ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

Sorry, this news is not available in your requested language. Please see here.

ਫਿਰੋਜ਼ਪੁਰ, 16 ਫਰਵਰੀ 2024

ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਅਗਨੀਵੀਰ ਫੌਜ ਦੀਆਂ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਜੋ ਕਿ 22 ਅਪ੍ਰੈਲ 2024 ਨੂੰ ਹੋ ਰਿਹਾ ਹੈ। ਜਿਸ ਤਰ੍ਹਾਂ ਦਾ ਲਿਖਤੀ ਪੇਪਰ 22 ਅਪ੍ਰੈਲ 2024 ਨੂੰ ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਕੰਪਿਊਟਰ ਦੇ ਕਰਵਾਈ ਜਾਵੇਗੀ ।  ਲਿਖਤੀ ਪੇਪਰ ਦੀ ਆਨ ਲਾਈਨ ਰਿਜ਼ਟਰੇਸ਼ਨ ਮਿਤੀ :  22.03. 2024 ਤੱਕ www.joinindianarmy.nic.in  ਤੇ ਕਰਵਾਈ ਜਾ ਸਕਦੀ ਹੈ। ਜ਼ੋ ਯੁਵਕ ਆਈ.ਟੀ.ਆਈ. ਪਾਸ ਹਨ ਉਨ੍ਹਾਂ ਨੂੰ ਵਿਸ਼ੇਸ ਛੋਟ ਦਿੱਤੀ ਜਾਵੇਗੀ । ਦਿੱਤੀ ਜਾਣ ਵਾਲੀ ਛੋਟ ਦਾ ਵੇਰਵਾ www.joinindianarmy.nic.in   ਤੇ ਚੱੈਕ ਕੀਤਾ ਜਾ ਸਕਦਾ  ਹੈ । ਫਿਰੋਜ਼ਪੁਰ, ਫਾਜਿਲਕਾ,ਸ੍ਰੀ  ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ,  ਉਹ ਯੁਵਕ ਆਪਣੀ ਰਜਿਸਟਰੇਸ਼ਨ ਕਰਵਾਉਣੀ ਸ਼ੁਰੂ ਕਰ ਸਕਦੇ ਹਨ ।

ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਆਈ.ਟੀ.ਆਈ. ਪਾਸ ਜਾਂ ਦਸਵੀਂ ਦਾ ਅਸਲ ਸਰਟੀਫਿਕੇਟ , ਆਈ.ਟੀ.ਆਈ. ਪਾਸ ਜਾਂ ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ।

ਯੁਵਕ ਦੀ ਉਮਰ 17 ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਯੁਵਕ ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ । ਆਈ.ਟੀ.ਆਈ. ਪਾਸ ਯੁਵਕਾਂ ਦੀ ਉਮਰ ਅਤੇ ਪਾਸ ਅੰਕਾਂ ਦੀ ਜਾਣਕਾਰੀ www.joinindianarmy.nic.in  ਵੈਬਸਾਈਟ ਦੇ ਚੱੈਕ ਕੀਤੀ ਜਾ ਸਕਦੀ ਹੈ ।

ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/-ਰੁ: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ ।    ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ । ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ 78891-75575 ਅਤੇ 98777-12697 ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ।

 

Spread the love