ਕੋਵਿਡ ਮੁਕਤ ਰੁਤਬੇ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਹਰ ਯੋਗ ਵਿਅਕਤੀ ਲਗਵਾਏ ਟੀਕਾ : ਡਾ. ਗੁਰਦੀਪ ਸਿੰਘ ਕਪੂਰ

Sorry, this news is not available in your requested language. Please see here.

ਅੱਜ 1500 ਤੋਂ ਵੱਧ ਯੋਗ ਵਿਅਕਤੀਆਂ ਨੇ ਲਗਵਾਈ ਵੈਕਸੀਨ : ਸਿਵਲ ਸਰਜਨ
ਨਵਾਂਸ਼ਹਿਰ, 15 ਜੂਨ 2021  ਮਾਣਯੋਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ। ਇਸੇ ਕੜੀ ਤਹਿਤ ਸਿਹਤ ਵਿਭਾਗ ਨੇ ਅੱਜ 1500 ਤੋਂ ਵੱਧ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ, ਜਿਸ ਨਾਲ ਜ਼ਿਲ੍ਹੇ ਵਿੱਚ ਯੋਗ ਵਿਅਕਤੀਆਂ ਨੂੰ ਦਿੱਤੀਆਂ ਗਈਆਂ ਵੈਕਸੀਨ ਦੀਆਂ ਖੁਰਾਕਾਂ ਦੀ ਗਿਣਤੀ 154200 ਨੂੰ ਪਾਰ ਕਰ ਗਈਆਂ ਹਨ।
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਇੱਥੇ ਪ੍ਰੈਸ ਨੂੰ ਜਾਰੀ ਇਕ ਬਿਆਨ ਵਿੱਚ ਦੱਸਿਆ ਕਿ ਅੱਜ 1561 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ। ਇਸ ਤਰ੍ਹਾਂ ਜ਼ਿਲ੍ਹੇ ਵਿਚ ਕੋਵਿਡ-19 ਦੇ ਵਿਰੁੱਧ ਸਿਹਤ ਸੰਭਾਲ ਅਤੇ ਫਰੰਟਲਾਈਨ ਵਰਕਰਾਂ, 18-45 ਉਮਰ ਵਰਗ ‘ਚ ਉਸਾਰੀ ਕਾਮਿਆਂ, ਸਹਿ-ਰੋਗਾਂ ਤੋਂ ਪੀੜਤ ਵਿਅਕਤੀਆਂ, ਸਿਹਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਅਤੇ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਸਮੇਤ ਹੋਰਨਾਂ ਯੋਗ ਵਿਅਕਤੀਆਂ ਨੇ ਹੁਣ ਤੱਕ ਕੁੱਲ 154249 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਨੇ ਦੱਸਿਆ ਕਿ ਸਿਹਤ ਬਲਾਕ ਨਵਾਂਸ਼ਹਿਰ ਵਿਚ 292, ਬਲਾਚੌਰ ਵਿਚ 361, ਮੁਜ਼ੱਫਰਪੁਰ ਵਿਚ 204, ਮੁਕੰਦਪੁਰ ਵਿਚ 229, ਸੁੱਜੋਂ ਵਿਚ 267, ਬੰਗਾ ਵਿਚ 138 ਅਤੇ ਸੜੋਆ ਵਿਚ 70 ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਕਦਮ ਕੋਵਿਡ ਮੁਕਤ ਰੁਤਬੇ ਵੱਲ ਤੇਜ਼ੀ ਨਾਲ ਵਧ ਰਹੇ ਹਨ ਅਤੇ ਇਸ ਟੀਚੇ ਨੂੰ ਹਾਸਲ ਕਰਨ ਲਈ ਹਰ ਯੋਗ ਵਿਅਕਤੀ ਨੂੰ ਟੀਕਾ ਲਗਾਉਣਾ ਚਾਹੀਦਾ ਹੈ।
ਕੋਵਿਡ-19 ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅੱਜ 6 ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਹੁਣ ਸ਼ਹਿਰ ਵਿੱਚ ਕੁੱਲ 134 ਐਕਟਿਵ ਮਰੀਜ਼ ਰਹਿ ਗਏ ਹਨ ਮਰੀਜ਼ ਰਹਿ ਗਏ ਹਨ ਜਿਨ੍ਹਾਂ ਵਿੱਚੋਂ ਕੇਵਲ 16 ਮਰੀਜ਼ ਕੋਵਿਡ ਕੇਅਰ ਲੈਵਲ-2 ਅਤੇ ਲੈਵਲ-3 ਫੈਸੀਲਿਟੀ ਵਿੱਚ ਦਾਖਲ ਹਨ।
ਡਾ. ਕਪੂਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 236511 ਵਿਅਕਤੀਆਂ ਸੈਂਪਲਿੰਗ ਕੀਤੀ ਗਈ ਹੈ, ਜਿਨ੍ਹਾਂ ਵਿਚੋਂ ਹੁਣ ਤੱਕ 11305 ਵਿਅਕਤੀ ਕੋਰੋਨਾ ਪਾਜਟਿਵ ਪਾਏ ਗਏ, ਜਦੋਂਕਿ ਜ਼ਿਲ੍ਹੇ ਵਿਚ 10822 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਜ਼ਿਲ੍ਹੇ ਵਿੱਚ ਕੁੱਲ ਰਿਕਵਰ ਕੀਤੇ ਗਏ ਮਾਮਲਿਆਂ ਦੀ ਰਿਕਵਰੀ ਦੀ ਮੌਜੂਦਾ ਦਰ 95.72 ਫੀਸਦ ਹੋ ਗਈ ਹੈ। ਜ਼ਿਲ੍ਹੇ ਦੀ ਪਾਜਟੀਵਿਟੀ ਦਰ 4.77 ਫੀਸਦੀ ਹੈ, ਜਦੋਂਕਿ ਸੈਂਪਲਿੰਗ ਟੀਮਾਂ ਵੱਲੋਂ ਕੀਤੇ ਗਏ 781 ਸੈਂਪਲਾਂ ਦੇ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

 

Spread the love