ਅਮੁਰਤ ਯੋਜਨਾ ਪ੍ਰੋਜੈਕਟ ਬਦਲ ਰਿਹਾ ਬਟਾਲਾ ਸ਼ਹਿਰ ਦੀ ਨੁਹਾਰ

Sorry, this news is not available in your requested language. Please see here.

ਜਨਵਰੀ 2022 ਤੱਕ ਅਮੁਰਤ ਯੋਜਨਾ ਪ੍ਰੋਜੈਕਟ ਮੁਕੰਮਲ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਮਿਲੇਗੀ ਵੱਡੀ ਸਹੂਲਤ – ਮੇਅਰ ਸੁੱਖ ਤੇਜਾ
ਬਟਾਲਾ, 31 ਮਈ 2021   ਬਟਾਲਾ ਸ਼ਹਿਰ ਦੇ ਵਸਨੀਕਾਂ ਨੂੰ ਜਲ ਸਪਲਾਈ ਅਤੇ ਹਰ ਘਰ ਨੂੰ ਸੀਵਰੇਜ ਸਪਲਾਈ ਨਾਲ ਜੋੜਨ ਵਾਲੇ ਅਮੁਰਤ ਯੋਜਨਾ ਪ੍ਰੋਜੈਕਟ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਅਮੁਰਤ ਯੋਜਨਾ ਪ੍ਰੋਜੈਕਟ ਦਾ 50 ਫੀਸਦੀ ਤੋਂ ਵੱਧ ਕੰਮ ਮੁਕੰਮਲ ਹੋ ਗਿਆ ਹੈ ਅਤੇ ਜਨਵਰੀ 2022 ਤੱਕ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਦੀ ਉਮੀਦ ਹੈ। ਅਮੁਰਤ ਯੋਜਨਾ ਪ੍ਰੋਜੈਕਟ ਮੁਕੰਮਲ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ।

ਨਗਰ ਨਿਗਮ ਬਟਾਲਾ ਦੇ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 141 ਕਰੋੜ ਦਾ ਅਮੁਰਤ ਯੋਜਨਾ ਪ੍ਰੋਜੈਕਟ ਬਟਾਲਾ ਸ਼ਹਿਰ ਦੀ 100 ਫੀਸਦੀ ਅਬਾਦੀ ਨੂੰ ਜਲ ਸਪਲਾਈ ਅਤੇ ਸੀਵਰੇਜ ਦੀ ਬੁਨਿਆਦੀ ਸਹੂਲਤ ਮੁਹੱਈਆ ਕਰਵਾਏਗਾ। ਉਨ੍ਹਾਂ ਦੱਸਿਆ ਕਿ ਅਮੁਰਤ ਯੋਜਨਾ ਤਹਿਤ ਜਲ ਸਪਲਾਈ ਦਾ 55 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਜਦਕਿ ਸੀਵਰੇਜ ਪਾਉਣ ਦਾ ਕੰਮ 50 ਫੀਸਦੀ ਮੁਕੰਮਲ ਹੋ ਗਿਆ ਹੈ।
ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਸ਼ਹਿਰ ਦੇ ਉਨ੍ਹਾਂ ਸਾਰੇ ਇਲਾਕਿਆਂ ਵਿੱਚ ਜਲ ਸਪਲਾਈ ਅਤੇ ਸੀਵਰੇਜ ਦੀਆਂ ਲਾਈਨਾਂ ਵਿਛਾਈਆਂ ਗਈਆਂ ਹਨ ਜਿਥੇ ਪਹਿਲਾਂ ਇਹ ਸਹੂਲਤ ਉਪਲੱਬਧ ਨਹੀਂ ਸੀ। ਇਸ ਤੋਂ ਇਲਾਵਾ ਸ਼ਹਿਰ ਦੇ ਜਿਨ੍ਹਾਂ ਇਲਾਕਿਆਂ ਵਿੱਚ ਸੀਵਰੇਜ ਸਪਲਾਈ ਖਰਾਬ ਹੋ ਚੁੱਕੀ ਸੀ ਉਸਨੂੰ ਵੀ ਠੀਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰੋਂ ਬਾਹਰਵਾਰ ਸੀਵਰੇਜ ਟਰੀਟਮੈਂਟ ਦਾ ਕੰਮ ਵੀ ਜ਼ੋਰਾਂ ’ਤੇ ਜਾਰੀ ਹੈ।
ਮੇਅਰ ਸ. ਤੇਜਾ ਨੇ ਕਿਹਾ ਕਿ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਸ਼ਿਸ਼ਾਂ ਸਦਕਾ ਅਮੁਰਤ ਯੋਜਨਾ ਕਰਕੇ ਸ਼ਹਿਰ ਦੇ ਕਈ ਇਲਾਕਿਆਂ ਦੇ ਲੋਕ ਨਰਕ ਵਰਗੇ ਜੀਵਨ ਵਿਚੋਂ ਬਾਹਰ ਨਿਕਲ ਸਕੇ ਹਨ। ਉਨ੍ਹਾਂ ਕਿਹਾ ਕਿ ਸ. ਬਾਜਵਾ ਦੀਆਂ ਕੋਸ਼ਿਸ਼ਾਂ ਸਦਕਾ ਬਟਾਲਾ ਸ਼ਹਿਰ ਦਾ ਰਿਕਾਰਡ ਵਿਕਾਸ ਹੋ ਰਿਹਾ ਹੈ ਅਤੇ ਵਿਕਾਸ ਕਾਰਜਾਂ ਦੀ ਬਦੌਲਤ ਸ਼ਹਿਰ ਦੀ ਨੁਹਾਰ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਬਟਾਲਾ ਵਾਸੀ ਸ਼ਹਿਰ ਦੇ ਹੋ ਰਹੇ ਰਿਕਾਰਡ ਵਿਕਾਸ ਤੋਂ ਪੂਰੀ ਤਰਾਂ ਸੰਤੁਸ਼ਟ ਹਨ।

 

Spread the love