ਕੋਵਿਡ-19 ਸਬੰਧੀ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 55758 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 14 ਅਕਤੂਬਰ :
ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀੜਤ 1590 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 55758 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 52789 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ।ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ 1898 ਵਿਅਕਤੀ ਕੋਰੋਨਾ ਤੋਂ ਪੀੜਤ ਪਾਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਭੇਜੇ ਗਏ 633 ਸੈਂਪਲਾਂ ਵਿੱਚੋਂ ਅੱਜ ਸਿਰਫ਼ 06 ਸੈਂਪਲ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 627 ਸੈਂਪਲਾਂ ਦੀ ਰਿਪੋਰਟ ਨੈਗਟਿਵ ਪਾਈ ਗਈ ਹੈ, ਜੋ ਕਿ ਜ਼ਿਲ੍ਹੇ ਲਈ ਰਾਹਤ ਦੀ ਖਬਰ ਹੈ। ਇਸ ਤੋਂ ਇਲਾਵਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੀਤੇ ਗਏ 552 ਰੈਪਿਡ ਟੈਸਟਾਂ `ਚੋਂ 548 ਵਿਅਕਤੀ ਨੈਗਟਿਵ ਪਾਏ ਗਏ ਜਦਕਿ 04 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ ।ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੋਵਿਡ-19 ਦੀ ਜਾਂਚ ਲਈ ਅੱਜ 1198 ਹੋਰ ਸੈਂਪਲ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੋਵਿਡ-19 ਦੇ 227 ਕੇਸ ਐਕਟਿਵ ਹਨ। ਜਿੰਨ੍ਹਾਂ ਵਿੱਚੋਂ 05 ਵਿਅਕਤੀ ਆਈਸੋਲੇਸ਼ਨ ਵਾਰਡ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖ਼ਲ ਹਨ। ਇਸ ਤੋਂ ਇਲਾਵਾ 182 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ, 04 ਵਿਅਕਤੀ ਗੁਰੂ ਨਾਨਕ ਦੇਵ ਸੁਪਰਸਪੈਸ਼ਲਿਟੀ ਹਸਪਤਾਲ ਵਿਖੇ ਦਾਖ਼ਲ ਹਨ ਅਤੇ 03 ਮਰੀਜ਼ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਆਪਣਾ ਇਲਾਜ ਕਰਵਾ ਰਹੇ ਹਨ। ਇਸ ਤੋਂ ਇਲਾਵਾ 25 ਵਿਅਕਤੀ ਹੋਰ ਜ਼ਿਲ੍ਹਿਆਂ ਵਿਚ ਇਲਾਜ ਅਧੀਨ ਹਨ।