ਝੋਨੇ ਦੀ ਸਿੱਧੀ ਬਿਜਾਈ ਸਬੰਧੀ ਸਿਖਲਾਈ ਕੋਰਸ ਲਗਾਇਆ ਗਿਆ

Sorry, this news is not available in your requested language. Please see here.

ਝੋਨੇ ਦੀਆਂ ਢੁੱਕਵੀਆ ਕਿਸਮਾਂ, ਬਿਜਾਈ ਦਾ ਸਮਾਂ, ਬੀਜ ਦੀ ਮਾਤਰਾ ਆਦਿ ਬਾਰੇ ਵਿਸਥਾਰ ਪੂਰਵਕ ਦਿੱਤੀ ਗਈ ਜਾਣਕਾਰੀ
ਬਰਨਾਲਾ/ਹੰਡਿਆਇਆ, 28 ਮਈ 2021
ਕ੍ਰਿਸ਼ੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ ਗੁਰੁ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸ਼ਜ ਯੂਨੀਵਰਸਿਟੀ ਲੁਧਿਆਣਾ ਵੱਲੋਂ ਤਿੰਨ ਦਿਨਾਂ ਝੋਨੇ ਦੀ ਸਿੱਧੀ ਬਿਜਾਈ ਦਾ ਸਿਖਲਾਈ ਕੋਰਸ ਡਾ. ਪ੍ਰਹਿਲਾਦ ਸਿੰਘ ਤੰਵਰ, ਐਸੋਸੀਏਟ ਡਾਇਰੇਕਟਰ ਦੀ ਅਗਵਾਈ ਹੇਠ ਲਗਾਇਆ ਗਿਆ।
ਇਸ ਮੌਕੇ ਡਾ. ਤੰਵਰ ਨੇ ਝੋਨੇ ਦੀ ਸਿੱਧੀ ਬਿਜਾਈ ਕੋਰਸ ਦੀ ਸਿਖਲਾਈ ਲੈਣ ਲਈ ਆਏ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਝੋਨੇ ਦੀ ਸਿੱਧੀ ਬਿਜਾਈ ਦੇ ਮਹੱਤਵ ਬਾਰੇ ਦੱਸਿਆ ਕਿ ਵਰਤਮਾਨ ਸਮੇਂ ਵਿੱਚ ਪਾਣੀ ਦਾ ਝੋਨੇ ਵਿੱਚ ਵਾਧੂ ਪ੍ਰਯੋਗ ਕੀਤਾ ਜਾ ਰਿਹਾ ਹੈ, ਜਿਸ ਨਾਲ ਜ਼ਮੀਨ ਹੇਠਲੇ ਪਾਣੀ ਅਤੇ ਵਾਤਾਵਰਣ ਉੱਪਰ ਇਸ ਦਾ ਬੁਰਾ ਪ੍ਰਭਾਵ ਪੈ ਰਿਹਾ ਹੈ ਇਸ ਤੋਂ ਬਚਾਅ ਲਈ ਕਿਸਾਨਾਂ ਦੁਆਰਾ ਮਾਹਿਰਾਂ ਦੀ ਸਲਾਹ ਦੇ ਅਨੁਸਾਰ ਹੀ ਫ਼ਸਲਾਂ ਵਿੱਚ ਪਾਣੀ ਦਾ ਪ੍ਰਯੋਗ ਕੀਤਾ ਜਾਵੇ ਅਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਣਾ ਕੇ ਮਨੁੱਖਾਂ, ਪਾਣੀ ਅਤੇ ਪਾਣੀ ਦੀ ਹੋ ਰਹੀ ਦੁਰਵਰਤੋ ਤੋਂ ਬਚਾਇਆ ਜਾ ਸਕਦਾ ਹੈ।
ਡਾ. ਸੁਰਿੰਦਰ ਸਿੰਘ ਅਸਿਸਟੈਂਟ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਝੋਨੇ ਦੀ ਸਿੱਧੀ ਬਿਜਾਈ ਫ਼ਸਲ ਦੀ ਕਾਸ਼ਤ ਲਈ ਤਰ-ਵੱਤਰ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ, ਢੁੱਕਵੀਆਂ ਜਮੀਨਾਂ, ਢੁੱਕਵਆਂ ਕਿਸਮਾਂ, ਬਿਜਾਈ ਦਾ ਸਮਾਂ, ਬੀਜ ਦੀ ਮਾਤਰਾ ਅਤੇ ਸੋਧ, ਲੇਜਰ ਕਰਾਹੇ ਦੀ ਵਰਤੋਂ ਅਤੇ ਖੇਤ ਦੀ ਤਿਆਰੀ, ਬਿਜਾਈ ਦਾ ਢੰਗ, ਨਦੀਨਾਂ ਦੀ ਰੋਕਥਾਮ, ਸਿੰਚਾਈ, ਖਾਦਾਂ ਦੀ ਵਰਤੋਂ ਆਦਿ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਇਸ ਟਰੇਨਿੰਗ ਪ੍ਰੋਗਰਾਮ ਵਿੱਚ ਪਿੰਡ ਕਾਹਨਕੇ ਦੇ 19 ਕਿਸਾਨਾਂ ਨੇ ਭਾਗ ਲਿਆ ਅਤੇ ਇਸ ਪਿੰਡ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੇ ਪਹਿਲੀ ਕਤਾਰ ਪ੍ਰਦਰਸ਼ਨੀ ਲਗਾਈ ਜਾਵੇਗੀ।

Spread the love