ਕੋਰੋਨਾ ਦੇ ਖ਼ੌਫ ਨੂੰ ਨਿਡਰਤਾ ਨਾਲ ਮਾਤ ਦੇ ਰਹੀਆਂ ਹਨ ਨਰਸਾਂ: ਡਾ. ਗੁਰਦੀਪ ਸਿੰਘ ਕਪੂਰ

Sorry, this news is not available in your requested language. Please see here.

ਸਿਵਲ ਸਰਜਨ ਨੇ ਕੌਮਾਂਤਰੀ ਨਰਸਿਜ਼ ਦਿਵਸ ਮੌਕੇ ‘ਕੋਰੋਨਾ ਯੋਧੇ ਨਰਸਾਂ’ ਦੇ ਜਜ਼ਬੇ ਨੂੰ ਕੀਤਾ ਸਲਾਮ
ਨਵਾਂਸ਼ਹਿਰ, 12 ਮਈ 2021 : ਕੌਮਾਂਤਰੀ ਨਰਸਿਜ਼ ਦਿਵਸ ਮੌਕੇ ਅੱਜ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਕਰਵਾਏ ਗਏ ਇਕ ਪ੍ਰੋਗਰਾਮ ਦੌਰਾਨ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਦਿਨ-ਰਾਤ ਲੋਕਾਂ ਦੀ ਜਾਨ ਬਚਾਉਣ ਲਈ ਨਿਸਵਾਰਥ ਸੇਵਾਵਾਂ ਨਿਭਾ ਰਹੀਆਂ ਨਰਸਾਂ ਦੇ ਜਜ਼ਬੇ ਨੂੰ ਸਲਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਖੌਫ ਨੂੰ ਨਰਸਿਜ਼ ਨਿਡਰਤਾ ਨਾਲ ਮਾਤ ਦੇ ਰਹੀਆਂ ਹਨ। ਇਸ ਸਾਲ ਕੌਮਾਂਤਰੀ ਨਰਸਿਜ਼ ਦਿਵਸ ‘ਅਗਵਾਈ ਲਈ ਇਕ ਆਵਾਜ਼: ਭਵਿੱਖ ਦੇ ਸਿਹਤਮੰਦ ਲਈ ਦ੍ਰਿਸ਼ਟੀ’ ਸਿਰਲੇਖ ਹੇਠ ਮਨਾਇਆ ਜਾ ਰਿਹਾ ਹੈ।
ਇਸ ਮੌਕੇ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਹਰ ਸਾਲ 12 ਮਈ ਨੂੰ ਵਿਸ਼ਵ ਨਰਸਿਜ਼ ਦਿਵਸ ਮਨਾਇਆ ਜਾਂਦਾ ਹੈ ਪਰ ਅਸਲ ਵਿਚ ਹਰ ਦਿਨ ਨਰਸਿਜ਼ ਦਿਵਸ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਨਰਸਿਜ਼ ਸਟਾਫ ਦੀ ਨਿਰਸਵਾਰਥ ਸੇਵਾ ਨੂੰ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿੱਚ ਲਿਿਖਆ ਜਾਵੇਗਾ। ਉਨ੍ਹਾਂ ਕਿਹਾ ਕਿ ਕੋਵਿਡ 19 ਖਿਲਾਫ ਨਰਸਾਂ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ ਅਤੇ ਮੋਹਰਲੀ ਕਤਾਰ ਦੇ ਇਨ੍ਹਾਂ ਯੋਧਿਆਂ ਦੀਆਂ ਸੇਵਾਵਾਂ ਦੀ ਬਦੌਲਤ ਹੀ ਕੋਰੋਨਾ ਵਾਇਰਸ ਕਾਬੂ ਹੇਠ ਆ ਰਿਹਾ ਹੈ।
ਇਸ ਦੌਰਾਨ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਸਿਵਲ ਹਸਪਤਾਲ ਵਿਚ 18 ਸਾਲ ਤੋਂ 44 ਸਾਲ ਉਮਰ ਵਰਗ ਦੇ ਸਾਰੇ ਉਸਾਰੀ ਕਾਮਿਆਂ ਅਤੇ ਸੰਵੇਦਨਸ਼ੀਲ ਤੇ ਉੱਚ ਜ਼ੋਖਮ ਵਾਲੇ ਵਿਅਕਤੀਆਂ ਦੇ ਟੀਕਾਕਰਨ ਦੇ ਕੰਮ ਦੀ ਸਮੀਖਿਆ ਕੀਤੀ ਅਤੇ ਇਸ ਉੱਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਮੌਕੇ ਉਨ੍ਹਾਂ ਲੋਕਾਂ ਦੀ ਮੁਸ਼ਕਿਲਾਂ ਵੀ ਸੁਣੀਆਂ, ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕੋਵਿਡ-19 ਟੀਕਾਕਰਨ ਲਈ ਸੀਨੀਅਰ ਸਿਟੀਜਨਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਟੀਕਾਕਰਨ ਕੇਂਦਰ ਦੂਜੀ ਮੰਜ਼ਿਲ ਤੋਂ ਤਬਦੀਲ ਕਰਕੇ ਗਰਾਊਂਡ ਫਲੋਰ ਉੱਤੇ ਸ਼ੁਰੂ ਕਰ ਦਿੱਤਾ ਗਿਆ ਹੈ।
ਡਾ. ਕਪੂਰ ਨੇ ਦੱਸਿਆ ਕਿ ਤੀਜੇ ਪੜਾਅ ਵਿਚ 18 ਸਾਲ ਤੋਂ 44 ਸਾਲ ਉਮਰ ਵਰਗ ਦੇ ਸਾਰੇ ਰਜਿਸਟਰਡ ਉਸਾਰੀ ਕਾਮੇ ਅਤੇ ਸੰਵੇਦਨਸ਼ੀਲ ਤੇ ਉੱਚ ਜ਼ੋਖਮ ਵਾਲੇ ਲੋਕ ਵੈਕਸੀਨ ਲਗਵਾਉਣ ਲਈ ਯੋਗ ਹਨ। ਉਨਾਂ ਸਾਰਿਆਂ ਯੋਗ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੀਮਤੀ ਮਨੁੱਖੀ ਜਾਨਾਂ ਨੂੰ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਜ਼ਿਲ੍ਹੇ ਵਿੱਚ ਹਫਤੇ ਦੇ ਸਾਰੇ ਦਿਨਾਂ ਵਿੱਚ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਯੋਗ ਵਿਅਕਤੀ ਆਪਣੇ ਨੇੜਲੇ ਕੇਂਦਰਾਂ ਉੱਤੇ ਟੀਕਾ ਲਗਵਾ ਸਕਦੇ ਹਨ ਜੋ ਕਿ ਪੂਰੀ ਤਰਾਂ ਸੁਰੱਖਿਅਤ ਹੈ।

Spread the love