ਜ਼ਿਲ੍ਹੇ ਦੇ ਹੁਣ ਤੱਕ ਕੁੱਲ 6265 ਮਰੀਜ਼ ਦੇ ਚੁੱਕੇ ਹਨ ਕਰੋਨਾ ਨੂੰ ਮਾਤ-ਸਿਵਲ ਸਰਜਨ

Sorry, this news is not available in your requested language. Please see here.

ਸਿਹਤ ਵਿਭਾਗ ਮੋਗਾ ਨੇ ਅੱਜ 1138 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ
ਮੋਗਾ, 19 ਮਈ , 2021 :
ਸਿਵਲ ਸਰਜਨ ਮੋਗਾ ਸ੍ਰੀਮਤੀ ਅਮਰਪ੍ਰੀਤ ਕੌਰ ਬਾਜਵਾ ਨੇ ਜ਼ਿਲ੍ਹੇ ਵਿੱਚ ਕਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਅ ਕਿ ਸਿਹਤ ਵਿਭਾਗ ਮੋਗਾ ਵੱਲੋਂ ਜ਼ਿਲ੍ਹੇ ਵਿੱਚ ਕਰੋਨਾ ਦੇ ਅੱਜ 1138 ਸੈਂਪਲ ਇਕੱਤਰ ਕੀਤੇ ਗਏ ਹਨ ਅਤੇ ਜ਼ਿਲ੍ਹਾ ਵਿੱਚ 965 ਕਰੋਨਾ ਦੇ ਐਕਟਿਵ ਮਰੀਜ਼ ਹਨ ਜਿੰਨ੍ਹਾਂ ਵਿੱਚੋਂ 862 ਪਾਜ਼ੀਟਿਵ ਮਰੀਜ਼ਾਂ ਨੂੰ ਘਰਾਂ ਵਿੱਚ ਹੀ ਇਕਾਂਤਵਾਸ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਅੱਜ ਤੱਕ ਕੁੱਲ 1 ਲੱਖ 30 ਹਜ਼ਾਰ 698 ਕਰੋਨਾ ਦੇ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ ਜਿੰਨ੍ਹਾਂ ਵਿੱਚੋਂ 1 ਲੱਖ 9 ਹਜ਼ਾਰ 696 ਕੇਸਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 486 ਕੇਸਾਂ ਦੀ ਰਿਪੋਰਟ ਦੇ ਨਤੀਜਿਆਂ ਦਾ ਇੰਤਜ਼ਾਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਹੁਣ ਤੱਕ ਕੁੱਲ 6265 ਕਰੋਨਾ ਪਾਜ਼ੀਟਿਵ ਮਰੀਜ਼ ਕਰੋਨਾ ਨੂੰ ਹਰਾਉਣ ਵਿੱਚ ਸਫ਼ਲ ਹੋਏ ਹਨ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੇ ਮਿਸ਼ਨ ਫਤਹਿ ਤਹਿਤ ਆਪਣੀ ਵੈਕਸੀਨੇਸ਼ਨ ਕਰਵਾ ਕੇ ਆਪਣੀ ਅਤੇ ਆਪਣੇ ਪਰਿਵਾਰ ਦੇ ਇਸ ਘਾਤਕ ਬਿਮਾਰੀ ਤੋਂ ਰੱਖਿਆ ਕਰਨ। ਉਨ੍ਹਾਂ ਮੋਗਾ ਵਾਸੀਆਂ ਨੂੰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਹੜੀਆਂ ਪਾਬੰਦੀਆਂ ਕੋਵਿਡ 19 ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਗਈਆਂ ਹਨ ਉਹ ਲੋਕਾਂ ਦੀ ਭਲਾਈ ਲਈ ਹੀ ਲਗਾਈਆਂ ਗਈਆਂ ਹਨ, ਇਨ੍ਹਾਂ ਦੀ ਇੰਨ ਬਿੰਨ੍ਹ ਪਾਲਣਾ ਕੀਤੀ ਜਾਵੇ ਅਤੇ ਪ੍ਰਸ਼ਾਸ਼ਨ ਦਾ ਕਰੋਨਾ ਵਿਰੁੱਧ ਛੇੜੀ ਜੰਗ ਵਿੱਚ ਸਾਥ ਦਿੱਤਾ ਜਾਵੇ।
Spread the love