ਸਰਕਾਰੀ ਕਾਲਜ ਰੋਪੜ ਨੇ ਪਹਿਲਾ ਸਥਾਨ ਕੀਤਾ ਹਾਸਿਲ
ਰੂਪਨਗਰ, 17 ਫਰਵਰੀ 2024
ਐਸੋਸੀਏਸ਼ਨ ਆਫ ਪੰਜਾਬ ਜਿਊਗ੍ਰਾਫਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਰੋਪੜ ਵਿਖੇ ਜਿਊਗ੍ਰਾਫਿਕਲ ਐਸੋਸੀਏਸ਼ਨ ਵੱਲੋਂ ਜੋਨਲ ਜਿਊਗ੍ਰਾਫੀਕਲ ਕੁਇਜ਼ ਮੁਕਾਬਲਾ ਕਰਵਾਇਆ ਗਿਆ।ਪ੍ਰਿੰਸੀਪਲ ਰੋਪੜ ਕਾਲਜ ਸ. ਜਤਿੰਦਰ ਸਿੰਘ ਗਿੱਲ ਨੇ ਵੱਖ-ਵੱਖ ਕਾਲਜਾਂ ਤੋਂ ਆਈਆਂ ਟੀਮਾਂ ਦੇ ਵਿਦਿਆਰਥੀਆਂ ਦੀ ਸ਼ੁਰੂਆਤ ਵਿਚ ਹੀ ਹੌਂਸਲਾ ਅਫਜਾਈ ਕੀਤੀ ਅਤੇ ਵਿਦਿਆਰਥੀਆਂ ਨੂੰ ਇਹੋ ਜਿਹੇ ਮੁਕਾਬਲਿਆਂ ਵਿਚ ਹਿੱਸਾ ਲੈਣ ਦੀ ਪ੍ਰੇਰਨਾ ਵੀ ਦਿੱਤੀ।
ਇਨ੍ਹਾਂ ਮੁਕਾਬਲਿਆਂ ਵਿਚ ਮੋਹਾਲੀ ਜੋਨ ਦੀਆਂ 6 ਟੀਮਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿਚ ਸਰਕਾਰੀ ਕਾਲਜ ਰੋਪੜ, ਸਰਦਾਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਐਸ.ਏ.ਐਸ. ਨਗਰ (ਮੋਹਾਲੀ), ਸਰਕਾਰੀ ਕਾਲਜ ਡੇਰਾਬੱਸੀ, ਸਰਕਾਰੀ ਸ਼ਿਵਾਲਿਕ ਕਾਲਜ ਨਯਾ ਨੰਗਲ, ਮਾਤਾ ਗੁਜਰੀ ਕਾਲਜ ਸ੍ਰੀ ਫਤਿਹਗੜ੍ਹ ਸਾਹਿਬ, ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਅਨੰਦਪੁਰ ਸਾਹਿਬ ਦੀਆਂ ਟੀਮਾਂ ਨੇ ਹਿੱਸਾ ਲਿਆ।
ਜੌਗਰਫੀ ਵਿਭਾਗ ਦੇ ਮੁਖੀ ਪ੍ਰੋ. ਸ਼ਮਿੰਦਰ ਕੌਰ ਨੇ ਇਸ ਪ੍ਰੋਗਾਰਮ ਦੀ ਅਗਵਾਈ ਕਰਦੇ ਹੋਏ, ਰਸਮੀ ਤੌਰ ਤੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਪ੍ਰੋ. ਰਣਦੀਪ ਸਿੰਘ ਅਤੇ ਪ੍ਰੋ. ਡਿੰਪਲ ਨੇ ਕੁਇਜ਼ ਮਾਸਟਰ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਮੁਕਾਬਲੇ ਦੀ ਅਗਵਾਈ ਲਈ ਉਚੇਚੇ ਤੌਰ ਤੇ ਪਹੁੰਚੇ ਐਸੋਸੀਏਸ਼ਨ ਆਫ ਪੰਜਾਬ ਜਿਊਗ੍ਰਾਫਰ ਦੇ ਫਾਈਨਾਂਸ ਸੈਕਟਰੀ ਸ਼ੇਖ ਇਫਤਿਖਾਰ ਅਹਿਮਦ ਨੇ ਆਏ ਹੋਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਇੰਚਾਰਜ ਸਾਹਿਬਾਨਾਂ ਦਾ ਧੰਨਵਾਦ ਕੀਤਾ ਅਤੇ ਐਸੋਸੀਏਸ਼ਨ ਨਾਲ ਜੁੜੇ ਹੋਏ ਕੁੱਝ ਮਹੱਤਵਪੂਰਨ ਵਿਚਾਰ ਵੀ ਸਾਂਝੇ ਕੀਤੇ।
ਇਸ ਕੁਇਜ਼ ਮੁਕਾਲਬੇ ਵਿਚ ਸਰਕਾਰੀ ਕਾਲਜ ਰੋਪੜ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਰਨਿੰਗ ਟਰਾਫੀ ਹਾਸਿਲ ਕੀਤੀ। ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਕਾਲਜ ਕੌਂਸਲ ਮੈਂਬਰ ਡਾ. ਸੁਖਜਿੰਦਰ ਕੌਰ, ਪ੍ਰੋ. ਮੀਨਾ ਕੁਮਾਰੀ, ਪ੍ਰੋ. ਹਰਜੀਤ ਸਿੰਘ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਡਾ. ਜਤਿੰਦਰ ਕੁਮਾਰ, ਪ੍ਰੋ. ਜਗਪਾਲ ਸਿੰਘ, ਪ੍ਰੋ. ਇਬਾਦਤ ਸਿੱਧੂ, ਪ੍ਰੋ. ਰੋਹਿਤ ਬੜੈਚ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਰਵਿੰਦਰ ਸਿੰਘ, ਸ. ਰਣਜੀਤ ਸਿੰਘ ਅਤੇ ਸ. ਸਰਬਜੀਤ ਸਿੰਘ ਹਾਜ਼ਰ ਸਨ।