ਨਕਸ਼ਾ ਪਾਸ ਕਰਨ ਮੌਕੇ ਲਗਦਾ ਵਿਕਾਸ ਚਾਰਜ ਘਟਾਉਣ ਸਬੰਧੀ ਨਗਰ ਕੌਂਸਲ ਪ੍ਰਧਾਨ ਨੂੰ ਦਿੱਤਾ ਮੰਗ ਪੱਤਰ 

Sorry, this news is not available in your requested language. Please see here.

ਨਵਾਂਸ਼ਹਿਰ, 21 ਮਈ, 2021 :
ਨਗਰ ਕੌਂਸਲ ਨਵਾਂਸ਼ਹਿਰ ਦੇ ਕੌਂਸਲਰਾਂ ਵੱਲੋਂ ਅੱਜ ਨਗਰ ਕੌਂਸਲ ਦੇ ਪ੍ਰਧਾਨ ਸਚਿਨ ਦੀਵਾਨ ਨੂੰ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸ਼ਹਿਰ ਵਾਸੀਆਂ ਨੂੰ ਰਾਹਤ ਦੇਣ ਲਈ ਨਵੀਂ ਬਿਲਡਿੰਗ ਦਾ ਨਕਸ਼ਾ ਪਾਸ ਕਰਨ ਮੌਕੇ ਲਗਦੇ ਵਿਕਾਸ ਚਾਰਜ ਨੂੰ ਘੱਟ ਕਰਨ ਸਬੰਧੀ ਮੰਗ ਪੱਤਰ ਦਿੱਤਾ ਗਿਆ। ਕੌਂਸਲਰਾਂ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਕਾਰਨ ਸ਼ਹਿਰ ਵਾਸੀਆਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਔਖੀ ਘੜੀ ਵਿਚ ਨਕਸ਼ਾ ਪਾਸ ਕਰਨ ਦੀ ਫੀਸ ਘਟਾ ਕੇ ਉਨਾਂ ’ਤੇ ਪੈ ਰਹੇ ਬੋਝ ਨੂੰ ਘਟਾਇਆ ਜਾ ਸਕਦਾ ਹੈ। ਪ੍ਰਧਾਨ ਸਚਿਨ ਦੀਵਾਨ ਨੇ ਵਿਸ਼ਵਾਸ ਦਿਵਾਇਆ ਕਿ ਜਲਦ ਹੀ ਇਸ ਸਬੰਧੀ ਕਾਰਵਾਈ ਨੂੰ ਅੰਜਾਮ ਦੇ ਕੇ ਆਮ ਜਨਤਾ ਨੂੰ ਰਾਹਤ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਹਰੇਕ ਸੰਭਵ ਉਪਰਾਲਾ ਕੀਤਾ ਜਾਵੇਗਾ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਇਸ ਮੌਕੇ ਕੌਂਸਲਰ ਪਿ੍ਰਥਵੀ ਚੰਦ, ਕੁਲਵੰਤ ਕੌਰ, ਚੇਤ ਰਾਮ ਰਤਨ, ਜਸਵੀਰ ਕੌਰ, ਬਲਵਿੰਦਰ ਭੁੰਬਲਾ, ਪਰਵੀਨ ਭਾਟੀਆ, ਪਰਮਜੀਤ ਕੌਰ ਤੇ ਹਨੀ ਚੋਪੜਾ ਹਾਜ਼ਰ ਸਨ।
Spread the love