ਫਾਜ਼ਿਲਕਾ 16 ਜੂਨ 2021
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ 21 ਜੂਨ 2021 ਨੂੰ 7ਵਾਂ ਅੰਤਰਰਾਸ਼ਟਰੀ ਯੋਗ ਦਿਵਸ ਜ਼ਿਲੇ੍ਹ ਅੰਦਰ ਮਨਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜਰ ਜਿਆਦਾ ਇਕਠ ਨਾ ਕਰਨ ਦੀ ਸੂਰਤ ਵਿਚ ਇਹ ਦਿਵਸ ਆਨਲਾਈਨ ਮਾਧਿਅਮ ਰਾਹੀਂ ਹੀ ਮਨਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗ ਦਿਵਸ ਵਿਚ ਹਿਸਾ ਲੈਣ ਲਈ ਲੋਕ ਆਪਣੇ ਘਰਾਂ ਵਿਚ ਪਰਿਵਾਰਾਂ ਸਮੇਤ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਜੁੜ ਕੇ ਯੋਗ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਆਨਲਾਈਨ ਹਿਸੇਦਾਰੀ ਕਰਨ ਸਬੰਧੀ ਮਨਿਸਟਰੀ ਆਫ ਆਯੂਸ਼ ਵੱਲੋਂ ਵੈਬਸਾਈਟ ਤੇ ਪੋਰਟਲ ਆਦਿ ਨਿਰਧਾਰਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹਿਸੇਦਾਰਾਂ ਵੱਲੋਂhttps://main.ayush.gov.in/, https://yoga.ayush.gov.in/yoga/, https://www.facebook.com/moayush/, https://twitter.com/moayush, https://www.instagram.com/ministryofayush/?hl=en ਅਤੇ https://www.youtube.com/watch?v=sqEHmSMCgt4 `ਤੇ ਵਿਜਿਟ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਵੈਬਸਾਈਟਾਂ ਅਤੇ ਪੋਰਟਲ `ਤੇ ਜਾ ਕੇ ਯੋਗ ਦਿਵਸ ਵਾਲੇ ਦਿਨ ਆਨਲਾਈਨ ਮਾਧਿਅਮ ਰਾਹੀਂ ਯੋਗ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ 21 ਜੂਨ ਨੂੰ ਸਵੇਰੇ 7 ਵਜੇ ਯੋਗ ਸ਼ੁਰੂ ਕੀਤਾ ਜਾਵੇਗਾ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਦਿੱਤੇ ਲਿੰਕਾਂ `ਤੇ ਜਾ ਕੇ ਵੱਧ ਤੋਂ ਵੱਧ ਲੋਕ ਆਨਲਾਈਨ ਮਾਧਿਅਮ ਰਾਹੀਂ ਯੋਗ ਕਰਨ ਅਤੇ ਆਪਣੇ ਸ਼ਰੀਰ ਨੂੰ ਤੰਦਰੁਸਤ ਰੱਖਿਆ ਜਾਵੇ ਅਤੇ ਕੋਰੋਨਾ ਨੂੰ ਹਰਾਇਆ ਜਾ ਸਕੇ।