ਘਨੌਰੀ ਕਲਾਂ ਦੇ ਸਕੂਲੀ ਵਿਦਿਆਰਥੀਆਂ ਨੇ ਲੇਖ ਮੁਕਾਬਲੇ ’ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਪ੍ਰਭਾਵਸ਼ਾਲੀ ਜਾਣਕਾਰੀ ਸਾਂਝੀ ਕੀਤੀ
ਸੰਗਰੂਰ, 20 ਮਈ , 2021 :
ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾਂ ਪ੍ਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਘਨੌਰੀ ਕਲਾਂ ਬਲਾਕ ਸੇਰਪੁਰ, ਵਿਖੇ ਵਿਦਿਆਰਥੀਆਂ ਦੇ ਆਨ ਲਾਈਨ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਮਲਕੀਤ ਸਿੰਘ ਨੇ ਦਿੱਤੀ।
ਸ. ਮਲਕੀਤ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਜ਼ਿਲ੍ਹੇ ਦੇ ਸਕੂਲਾਂ ਵਿਚ ਲੇਖ ਲਿਖ ਲਿਖਣ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾ ਕਿਹਾ ਕਿ ਕੋਵਿਡ 19 ਮਹਾਂਮਾਰੀ ਨੰੂ ਧਿਆਨ ਵਿਚ ਰੱਖਦਿਆਂ ਵਿਦਿਆਰਥੀਆਂ ਦੁਆਰਾ ਆਨ ਲਾਈਨ ਹੀ ਮੁਕਾਬਲਿਆਂ ਵਿਚ ਹਿੱਸਾ ਲਿਆ ਜਾਂਦਾ ਹੈ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਘਨੌਰੀ ਕਲਾਂ ਦੇ ਪਿ੍ਰੰਸੀਪਲ ਪਰਮਜੀਤ ਸਿੰਘ ਨੇ ਕਿਹਾ ਕਿ ਸਕੂਲ ਐਕਟੀਵਿਟੀ ਨੋਡਲ ਇੰਚਾਰਜ ਮਨੋਜ ਕੁਮਾਰ ਸਰਮਾ ਦੀ ਅਗਵਾਈ ਵਿਚ ਕਰਵਾਏ ਗਏ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਗੁਰੂ ਜੀ ਦੇ ਜੀਵਨ ਬਾਰੇ ਪ੍ਰਭਾਵਸ਼ਾਲੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਵਿਚ ਪਹਿਲੀ ਪੁਜੀਸ਼ਨ ਬਾਰਵੀਂ ਜਮਾਤ ਦੀ ਜਸਨਦੀਪ ਕੌਰ ਨੇ, ਦੂਜੀ ਪੁਜੀਸ਼ਨ ਬਾਰਵੀਂ ਜਮਾਤ ਦੀ ਗੁਰਲੀਨ ਕੌਰ ਨੇ ਅਤੇ ਤੀਜੀ ਪੁਜੀਸ਼ਨ ਦਸਵੀਂ ਜਮਾਤ ਦੀ ਜਸਵੀਨ ਕੌਰ ਨੇ ਪ੍ਰਾਪਤ ਕੀਤੀ। ਇਸ ਦੌਰਾਨ ਸਕੂਲ ਪਿ੍ਰੰਸੀਪਲ ਵੱਲੋਂ ਪੁਜੀਸ਼ਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਨੰੂ ਵਧਾਈ ਦਿੱਤੀ।