ਸ਼੍ਰੀ ਓਮ ਪ੍ਰਕਾਸ਼ ਸੋਨੀ ਮੈਡੀਕਲ ਸਿੱਖਿਆ ਮੰਤਰੀ ਪੰਜਾਬ ਅਤੇ ਡਾ. ਧਰਮਬੀਰ ਅਗਨੀਹੋਤਰੀ ਹਲਕਾ ਵਿਧਾਇਕ ਤਰਨਤਾਰਨ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ
ਵੈਬ ਕਾਸਟਿੰਗ ਦੌਰਾਨ ਬਲਾਕ ਤਰਨਤਾਰਨ ਅਤੇ ਗੰਡੀਵਿੰਡ ਦੇ ਅਗਾਂਹਵਧੂ ਕਿਸਾਨਾਂ ਨੇ ਲਿਆ ਹਿੱਸਾ
ਤਰਨ ਤਾਰਨ, 18 ਸਤੰਬਰ :
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਲਗਾਏ ਜਾ ਰਹੇ ਦੋ ਦਿਨਾਂ ਵਰਚੂਅਲ ਖੇਤੀ ਮੇਲੇ ਦਾ ਆੱਨਲਾਈਨ ਉਦਘਾਟਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਗਿਆ। ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਇਸ ਮੇਲੇ ਦੀ ਵੈਬ ਕਾਸਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ।
ਇਸ ਵੈਬ ਕਾਸਟਿੰਗ ਵਿੱਚ ਸ਼੍ਰੀ ਓਮ ਪ੍ਰਕਾਸ਼ ਸੋਨੀ ਮੈਡੀਕਲ ਸਿੱਖਿਆ ਮੰਤਰੀ ਪੰਜਾਬ ਅਤੇ ਡਾ. ਧਰਮਬੀਰ ਅਗਨੀਹੋਤਰੀ ਹਲਕਾ ਵਿਧਾਇਕ ਤਰਨਤਾਰਨ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦਾ ਸਹਿਯੋਗ ਦੇਣ ਕਿਹਾ ।
ਵੈਬ ਕਾਸਟਿੰਗ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਵੱਲੋਂ ਦੇਸ਼ ਨੂੰ ਅਨਾਜ ਪੈਦਾਵਾਰ ਵਿਚ ਆਤਮ ਨਿਰਭਰ ਬਣਾਉੁਣ ਲਈ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਦੀ ਹਰੇ ਇਨਕਲਾਬ ਵਿਚ ਭੁਮਿਕਾ ਦੀ ਸਲਾਘਾ ਕੀਤੀ। ਇਸ ਮੌਕੇ ਉਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕਾਲੇ ਕਾਨੂੰਨਾਂ ਦਾ ਪੰਜਾਬ ਦੀ ਖੇਤੀਬਾੜੀ ਤੇ ਮਾੜਾ ਅਸਰ ਪਵੇਗਾ।
ਉਨਾਂ ਨੇ ਇਸ ਮੌਕੇ ਕਿਸਾਨਾਂ ਨੂੰ ਯੁਨੀਵਰਸਿਟੀ ਦੀਆਂ ਸ਼ਿਫਾਰਸਾਂ ਅਨੁਸਾਰ ਖੇਤੀ ਕਰਨ ਦੀ ਅਪੀਲ ਵੀ ਕੀਤੀ।ਉਹਨਾਂ ਕਿਹਾ ਕਿ ਕਿਸਾਨ ਵੀਰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਅਤੇ ਕਿਸਾਨ ਸੁੱਕੀ ਫਸਲ ਮੰਡੀ ਵਿੱਚ ਲੈ ਕੇ ਆਉਣ ਅਤੇ ਸਰਕਾਰ ਵਲੋਂ ਝੋਨੇ ਦੀ ਦੀ ਸਮੇਂ ਸਿਰ ਚੁਕਾਈ ਦੇ ਪ੍ਰਬੰਧ ਕਰ ਲਏ ਗਏ ਹਨ ।
ਇਸ ਵੈਬ ਕਾਸਟਿੰਗ ਦੌਰਾਨ ਬਲਾਕ ਤਰਨਤਾਰਨ ਅਤੇ ਗੰਡੀਵਿੰਡ ਦੇ ਅਗਾਂਹਵਧੂ ਕਿਸਾਨਾਂ ਨੇ ਹਿੱਸਾ ਲਿਆ ਅਤੇ ਪਰਾਲੀ ਪ੍ਰੰਬਧਨ ਦੀਆਂ ਤਕਨੀਕਾਂ ਅਤੇ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਬਾਰੇ ਵਿਸਥਾਰ ਤਕਨੀਕੀ ਜਾਣਕਾਰੀ ਹਾਸਲ ਕੀਤੀ ।
ਇਸ ਮੌਕੇ ਐੱਸ. ਐੱਸ. ਪੀ. ਤਰਨਤਾਰਨ ਸ੍ਰੀ ਧਰੁਮਨ ਐੱਚ ਨਿੰਬਲੇ, ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਸ਼੍ਰੀ ਹਰਜਿੰਦਰ ਸਿੰਘ ਅਤੇ ਸ਼੍ਰੀ ਸੁਰਿੰਦਰਪਾਲ ਸਿੰਘ ਬਲਾਕ ਖੇਤੀਬਾੜੀ ਅਫਸਰ, ਸ਼੍ਰੀ ਅੰਮ੍ਰਿਤਪਾਲ ਸਿੰਘ, ਸ਼੍ਰੀ ਗੁਰਬੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸ਼੍ਰੀ ਸਰਬਜੀਤ ਸਿੰਘ, ਡੀ. ਪੀ. ਡੀ., ਸ਼੍ਰੀ ਇੰਦਰਪਾਲ ਸਿੰਘ, ਸ਼੍ਰੀ ਗੁਰਪਾਲ ਸਿੰਘ ਬੀ. ਟੀ. ਐੱਮ. ਵੀ ਹਾਜ਼ਰ ਸਨ।