ਨਾਬਾਰਡ ਨੇ ਆਗਾਮੀ ਵਿੱਤੀ ਵਰ੍ਹੇ ਲਈ ਜ਼ਿਲ੍ਹੇ ਦੇ ਬੈਂਕਾਂ ਨੂੰ 6,180 ਕਰੋੜ ਰੁਪਏ ਦਾ ਕਰਜ਼ਾ ਦੇਣ ਦੇ ਟੀਚੇ ’ਤੇ ਲਾਈ ਮੋਹਰ

Sorry, this news is not available in your requested language. Please see here.

*ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਬੈਂਕਾਂ ਦੀ ਤਿਮਾਹੀ ਮੀਟਿੰਗ
*੍ਹ ਨਾਬਾਰਡ ਵੱਲੋਂ ਤਿਆਰ ਸੰਭਾਵਿਤ ਕਰਜ਼ਾ ਯੋਜਨਾ ਰਿਲੀਜ਼
 ਬਰਨਾਲਾ, 27 ਅਕਤੂਬਰ
ਨਾਬਾਰਡ ਵੱਲੋਂ ਆਗਾਮੀ ਵਿੱਤੀ ਵਰ੍ਹੇ 2021-22 ਲਈ ਬਰਨਾਲਾ ਦੇ ਬੈਕਾਂ ਨੂੰ ਕਰਜ਼ਾ ਮੁਹੱਈਆ ਕਰਨ ਵਾਸਤੇ ਚਾਲੂ ਵਰ੍ਹੇ ਨਾਲੋਂ 359 ਕਰੋੜ ਵੱਧ ਕਰਜ਼ ਰਕਮ ਦੇਣ ਦਾ ਟੀਚਾ ਮਿੱਥਿਆ ਹੈ ਅਤੇ ਜ਼ਿਲ੍ਹੇ ਦੀਆਂ ਬੈਕਾਂ ਨੂੰ 6,180 ਕਰੋੜ ਰੁਪਏ ਦੇ ਕਰਜ਼ ਦੇਣ ਦੇ ਟੀਚੇ ’ਤੇ ਮੋਹਰ ਲਾਈ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂਂ ਲੀਡ ਬੈਂਕ ਬਰਨਾਲਾ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ ਗਿਆ।
ਮੀਟਿੰਗ ਦੌਰਾਨ ਸ੍ਰੀ ਫੂਲਕਾ ਨੇ ਕਿਹਾ ਕਿ ਨਾਬਾਰਡ ਵੱਲੋਂ ਜ਼ਿਲ੍ਹੇ ਦੀਆਂ ਕਾਰੋਬਾਰੀ ਸੰਸਥਾਵਾਂ ਅਤੇ ਬੈਂਕਾਂ ਦੀ ਪ੍ਰਗਤੀ ਦੇ ਆਧਾਰ ’ਤੇ ਸੰਭਾਵਿਤ ਕਰਜ਼ਾ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੈਂਕ ਅਧਿਕਾਰੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਾਉਣਾ ਯਕੀਨੀ ਬਣਾਉਣ। ਉਨ੍ਹਾਂ ਬੈਂਕਾਂ ਦੀਆਂ ਸਰਕਾਰੀ ਸਕੀਮਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਅਤੇ ਇਮਾਨਦਾਰੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਕਰਦੇ ਹੋਏ ਬੈਂਕ ਦੇ ਕੰਮ-ਕਾਜ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀ ਸਹਾਇਤਾ ਕਰਨ ’ਤੇ ਜ਼ੋਰ ਦਿੱਤਾ ਤਾਂ ਜੋ ਉਹ ਆਪਣਾ  ਕਾਰੋਬਾਰ ਸ਼ੁਰੂ ਕਰਕੇ ਜੀਵਨ ਪੱਧਰ ਉੱਚਾ ਕਰ ਸਕਣ। ਨਾਬਾਰਡ ਡੀਡੀਐੱਮ ਸ੍ਰੀ  ਮਾਨਵਪ੍ਰੀਤ ਸਿੰਘ ਨੇ ਦੱਸਿਆ ਕਿ ਰਿਜ਼ਰਵ ਬੈਕ ਆਫ ਇੰਡੀਆ ਦੀਆਂ ਹਦਾਇਤਾਂ ’ਤੇ ਨਾਬਾਰਡ ਵੱਲੋਂ ਹਰ ਸਾਲ ਹੀ ਜ਼ਿਲ੍ਹੇ ਦੀਆਂ ਬੈਕਾਂ ਨੂੰ ਕਰਜ਼ਾ ਦੇਣ ਲਈ ਅਗੇਤਾ ਕਰੈਡਿਟ ਪਲਾਨ ਤਿਆਰ ਕੀਤਾ ਜਾਂਦਾ ਹੈ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤਯ ਡੇਚਲਵਾਲ, ਜ਼ਿਲ੍ਹਾ ਲੀਡ ਮੈਨੇਜਰ ਮਹਿੰਦਰ ਪਾਲ ਗਰਗ, ਵੱਖ-ਵੱਖ ਬੈਂਕਾਂ ਦੇ ਜ਼ਿਲ੍ਹਾ ਤਾਲਮੇਲ ਅਫ਼ਸਰ ਤੇ ਸਰਕਾਰੀ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।

Spread the love