ਪਟਿਆਲਾ 19 ਅਪ੍ਰੈਲ:
ਸਰਕਾਰੀ ਸਕੂਲਾਂ ਦੀ ਬਦਲੀ ਹੋਈ ਨੁਹਾਰ ਨੂੰ ਪੇਸ਼ ਕਰਦਾ ਪਟਿਆਲੇ ਜਿਲ੍ਹੇ ਦੇ ਸਕੂਲਾਂ ਦਾ ਕੈਲੰਡਰ ਅੱਜ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਰਿਲੀਜ਼ ਕੀਤਾ। ਸਕੱਤਰ ਨੇ ਜਿਲ੍ਹਾ ਸਿੱਖਿਆ ਅਫਸਰ (ਸੈ. ਤੇ ਐਲੀ. ਸਿੱਖਿਆ) ਪਟਿਆਲਾ ਦੀ ਟੀਮ ਨੂੰ ਉਕਤ ਕੈਲੰਡਰ ਤਿਆਰ ਕਰਨ ਲਈ ਵਧਾਈ ਦਿੱਤੀ ਅਤੇ ਸ਼ਲਾਘਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਸਰਗਰਮੀਆਂ, ਪ੍ਰਾਪਤੀਆਂ ਤੇ ਸਹੂਲਤਾਂ ਨੂੰ ਘਰ-ਘਰ ਪਹੁੰਚਾਉਣ ਲਈ ਕੈਲੰਡਰ, ਰਸਾਲੇ, ਪੋਸਟਰ ਤੇ ਈ-ਪ੍ਰਾਸਪੈਕਟਸ ਤਿਆਰ ਕੀਤੇ ਜਾ ਰਹੇ ਹਨ। ਜੋ ਬਹੁਤ ਹੀ ਸਿਰਜਣਾਮਕ ਤੇ ਉਸਾਰੂ ਕਾਰਜ ਹੈ।
ਸਕੱਤਰ ਨੇ ਕਿਹਾ ਕਿ ਇਸ ਵੇਲੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਸਿਖਰ ‘ਤੇ ਪੁੱਜ ਚੁੱਕੀ ਹੈ, ਜਿਸ ਲਈ ਕੈਲੰਡਰ, ਰਿਸਾਲੇ ਤੇ ਪੋਸਟਰ ਬਹੁਤ ਸਹਾਈ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਜਿੱਥੇ ਆਪਣੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ‘ਚ ਗੁਣਵੱਤਾ ਵਾਲੀ ਸਿੱਖਿਆ ਦੇ ਰਹੇ ਹਨ, ਉੱਥੇ ਸਕੂਲਾਂ ਦੀਆਂ ਖੂਬੀਆਂ ਬਾਰੇ ਵੀ ਲੋਕਾਂ ਨੂੰ ਦੱਸ ਰਹੇ ਹਨ।
ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ (ਐਲੀ. ਸਿੱ.) ਇੰਜੀ. ਅਮਰਜੀਤ ਸਿੰਘ, ਨੈਸ਼ਨਲ ਐਵਾਰਡੀ ਪ੍ਰਿੰ. ਤੋਤਾ ਸਿੰਘ ਚਹਿਲ, ਮੀਡੀਆ ਕੋਆਰਡੀਨੇਟਰ ਡਾ. ਸੁਖਦਰਸ਼ਨ ਸਿੰਘ ਚਹਿਲ ਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਕੋਆਰਡੀਨੇਟਰ ਰਾਜਵੰਤ ਸਿੰਘ ਹਾਜ਼ਰ ਸਨ। ਡੀ.ਈ.ਓ. (ਐਲੀ. ਸਿੱ.) ਇੰਜੀ. ਅਮਰਜੀਤ ਸਿੰਘ ਨੇ ਸਕੱਤਰ ਸਕੂਲ ਸਿੱਖਿਆ ਵੱਲੋਂ ਹੱਲਾਸ਼ੇਰੀ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਹ ਕੈਲੰਡਰ ਜਿਲ੍ਹੇ ਦੇ ਹਰ ਸਕੂਲ ਅਤੇ ਮੋਹਤਬਰ ਵਿਅਕਤੀ ਤੱਕ ਪਹੁੰਚਾਇਆ ਜਾਵੇਗਾ। ਉਕਤ ਕੈਲੰਡਰ ਰਿਲੀਜ਼ ਕਰਨ ਲਈ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਪਟਿਆਲਾ ਹਰਿੰਦਰ ਕੌਰ ਨੇ ਸਿੱਖਿਆ ਸਕੱਤਰ ਦਾ ਧੰਨਵਾਦ ਕੀਤਾ।
ਤਸਵੀਰ:- ਸਿੱਖਿਆ ਸਕੱਤਰ ਪਟਿਆਲਾ ਜਿਲ੍ਹੇ ਦੇ ਸਰਕਾਰੀ ਸਕੂਲਾਂ ਸਬੰਧੀ ਕੈਲੰਡਰ ਰਿਲੀਜ਼ ਕਰਦੇ ਹੋਏ, ਨਾਲ ਹਨ ਇੰਜੀ. ਅਮਰਜੀਤ ਸਿੰਘ, ਪ੍ਰਿੰ. ਤੋਤਾ ਸਿੰਘ ਚਹਿਲ ਤੇ ਹੋਰ।