ਸਰਕਾਰੀ ਸਕੂਲਾਂ ਦੇ ਸਮਰ ਕੈਂਪਾਂ ਵਿਚ ਅਧਿਆਪਕਾਂ ਕੀਤਾ ਕਮਾਲ

Sorry, this news is not available in your requested language. Please see here.

ਆਨਲਾਈਨ ਸਮਰ ਕੈਂਪਾਂ ਵਿਚ ਵੱਡੀ ਗਿਣਤੀ ਵਿੱਚ ਵਿਦਿਆਰਥੀ ਕਰ ਰਹੇ ਸ਼ਮੂਲੀਅਤ
ਅੰਮ੍ਰਿਤਸਰ 2 ਜੂਨ 2021 ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਵੱਖ ਵੱਖ ਗਤੀਵਿਧੀਆਂ ਰਾਹੀਂ ਬੱਚਿਆਂ ਨੂੰ ਵਿੱਦਿਆ ਨਾਲ ਜੋੜੀ ਰੱਖਣ ਦੇ ਉਪਰਾਲੇ ਕੀਤੇ ਜਾ ਰਹੇ ਹਨ । ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਕੋਵਿਡ ਕਾਰਨ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲ ਬੰਦ ਕੀਤੇ ਗਏ ਹਨ ।
ਇਸ ਸੰਬੰਧੀ ਜਾਣਕਾਰੀ ਦਿੰਦਿਆ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅੰਮ੍ਰਿਤਸਰ ਅਤੇ ਸੁਸ਼ੀਲ ਕੁਮਾਰ ਤੁਲੀ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅੰਮ੍ਰਿਤਸਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਅੰਦਰ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ ਅਤੇ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ ਨਾਲ ਹੋਰਨਾਂ ਗਤੀਵਿਧੀਆਂ ਪ੍ਰਤੀ ਉਤਸ਼ਾਹਤ ਕਰਨ ਲਈ ਜ਼ਿਲ੍ਹੇ ਦੇ ਸਰਕਾਰੀ ਸਕੂਲ ਅਧਿਆਪਕਾਂ ਵੱਲੋਂ ਆਪਣੇ ਪੱਧਰ ਤੇ ਆਨਲਾਈਨ ਸਮਰ ਕੈਂਪ ਲਗਾਏ ਗਏ ਹਨ ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿਚ ਵਿਦਿਆਰਥੀ ਬੜੇ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ । ਸਕੂਲ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਰੋਜ਼ਾਨਾ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਣੂਪੁਰ ਵੱਲੋਂ ਪ੍ਰਿੰਸੀਪਲ ਪ੍ਰਦੀਪ ਆਨੰਦ ਦੀ ਅਗਵਾਈ ਹੇਠ ਸਮਰ ਕੈਂਪ ਦੀ ਸ਼ੁਰੂਆਤ ਕਰਦਿਆਂ ਵਿਦਿਆਰਥੀਆਂ ਨੂੰ ਆਨਲਾਈਨ ਵਿਧੀ ਰਾਹੀਂ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਐਰੋਬਿਕਸ ਤਪ ਕੇ ਕੈਲੀਗ੍ਰਾਫੀ ਐਕਟਿੰਗ ਫਰੂਟ ਸਲਾਦ ਬਣਾਉਣਾ ਆਰਟ ਐਂਡ ਕਰਾਫਟ ਗਤੀਵਿਧੀਆਂ ਵਰਨਣ ਯੋਗ ਹਨ। ਇਸ ਸਮੇਂ ਮਨਦੀਪ ਸਿੰਘ ਸੰਧੂ ਘਣੂਪੁਰ, ਦਲਜੀਤ ਕੌਰ’ ਬਲਜਿੰਦਰ ਕੌਰ,ਗੌਰਵ ਕੁਮਾਰ,ਅੰਸ਼ੂ ਕਟਾਰੀਆ ,ਰਜਵੰਤ ਕੌਰ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ ।

Spread the love