ਅੱਜ 524 ਜਣਿਆਂ ਦੇ ਕਰੋਨਾ ਨੂੰ ਹਰਾਉਣ ਨਾਲ ਹੁਣ ਤੱਕ ਕੁੱਲ 15127 ਵਿਅਕਤੀਆਂ ਨੇ ਕਰੋਨਾ `ਤੇ ਪਾਈ ਫਤਿਹ-ਡਿਪਟੀ ਕਮਿਸ਼ਨਰ

HARISH NAIR
ਕਰੋਨਾ ਤੋਂ ਬਚਾਅ ਲਈ ਮਾਸਕ ਪਾਇਆ ਜਾਵੇ: ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਫਾਜ਼ਿਲਕਾ, 28 ਮਈ 2021
ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਾਇਰ ਨੇ ਦੱਸਿਆ ਕਿ ਕਰੋਨਾ `ਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਸੈਂਪਲਿੰਗ ਕਰਵਾਉਣ ਅਤੇ ਯੋਗ ਵਿਅਕਤੀਆਂ ਨੂੰ ਵੈਕਸੀਨੇਸ਼ਨ ਕਰਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਲੋਕਾਂ ਅੰਦਰ ਕਰੋਨਾ ਖਿਲਾਫ ਜਾਗਰੂਕਤਾ ਲਿਆਉਣ ਲਈ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਬੀਤੇ ਦਿਨ ਤੱਕ 1 ਲੱਖ 96 ਹਜ਼ਾਰ 999 ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ ਅਤੇ 99787 ਜਣਿਆਂ ਨੂੰ ਕਰੋਨਾ ਵੈਕਸੀਨ ਲਗਾਈ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਭਾਵੇਂ ਨਵੇਂ ਕੇਸਾਂ ਵਿਚ ਕਮੀ ਆਈ ਹੈ, ਪਰ ਸਾਨੂੰ ਅਜੇ ਵੀ ਸਾਰਿਆਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦੀ ਪਾਲਣਾ ਹਰ ਹੀਲੇ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪਿੰਡਾਂ ਵਿਚ ਜਾ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਲੋਕਾ ਅੰਦਰ ਵੀ ਅੱਗੇ ਨਾਲੋਂ ਵਧੇਰੇ ਜਾਗਰੂਕਤਾ ਆਈ ਹੈ ਅਤੇ ਲੋਕ ਸਾਵਧਾਨੀਆਂ ਦੀ ਪਾਲਣਾ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕੋਵਿਡ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲੇ੍ਹ ਵਿਚ 15127 ਜਣੇ ਕਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ ਹਨ ਅਤੇ 18231 ਜਣੇ ਪਾਜੀਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਜਿਥੇ ਅੱਜ 524 ਜਣਿਆ ਨੇ ਕਰੋਨਾ `ਤੇ ਫਤਿਹ ਹਾਸਲ ਕੀਤੀ ਹੈ ਉਥੇ 278 ਜਣੇ ਕਰੋਨਾ ਦੀ ਚਪੇਟ ਵਿਚ ਆਏ ਹਨ। ਇਸ ਨਾਲ ਐਕਟਿਵ ਕੇਸਾਂ ਦੀ ਗਿਣਤੀ 2682 ਅਤੇ ਮੌਤਾਂ ਦਾ ਆਂਕੜਾ 422 ਹੋ ਗਿਆ ਹੈ।