ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ ਮਿਸ਼ਨ ਤਹਿਤ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ।
ਸ੍ਰੀ ਅਨੰਦਪੁਰ ਸਾਹਿਬ 7 ਮਈ
ਮੁੱਖ ਖੇਤੀਬਾੜੀ ਅਫਸਰ ਰੂਪਨਗਰ ਡਾ. ਅਵਤਾਰ ਸਿੰਘ ਨੇ ਦੱਸਿਆ ਕਿ ਵਧੀਕ ਮੁੱਖ ਸਕੱਤਰ ਪੰਜਾਬ ਅਤੇ ਡਾਇਰੈਕਟਰ ਖੇਤੀਬਾੜੀ ਡਾ. ਸੁਖਦੇਵ ਸਿੰਘ ਸਿੱਧੂ ਦੀ ਅਗਵਾਈ ਹੇਠ ਜਿਲ੍ਹਾ ਰੂਪਨਗਰ ਵਿੱਚ 15800 ਹੈਕਟੇਅਰ ਝੋਨਾ ਸਿੱਧੀ ਬਿਜਾਈ ਵਿਧੀ ਰਾਹੀਂ ਬੀਜਿਆ ਜਾਵੇਗਾ।
ਇਸ ਬਾਰੇ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜਿ਼ਲ੍ਹੇ ਦੇ ਸਮੂਹ ਬਲਾਕਾਂ ਨੂੰ ਇਨ੍ਹਾਂ ਟੀਚਿਆਂ ਦੀ ਵੰਡ ਕਰ ਦਿੱਤੀ ਗਈ ਹੈ ਤੇ ਹੁਣ ਤੋਂ ਹੀ ਅਧਿਕਾਰੀਆਂ ਨੂੰ ਇਸ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅਤੇ ਸਿੱਧੀ ਬਿਜਾਈ ਦੇ ਖਦਸਿ਼ਆਂ ਨੂੰ ਦੂਰ ਕਰਨ ਲਈ ਕਿਹਾ ਹੈ।
ਉਹਨਾਂ ਦੱਸਿਆ ਕਿ ਰੂਪਨਗਰ ਜਿ਼ਲ੍ਹੇ ਵਿੱਚ ਪਾਣੀ ਦੀ ਕਾਫੀ ਘਾਟ ਹੈ ਜਿਸ ਕਾਰਨ ਇਸ ਵਿਧੀ ਨਾਲ ਝੋਨਾ ਲਗਾਉਣ ਕਰਕੇ ਬਿਜਲੀ ਅਤੇ ਪਾਣੀ ਦੀ ਬੱਚਤ ਵੀ ਹੋਵੇਗੀ ਅਤੇ ਇਸ ਦੇ ਨਾਲ ਹੀ ਮਸ਼ੀਨਰੀ ਦਾ ਖਰਚਾ ਵੀ ਘੱਟ ਹੋਵੇਗਾ।ਇਸ ਵਿੱਧੀ ਨੂੰ ਅਪਣਾ ਕੇ ਕਿਸਾਨ ਆਰਥਿਕ ਤੋਰ ਤੇ ਵੀ ਲਾਭ ਪ੍ਰਾਪਤ ਕਰ ਸਕਦੇ ਹਨ।ਉਹਨਾਂ ਕਿਹਾ ਕਿ ਮਾਹਿਰਾਂ ਦੀ ਰਾਏ ਅਨੁਸਾਰ ਇਸ ਵਿਧੀ ਨਾਲ 15 ਤੋਂ 20 ਪ੍ਰਤੀਸ਼ਤ ਤੱਕ ਪਾਣੀ ਦੀ ਬੱਚਤ ਹੁੰਦੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਹੜ੍ਹਾਂ ਦੀ ਸੰਭਾਵਨਾ ਵਾਲੇ ਇਲਾਕਿਆਂ ਵਿੱਚ ਇਹ ਵਿਧੀ ਜਿ਼ਆਦਾ ਕਾਮਯਾਬ ਰਹੇਗੀ ਕਿਉ਼ਕਿ ਹੜ੍ਹਾਂ ਦਾ ਪਾਣੀ ਖੇਤਾਂ ਵਿੱਖ ਖੜ੍ਹਨ ਦੀ ਬਜਾਏ ਜ਼ਮੀਨ ਹੇਠ ਚਲਾ ਜਾਵੇਗਾ ਤੇ ਫਸਲ ਨੁੂੰ ਨੁਕਸਾਨ ਘੱਟ ਹੋਵੇਗਾ।
ਡਾ ਅਵਤਾਰ ਸਿੰਘ ਨੇ ਹੋਰ ਦੱਸਿਆ ਕਿ ਖੇਤੀਬਾੜੀ ਮਹਿਕਮੇ ਵੱਲੋਂ ਇਸ ਟੀਚੇ ਨੂੰ ਪੂਰਾ ਕਰਨ ਲਈ ਮਹੀਨਾ ਮਾਰਚ ਅਤੇ ਅਪ੍ਰੈਲ ਦੌਰਾਨ 16 ਮਾਰਚ ਤੋਂ 30 ਅਪੈ੍ਰਲ ਤੱਕ ਸਮੂਹ ਬਲਾਕਾਂ ਦੇ ਵੱਖ ਵੱਖ ਪਿੰਡਾਂ ਵਿੱਚ 35 ਜਾਗਰੂਕਤਾ ਕੈਂਪ ਲਗਾਏ ਜਾ ਚੁੱਕੇ ਹਨ । ਇਹਨਾਂ ਕੈਂਪਾ ਰਾਹੀਂ ਕਿਸਾਨਾਂ ਨੂੰ ਇਸ ਵਿਧੀ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਖੇਤੀਬਾੜੀ ਮਹਿਕਮੇ ਵੱਲੋਂ ਸਿੱਧੀ ਬਿਜਾਈ ਕਰਨ ਵਾਲੀਆਂ ਡਰਿੱਲਾਂ ਵੀ ਕਿਸਾਨਾਂ ਨੂੰ ਸਬਸਿਡੀ ਤੇ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਕਿਸਾਨਾਂ ਦੀ ਸਹੂਲਤ ਅਤੇ ਜਰੂਰਤ ਅਨੁਸਾਰ ਹੋਰ ਯਤਨ ਵੀ ਕੀਤੇ ਜਾਣਗੇ। ਉਪਰੋਕਤ ਸਾਰੀਆਂ ਯੋਜਨਾਵਾਂ ਨਾਲ ਇਹ ਟੀਚਾ ਅਸਾਨੀ ਨਾਲ ਪੂਰਾ ਕਰ ਲਿਆ ਜਾਵੇਗਾ। ਉਹਨਾਂ ਦੱਸਿਆ ਕਿ ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ ਦਾ ਨਾਅਰਾ ਸਹੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ।
Home Punjab Anandpur Sahib ਰੂਪਨਗਰ ਜਿ਼ਲ੍ਹੇ ਵਿੱਚ 15800 ਹੈਕਟੇਅਰ ਰਕਬੇ ਵਿੱਚ ਝੋਨਾ ਸਿੱਧੀ ਬਿਜਾਈ ਰਾਹੀਂ ਬੀਜਿਆ...