ ਚਲ ਰਹੇ ਮੈਰਿਜ ਪੈਲੇਸਹੋਟਲਰੈਸਟੋਰੈਂਟ ਅਤੇ ਸਿਨੇਮਾ ਆਦਿ ਨੂੰ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਦਸਤਾਵੇਜ ਇਸ ਹੁਕਮ ਦੇ ਜਾਰੀ ਹੋਣ ਤੋਂ 15 ਦਿਨਾਂ ਦੇ ਅੰਦਰ-ਅੰਦਰ ਸਮਰੱਥ ਅਧਿਕਾਰੀ ਨੂੰ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ (ਜੇਕਰ ਉਨ੍ਹਾਂ ਵੱਲੋਂ ਪਹਿਲਾਂ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਨਹੀਂ ਕੀਤਾ ਗਿਆ)  ਤਾਂ ਜੋ ਇਸ ਬਾਰੇ ਯੋਗ ਫੈਸਲਾ ਲਿਆ ਜਾ ਸਕੇ। ਇਤਰਾਜਹੀਣਤਾ ਸਰਟੀਫਿਕੇਟ ਦੀ ਕਾਪੀਮੈਰਿਜ਼ ਪੈਲੇਸਹੋਟਲਰੈਸਟੋਰੈਂਟ ਅਤੇ ਸਿਨੇਮਾ ਆਦਿ ਵਿੱਚ ਢੁੱਕਵੀਂ ਜਗ੍ਹਾ ਤੇ ਲਗਾਈ ਜਾਵੇਗੀ।ਇਸ ਹੁਕਮ ਦੇ ਜਾਰੀ ਹੋਣ ਤੋਂ ਬਾਅਦਉਹਨਾਂ ਸਾਰੇ ਮੈਰਿਜ਼ ਪੈਲੇਸਹੋਟਲਰੈਸਟੋਰੈਂਟ ਅਤੇ ਸਿਨਮਾ ਆਦਿ ਜੋ ਕਿ ਸਮਰੱਥ ਅਧਿਕਾਰੀ ਤੋਂ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਨਹੀਂ ਕਰਨਗੇਨੂੰ ਬੰਦ ਕਰ ਦਿੱਤਾ ਜਾਵੇਗਾ। ਜਿਹੜੇ ਮੈਰਿਜ ਪੈਲੇਸਹੋਟਲਰੈਸਟੋਰੈਂਟ ਅਤੇ ਸਿਨੇਮਾ ਆਦਿ ਨਵੇਂ ਬਣ ਰਹੇ ਹਨਉਹ ਫੌਰੀ ਤੌਰ ਉਤੇ 15 ਦਿਨਾਂ ਦੇ ਅੰਦਰ-ਅੰਦਰ ਇਸ ਸਬੰਧੀ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ। ਇਤਰਾਜਹੀਣਤਾ ਸਰਟੀਫਿਕੇਟ ਨਾ ਲੈਣ ਦੀ ਸੂਰਤ ਵਿੱਚ ਸਾਰੇ ਦਾ ਸਾਰਾ ਕੰਮ ਬੰਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਦੀ ਸੁਰੱਖਿਆ ਲਈ ਸਮੇਂ-ਸਮੇਂ ਤੇ ਮੈਰਿਜ ਪੈਲੇਸਹੋਟਲਰੈਸਟੋਰੈਂਟ ਅਤੇ ਸਿਨੇਮਾ ਆਦਿ ਦਾ ਸਲਾਨਾ ਨਿਰੀਖਣ ਕਰਵਾਇਆ ਜਾਵੇਗਾ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਇੱਕ ਹੋਰ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਫਿਰੋਜਪੁਰ ਦੀ ਹਦੂਦ ਅੰਦਰ ਰਹਿੰਦੇ ਮਕਾਨ ਮਾਲਕਾਂ ਵੱਲੋਂ ਆਪਣੇ ਘਰਾਂ ਵਿੱਚ ਜੋ ਕਿਰਾਏਦਾਰ ਬਿਠਾਏ ਜਾਂਦੇ ਹਨ  ਉਨ੍ਹਾਂ ਦੀ ਸੂਚਨਾ ਸਬੰਧਿਤ ਥਾਣੇ ਵਿੱਚ ਨਹੀਂ ਦਿੱਤੀ ਜਾਂਦੀਜਿਸ ਕਾਰਨ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਾਲਕ ਮਕਾਨਾਂ ਤੋਂ ਮਕਾਨ ਕਿਰਾਏ ਤੇ ਲੈ ਕੇ ਅਜਿਹੀਆਂ ਕਾਰਵਾਈਆਂ ਕੀਤੀਆਂ ਜਾਂਦੀਆਂ ਹਨਜਿਸ ਨਾਲ ਅਮਨ ਭੰਗ ਹੋਣ ਦੀ ਸੰਭਾਵਨਾ ਪੈਦਾ ਹੋ ਸਕਦੀ ਹੈ। ਇਸ ਲਈ ਵਧਦੇ ਜੁਰਮਾਂ ਨੂੰ ਰੋਕਣ ਲਈ ਜ਼ਿਲ੍ਹੇ ਦੇ ਸਮੂਹ ਮਕਾਨ ਮਾਲਕਾਂ ਅਤੇ ਮਕਾਨ ਦੇ ਇੰਚਾਰਜਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਦੇ ਨਾਮ ਅਤੇ ਪਤੇ ਆਪਣੇ ਨਜ਼ਦੀਕੀ ਥਾਣੇ/ਪੁਲਿਸ ਚੌਂਕੀ ਵਿੱਚ ਤੁਰੰਤ ਦਰਜ ਕਰਾਉਣ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇੱਕ ਹੋਰ ਮਨਾਹੀ ਦਾ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਕਾਰਖਾਨੇਦਾਰਵਪਾਰੀ ਜਾਂ ਕਿਸਾਨ ਜਿਹੜੇ ਆਪਣੇ ਕਾਰੋਬਾਰ ਨੂੰ ਚਲਾਉਣ ਲਈ ਪ੍ਰਵਾਸੀ ਮਜਦੂਰਾਂ ਨੂੰ ਰੋਜਗਾਰ ਦਿੰਦੇ ਹਨ ਜਾਂ ਆਪਣੇ ਘਰੇਲੂ ਕੰਮਾਂ ਵਿੱਚ ਨੌਕਰੀ ਦਿੰਦੇ ਹਨਉਨੀ ਦੇਰ ਇਨ੍ਹਾਂ ਮਜ਼ਦੂਰਾਂ ਨੁੰ ਕੰਮ ਤੇ ਨਹੀਂ ਰੱਖਣਗੇ ਜਿੰਨੀ ਦੇਰ ਤੱਕ ਇੰਨ੍ਹਾਂ ਦੀ ਸੂਚਨਾਨਾਮਪਤਾਠਿਕਾਣਾ ਨੇੜੇ ਦੇ ਪੁਲਿਸ ਥਾਣੇ ਵਿੱਚ ਨਹੀਂ ਦਿੰਦੇ। ਪਿੰਡ ਦੇ ਸਰਪੰਚ ਇਸ ਸਬੰਧੀ ਪਹਿਲਾਂ ਤੋਂ ਭੇਜੇ ਪ੍ਰਫਾਰਮੇ ਵਿੱਚ ਪ੍ਰਵਾਸੀ ਮਜਦੂਰਾਂ ਬਾਰੇ ਸੂਚਨਾਂ ਇਕੱਤਰ ਕਰਕੇਸਮੇਤ ਫੋਟੋਗ੍ਰਾਫਰ ਸਬੰਧਿਤ ਪੁਲਿਸ ਸਟੇਸ਼ਨਾਂ ਵਿੱਚ ਦੇਣਗੇ ਤੇ ਉਹ ਇਹ ਵੀ ਯਕੀਨੀ ਬਣਾਉਣਗੇ ਕਿ ਪ੍ਰਵਾਸੀ ਮਜ਼ਦੂਰਾਂ ਦੇ ਘਰ ਦੇ ਪਤੇ ਤੇ ਉਨ੍ਹਾਂ ਦੀ ਤਨਖਾਹ ਵਿੱਚੋਂ ਕੁਝ ਰਕਮ ਮਨੀਆਰਡਰ ਰਾਹੀਂ ਭੇਜੀ ਜਾਵੇ ਤਾਂ ਜੋ ਉਨ੍ਹਾਂ ਦੇ ਘਰ ਦੇ ਪਤੇ ਬਾਰੇ ਤਸੱਲੀ ਹੋ ਸਕੇ।

Spread the love