ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਕਰੀਬ 01 ਲੱਖ 81 ਹਜ਼ਾਰ 619 ਕਾਰਡ ਬਣੇ

GIRISH DAYALAN
2222 ਲਾਭਪਾਤਰੀਆਂ ਦੇ ਖਾਤਿਆਂ ਵਿਚ 2,74,05,656 ਰੁਪਏ ਦੀ ਪ੍ਰਵਾਨਗੀ ਲਈ ਪੱਤਰ ਜਾਰੀ : ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸਕੀਮ ਦਾ ਲਾਭ ਲੈਣ ਦੀ ਅਪੀਲ
05 ਲੱਖ ਤੱਕ ਕੈਸ਼ਲੈਸ ਸਿਹਤ ਬੀਮਾ ਯੋਜਨਾ ਦਾ ਲੈ ਸਕਦੇ ਹਨ ਲਾਭ
ਕਾਰਡ ਬਨਾਉਣ ਸਬੰਧੀ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ
ਐਸ ਏ ਐਸ ਨਗਰ, 18 ਜੂਨ 2021
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ ਲੋੜਵੰਦ ਲੋਕਾਂ ਲਈ 05 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਇਸ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਹੁਣ ਤੱਕ ਕਰੀਬ 01 ਲੱਖ 81 ਹਜ਼ਾਰ 619 ਕਾਰਡ ਬਣਾਏ ਜਾ ਚੁੱਕੇ ਹਨ ਤੇ ਯੋਗਲਾਭਪਾਤਰੀਆਂ ਦੇ ਕਾਰਡ ਬਨਾਉਣ ਦਾ ਕੰਮ ਜੰਗੀ ਪੱਧਰ ਉਤੇ ਜਾਰੀ ਹੈ। ਕਾਰਡ ਬਨਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾ ਰਹੀ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਯੋਜਨਾ ਦੇ ਈ-ਕਾਰਡ ‘ਕਾਮਨ ਸਰਵਿਸ ਸੈਂਟਰਾਂ’ (ਸੀ.ਐਸ.ਸੀਜ.) ਅਤੇ ਸੇਵਾ ਕੇਂਦਰਾਂ ‘ਤੇ ਵੀ ਬਣਾਏ ਜਾ ਸਕਦੇ ਹਨ।
ਸਮਾਰਟ ਰਾਸ਼ਨ ਕਾਰਡ ਧਾਰਕ, ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਜੇ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਆਬਕਾਰੀ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਆਦਿ, ਆਪਣੇ ਆਪ ਨੂੰ ਇੰਪੈਨਲਡ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ 05 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ ਦਾ ਲਾਭ ਲੈਣ ਲਈ ਰਜਿਸਟਰ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇਹ ਯਕੀਨੀ ਬਣਾਉਣ ਕਿ ਇਸ ਸਕੀਮ ਤਹਿਤ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਕਵਰ ਕੀਤਾ ਜਾਵੇ, ਜਿਨ੍ਹਾਂ ਦੇ ਅਜੇ ਤੱਕ ਇਸ ਸਕੀਮ ਦੇ ਲਾਭਹਿੱਤ ਕਾਰਡ ਨਹੀਂ ਬਣਵਾਏ।
ਯੋਗ ਲਾਭਪਾਤਰੀਆਂ ਦੇ ਕਾਰਡ ਅਤੇ ਈ-ਕਾਰਡ ਜਾਰੀ ਕਰਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਵਿਸ਼ੇਸ਼ ਕੈਂਪ ਲਗਾ ਕੇ ਆਮ ਲੋਕਾਂ ਨੂੰ ਇਹ ਸਹੂਲਤ ਤੁਰੰਤ ਮੁਹੱਈਆ ਕਰਵਾਈ ਜਾ ਸਕੇ। ਨਵੇਂ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਵਿਚ ਕਿਸੇ ਵੀ ਤਰ੍ਹਾਂ ਢਿੱਲ-ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਏ.ਬੀ.ਐੱਸ.ਐੱਸ.ਬੀ.ਵਾਈ. ਸਕੀਮ ਦੇ ਈ-ਕਾਰਡ ਪ੍ਰਾਪਤ ਕਰਨ ਤਾਂ ਜੋ ਉਨ੍ਹਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

Spread the love