10ਵੀ ਤੋ ਬੀਏ ਪਾਸ ਪ੍ਰਾਰਥੀਆਂ ਲੈ ਸਕਦੇ ਨੇ ਹਿੱਸਾ
ਗੁਰਦਾਸਪੁਰ, 7 ਦਸੰਬਰ ( ) ‘ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ’ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ 9 ਦਸੰਬਰ ਨੂੰ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਬੀ, ਕਮਰਾ ਨੰ: 217-218 ਜਿਲਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਇੱਕ ਰੋਜਗਾਰ-ਕਮ-ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ।
ਪਰਸ਼ੋਤਮ ਸਿੰਘ ਜਿਲਾ ਰੋਜ਼ਗਾਰ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਜਗਾਰ-ਕਮ-ਪਲੇਸਮੈਂਟ ਕੈਂਪ ਵਿੱਚ ਕੰਪਨੀ PUKHRAJ HERBAL,AGILE FUTURE, Aone International and ICICI bank , òñ¯º Insurance Agents,Wellness Advisor,Sales and Marketing,Bank Representative ਭਰਤੀ ਕੀਤੇ ਜਾਣੇ ਹਨ। ਜਿਸ ਲਈ ਯੋਗਤਾ 10ਵੀ ਤੋਂ Graduation ਹੈ ।
ਇਹਨਾਂ ਕੰਪਨੀ ਵਲੋਂ ਰੋਜਗਾਰ ਮੇਲੇ ਵਿੱਚ ਹਾਜ਼ਰ ਹੋਣ ਵਾਲੇ ਪ੍ਰਾਰਥੀਆਂ ਦੀ ਇੰਟਰਵਿਉ ਲਈ ਜਾਵੇਗੀ ਅਤੇ ਇੰਟਰਵਿਊ ਉਪੰਰਤ ਚੁਣੇ ਗਏ ਪ੍ਰਾਰਥੀਆਂ ਨੂੰ ਮੌਕੇ ਤੇ ਹੀ ਆਫਰ ਲੈਟਰ ਵੰਡੇ ਜਾਣਗੇ ।
ਚਾਹਵਾਨ ਪ੍ਰਾਰਥੀ 9 ਦਸੰਬਰ ਨੂੰ 2020 ਨੂੰ ਜਿਲ•ਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਬੀ, ਕਮਰਾ ਨੰ: 217-218 ਜਿਲ•ਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਸਵੇਰੇ 10:00 ਵਜੇ ਪਹੁੰਚਣ ।