ਵੀਰ ਸਿੰਘ ਬਿਰਧ ਘਰ ਵਿਖੇ ਮਨਾਇਆ ਗਿਆ ਨੈਸ਼ਨਲ ਲੀਗਲ ਸਰਵਸਿਸ ਡੇ
ਤਰਨ ਤਾਰਨ, 09 ਨਵੰਬਰ :
ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਹੁਕਮਾਂ ਅਨੂਸਾਰ ਸ਼੍ਰੀ ਗੁਰਬੀਰ ਸਿੰਘ, ਸਿਵਲ ਜੱਜ (ਸੀਨੀ.ਡਵੀ.)/ਸੀ. ਜੇ. ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਅਗਵਾਈ ਹੇਠ ਅੱਜ ਭਾਈ ਵੀਰ ਸਿੰਘ ਬਿਰਧ ਘਰ, ਜੰਡੀਆਲਾ ਰੋਡ, ਤਰਨ ਤਾਰਨ ਵਿਖੇ ਨੈਸ਼ਨਲ ਲੀਗਲ ਸਰਵਸਿਸ ਡੇ ਮਨਾਇਆ ਗਿਆ।
ਇਸ ਮੌਕੇ ਜੱਜ ਸਾਹਿਬ ਸ਼੍ਰੀ ਗੁਰਬੀਰ ਸਿੰਘ, ਸਿਵਲ ਜੱਜ (ਸੀਨੀ.ਡਵੀ.)/ਸੀ.ਜੇ.ਐਮ-ਕਮ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਉਥੇ ਰਹਿ ਰਹੇ ਬਜੂਰਗਾਂ ਦਾ ਹਾਲ ਚਾਲ ਜਾਣਿਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਨੈਸ਼ਨਲ ਲੀਗਲ ਸਰਵਸਿਸ ਡੇ ਦੇ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਕਿਸ ਤਰ੍ਹਾਂ ਨਾਲਸਾ ਵੱਲੋਂ ਹਰ ਸਬ ਤਹਿਸੀਲ ਤੱਕ ਲੀਗਲ ਏਡ ਦੇ ਦਫਤਰ ਖੋਲੇ੍ਹ ਗਏ ਹਨ। ਜਿਸ ਕਰਕੇ ਆਮ ਜਨਤਾ ਦਾ ਮੁਫਤ ਕਾਨੂੰਨੀ ਸੇਵਾਵਾਂ ਦਾ ਲਾਭ ਲੇੈਣਾ ਆਸਾਨ ਹੋ ਗਿਆ ਹੈ।
ਉਨਾਂ ਦੱਸਿਆ ਕਿ ਜਿਲੇ੍ਹ ਵਿੱਚ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਵਕੀਲ ਸਾਹਿਬਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਨੂੰ ਭੇਜ਼ ਕੇ ਸੈਮੀਨਾਰ ਵੀ ਲਗਾਏ ਜਾਦੇ ਹਨ। ਜਿਸ ਵਿੱਚ ਮੁਫਤ ਵਕੀਲ ਮਿਲਣ, ਮੀਡੀਏਸ਼ਨ (ਆਪਸੀ ਤਾਲਮੇਲ ਨਾਲ ਸਮਝੋਤਾ), ਸਥਾਈ ਲੋਕ ਅਦਾਲਤ, ਨੈਸ਼ਨਲ ਅਤੇ ਮਾਸਿਕ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ।
ਉਹਨਾਂ ਕਿਹਾ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਫਤਰ ਵਿਖੇ ਮਿਲਣ ਜਾਂ ਜਾਣਕਾਰੀ ਵਾਸਤੇ ਜਿਲ੍ਹਾ ਕਚਹਿਰੀ, ਤਰਨ ਤਾਰਨ ਵਿਖੇ ਦਫਤਰ ਦੇ ਸਮੇਂ ਵਿੱਚ ਆ ਕੇ ਮਿਲਿਆ ਜਾ ਸਕਦਾ ਹੈ ਅਤੇ ਵਧੇਰੇ ਜਾਣਾਕਰੀ ਵਾਸਤੇ ਟੋਲ ਫ੍ਰੀ ਨੰਬਰ 15100 ਅਤੇ 1968 ਅਤੇ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ਤੋ ਜਾਣਕਾਰੀ ਲਈ ਜਾ ਸਕਦੀ ਹੈ।