ਸੇਵਾ ਕੇਂਦਰਾਂ ’ਚ ਹੁਣ ਬਿਨਾਂ ਅਗਾਊਂ ਪ੍ਰਵਾਨਗੀ ਦੇ ਵੀ ਮਿਲਣਗੀਆਂ ਸੇਵਾਵਾਂ

Sorry, this news is not available in your requested language. Please see here.

ਸੋਮਵਾਰ ਤੋਂ ਸਨਿੱਚਰਵਾਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਦਿੱਤੀਆਂ ਜਾ ਰਹੀਆਂ ਹਨ ਸੇਵਾਵਾਂ
ਨਵਾਂਸ਼ਹਿਰ, 11 ਜੂਨ 2021
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ ਮਹਾਮਾਰੀ ਦੀ ਸਥਿਤੀ ਵਿਚ ਕੁਝ ਸੁਧਾਰ ਹੋਣ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦਾ ਪਹਿਲਾਂ ਵਾਲਾ ਸਮਾਂ ਬਹਾਲ ਕਰ ਦਿੱਤਾ ਗਿਆ ਹੈ ਅਤੇ ਹੁਣ ਜ਼ਿਲੇ ਦੇ ਸਾਰੇ ਸੇਵਾ ਕੇਂਦਰ ਸੋਮਵਾਰ ਤੋਂ ਸਨਿੱਚਰਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਨਾਗਰਿਕਾਂ ਨੂੰ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ। ਉਨਾਂ ਦੱਸਿਆ ਕਿ ਹੁਣ ਬਿਨਾਂ ਅਗਾਊਂ ਪ੍ਰਵਾਨਗੀ ਦੇ ਵੀ ਸੇਵਾ ਕੇਂਦਰਾਂ ਵਿਚੋਂ ਸੇਵਾਵਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਕੁਝ ਕਾਊਂਟਰ ਅਗਾਊਂ ਪ੍ਰਵਾਨਗੀ ਲੈ ਕੇ ਆਉਣ ਵਾਲੇ ਨਾਗਰਿਕਾਂ ਲਈ ਰਾਖਵੇਂ ਰੱਖੇ ਗਏ ਹਨ ਤਾਂ ਜੋ ਅਗਾਊਂ ਪ੍ਰਵਾਨਗੀ ਦਾ ਸਿਸਟਮ ਵੀ ਨਾਲੋ-ਨਾਲ ਚੱਲਦਾ ਰਹੇ। ਉਨਾਂ ਦੱਸਿਆ ਕਿ ਜ਼ਿਲੇ ਵਿਚ ਇਸ ਵੇਲੇ 17 ਸੇਵਾ ਕੇਂਦਰਾਂ ਵੱਲੋਂ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਨਾਂ ਵਿਚ ਇਕ ਟਾਈਪ-1, ਚਾਰ ਟਾਈਪ-2 ਅਤੇ 12 ਟਾਈਪ-3 ਸੇਵਾ ਕੇਂਦਰ ਸ਼ਾਮਲ ਹਨ। ਉਨਾਂ ਕਿਹਾ ਕਿ ਸੇਵਾ ਕੇਂਦਰਾਂ ਅੰਦਰ ਸਟਾਫ ਅਤੇ ਨਾਗਰਿਕਾਂ ਲਈ ਮਾਸਕ ਪਾਉਣ ਅਤਿ ਲਾਜ਼ਮੀ ਹੈ ਅਤੇ ਸੇਵਾ ਕੇਂਦਰਾਂ ਦੇ ਅੰਦਰ ਸੇਵਾ ਕਾਊਂਟਰਾਂ ਦੀ ਗਿਣਤੀ ਅਨੁਸਾਰ ਹੀ ਪ੍ਰਾਰਥੀ ਜਾ ਸਕਣਗੇ।

 

Spread the love