ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਦੇ ਸਟਾਫ਼ ਨੇ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਲਗਵਾਈ

Sorry, this news is not available in your requested language. Please see here.

ਪਟਿਆਲਾ 12 ਮਈ , 2021  ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਦੇ ਸਮੂਹ ਸਟਾਫ਼ ਵੱਲੋਂ ਅੱਜ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਲਗਵਾਈ ਗਈ। ਸਿਹਤ ਵਿਭਾਗ ਦੇ ਸਹਿਯੋਗ ਨਾਲ ਕਾਲਜ ਦੇ ਪ੍ਰਿੰਸੀਪਲ ਰਵਿੰਦਰ ਸਿੰਘ ਦੀ ਅਗਵਾਈ ‘ਚ ਲਗਾਏ ਗਏ ਕੈਂਪ ਦੌਰਾਨ ਕਾਲਜ ਦੇ 104 ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਟੀਕਾਕਰਨ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਨੋਡਲ ਅਫ਼ਸਰ ਮਿਸ਼ਨ ਫ਼ਤਿਹ ਪ੍ਰੋਫੈਸਰ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਸਿਵਲ ਸਰਜਨ ਡਾ. ਸਤਿੰਦਰ ਸਿੰਘ ਦੇ ਯਤਨਾਂ ਸਦਕਾ ਡਾ ਪੂਨਮ ਸ਼ਰਮਾ ਦੀ ਅਗਵਾਈ ਵਿਚ ਅੱਜ ਕਾਲਜ ਵਿੱਚ ਕੋਵਿਡ ਮਹਾਂਮਾਰੀ ਦੇ ਟਾਕਰੇ ਲਈ ਦੂਸਰੇ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਕਾਲਜ ਦੇ ਸਮੂਹ ਅਧਿਆਪਕਾਂ, ਦਫ਼ਤਰੀ ਸਟਾਫ਼ ਅਤੇ ਦਰਜਾ ਚਾਰ ਕਰਮਚਾਰੀਆਂ ਨੂੰ ਮੁਹਰਲੀ ਕਤਾਰ ਦੇ ਯੋਧੇ ਮੰਨਦੇ ਹੋਏ ਕੋਵਿਡ 19 ਵੈਕਸੀਨ ਦਾ ਦੂਸਰੀ ਡੋਜ਼ ਦੇ ਰੂਪ ਵਿੱਚ ਟੀਕਾਕਰਨ ਕੀਤਾ ਗਿਆ, ਜਿਸ ਦੌਰਾਨ 104 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੈਕਸੀਨ ਦੀ ਡੋਜ਼ ਲਾਈ ਗਈ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਵੱਲੋਂ ਅੱਜ ਨਰਸਿੰਗ ਦਿਵਸ ਮੌਕੇ ਟੀਕਾਕਰਨ ਕਰਨ ਆਏ ਫ਼ਰੰਟ ਲਾਈਨ ਸਟਾਫ਼ ਅਤੇ ਅਸ਼ੋਕਾ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਮੂਹ ਸਟਾਫ ਨੂੰ ਮਾਸਕ ਪਾ ਕੇ ਰੱਖਣ, ਵਾਰ ਵਾਰ ਹੱਥ ਧੋਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕੋਵਿਡ 19 ਦੇ ਵਾਇਰਸ ਤੋਂ ਸੁਚੇਤ ਰਹਿਕੇ ਪੰਜਾਬ ਸਰਕਾਰ ਵੱਲੋਂ ਕੋਵਿਡ ਤੋਂ ਬਚਾਅ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣ ਕਰਨ ਦੀ ਅਪੀਲ ਕੀਤੀ।

Spread the love