ਮਿਲਟਰੀ ਰੰਗ ਦੀ ਵਰਦੀ ਤੇ ਵਹੀਕਲ ਦੀ ਵਰਤੋਂ ਤੇ ਹੋਵੇਗੀ ਮਕੁੰਮਲ ਪਾਬੰਦੀ

Sorry, this news is not available in your requested language. Please see here.

ਫਾਜ਼ਿਲਕਾ 18 ਜੂਨ 2021
ਜ਼ਿਲਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਾਜ਼ਿਲਕਾ ਦੀ ਹਦੂਦ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਤੇ ਵਹੀਕਲਾਂ ਦੀ ਖਰੀਦ, ਵੇਚ ਤੇ ਵਰਤੋਂ ਕਰਨ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਜੁਲਾਈ 2021 ਤੱਕ ਲਾਗੂ ਰਹਿਣਗੇ।
ਜ਼ਿਲਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਭਾਰਤ ਵਿੱਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਜਿਵੇਂ ਕਿ ਜੀਪਾਂ, ਮੋਟਰਸਾਈਕਲਾਂ, ਟਰੱਕਾਂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ। ਪ੍ਰੰਤੂ ਕੁਝ ਸ਼ਰਾਰਤੀ ਅਨਰਸਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ਵਹੀਕਲ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਸ਼ਾਤੀ ਵਿੱਚ ਖਲਲ ਪੈਦਾ ਕਰਕੇ ਮਾਨਵ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਂਦਾ ਹੈ। ਇਸ ਨਾਲ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਤੁਰੰਤ ਆਮ ਲੋਕਾਂ ਨੂੰ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲ ਦੀ ਵਰਤੋਂ ਕਰਨ ਅਤੇ ਵੇਚਣ ਤੇ ਰੋਕ ਲਗਾਉਣੀ ਜ਼ਰੂਰੀ ਹੈ।

Spread the love