ਬਰਨਾਲਾ, 5 ਮਈ
ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲੋ੍ਹਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ਼੍ਰੀ ਵਰਿੰਦਰ ਅਗਰਵਾਲ ਜੀ ਦੀ ਅਗਵਾਈ ਹੇਠ ਅੱਜ ਮਿਤੀ 05.05.2021 ਨੂੰ ਵਿਸ਼ਵ ਦਮਾ ਦਿਵਸ ਮੌਕੇ ਵੈਬੀਨਾਰ ਦਾ ਆਯੋਜਨ ਆਨਲਾਈਨ ਮੋਡ ਰਾਹੀਂ ਕੀਤਾ ਗਿਆ। ਸ਼੍ਰੀਮਤੀ ਪ੍ਰਤਿਮਾ ਅਰੋੜਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਬਰਨਾਲਾ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਲਈ ਕੀਤੇ ਗਏ ਵੈਬੀਨਾਰ ਵਿੱਚ ਉਨ੍ਹਾਂ ਨੂੰ ਵਿਸ਼ਵ ਦਮਾ ਦਿਵਸ ਬਾਰੇ ਚਾਣਨਾ ਪਾਇਆ। ਇਸਤੋਂ ਇਲਾਵਾਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਇਸ ਕੋਵਿਡ ਦੇ ਸਮੇਂ ਵਿੱਚ ਆਪਣਾ ਅਤੇ ਆਪਣੇ ਪਰਿਵਾਰ ਦੀ ਸਿਹਤ ਦਾ ਖਿਆਲ ਰੱਖਿਆ ਜਾਵੇ ਅਤੇ ਮਾਸਕ, ਸੈਨੇਟਾਈਜ਼ਰ ਆਦਿ ਦੀ ਜਿਆਦਾ ਤੋਂ ਜਿਆਦਾ ਵਰਤੋ ਕੀਤੀ ਜਾਵੇ। ਅੰਤ ਵਿੱਚ ਮਾਨਯੋਗ ਸਕੱਤਰ ਜੀ ਨੇ ਦੱਸਿਆ ਗਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਫਰੰਟ ਆਫਿਸ ਦੇ ਫੋਨ ਨੰਬਰ 01679-243522 ਤੇ ਸਪੰਰਕ ਕਰਕੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਲਾਹ ਲਈ ਜਾ ਸਕਦੀ ਹੈ ਅਤੇ ਮੁਫਤ ਕਾਨੂੰਨੀ ਸੇਵਾਵਾਂ ਲਈ ਟੋਲ ਫ੍ਰੀ ਹੈਲਪਲਾਇਨ ਨੰਬਰ 1968 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।