ਬਰਨਾਲਾ,3 ਜੂਨ 2021
ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਮਿਡ-ਡੇ-ਮੀਲ ਸਕੀਮ ਅਧੀਨ ਕੰਮ ਕਰਦੇ ਕੁੱਕ-ਕਮ-ਹੈਲਪਰਾਂ ਦੇ ਮਾਣਭੱਤੇ ਵਿੱਚ ਇਜ਼ਾਫਾ ਕੀਤਾ ਗਿਆ ਹੈ।
ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਨੇ ਦੱਸਿਆ ਕਿ ਮਿਡ-ਡੇ-ਮੀਲ ਸੋਸਾਇਟੀ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਕੁੱਕ-ਕਮ-ਹੈਲਪਰਾਂ ਦੇ ਮਾਣਭੱਤੇ ਵਿੱਚ ਸਾਲ ਦੇ 10 ਮਹੀਨਿਆਂ ਲਈ 500 ਰੁਪਏ ਪ੍ਰਤੀ ਮਹੀਨਾ ਦਾ ਇਜ਼ਾਫਾ ਕੀਤਾ ਗਿਆ ਹੈ।ਇਸ ਵਾਧੇ ਨਾਲ ਕੁੱਕ-ਕਮ-ਹੈਲਪਰਾਂ ਦਾ ਮਾਣਭੱਤਾ ਸਾਲ ਦੇ 10 ਮਹੀਨਿਆਂ ਲਈ 1700 ਰੁਪਏ ਤੋਂ ਵਧ ਕੇ 2200 ਰੁਪਏ ਹੋ ਜਾਵੇਗਾ।ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਇਹ ਵਾਧਾ 1 ਮਈ 2021 ਤੋਂ ਲਾਗੂ ਹੋਵੇਗਾ।