ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ ਕੁੱਲ 708991.30 ਮੀਟਿਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ
ਖਰੀਦ ਕੀਤੀ ਗਈ ਫਸਲ ਦੀ ਕਿਸਾਨਾਂ ਨੂੰ ਕੀਤੀ ਗਈ 1186 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ
ਤਰਨ ਤਾਰਨ, 13 ਮਈ 2021
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ ਕੁੱਲ 708991.30 ਮੀਟਿਰਿਕ ਟਨ ਕਣਕ ਦੀ ਰਿਕਾਰਡ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 708991.30 ਮੀਟਿਰਿਕ ਟਨ ਕਣਕ ਦੀ ਰਿਕਾਰਡ ਆਮਦ ਹੋਈ ਹੈ ਅਤੇ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਪਹੁੰਚੀ ਸਾਰੀ ਕਣਕ ਦੀ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 2,04,700 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,46,288 ਮੀਟ੍ਰਿਕ ਟਨ, ਪਨਸਪ ਵੱਲੋਂ 1,33,048 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1,05,733 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 1,18,912 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਫਸਲ ਦੀ ਕਿਸਾਨਾਂ ਨੂੰ 1186 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੀ ਅਦਾਇਗੀ ਵੀ ਜਲਦੀ ਕਰਨ ਦੇ ਸਬੰਧਿਤ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਵਿਚੋਂ 4,35,133.50 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।ਉਹਨਾਂ ਕਿਹਾ ਕਿ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਦਾ ਕੰੰਮ ਜਲਦੀ ਮੁਕੰਮਲ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ।