ਪੁਲਿਸ ਨੇ ਨਸ਼ਿਆਂ ਖਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ-ਐਸ. ਐਸ. ਪੀ

Sorry, this news is not available in your requested language. Please see here.

ਨਵਾਂਸ਼ਹਿਰ, 19 ਜੂਨ 2021
ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆ ਦੇ ਵੱਧ ਰਹੇ ਰੁਝਾਨ ਨੂੰ ਠੱਲ ਪਾਉਣ ਲਈ ਪੁਲਿਸ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਇਸ ਸਬੰਧੀ ਜ਼ਿਲੇ ਵਿਚ ਇਕ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਰੋਜ਼ਾਨਾ ਪਿੰਡਾਂ ਅਤੇ ਕਸਬਅਿਾਂ ਵਿਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾਂਦਾ ਹੈ। ਉਨਾਂ ਕਿਹਾ ਕਿ ਨਸ਼ਾ ਇਕ ਘਾਤਕ ਬਿਮਾਰੀ ਹੈ, ਜਿਸ ਨਾਲ ਜਿਥੇ ਨਸ਼ਾ ਕਰਨ ਵਾਲੇ ਨੂੰ ਤਾਂ ਨੁਕਸਾਨ ਹੁੰਦਾ ਹੀ ਹੈ, ਉਥੇ ਉਸ ਦੇ ਪਰਿਵਾਰ ਦੀ ਹਾਲਤ ਵੀ ਤਰਸਯੋਗ ਬਣ ਜਾਂਦੀ ਹੈ। ਉਨਾਂ ਕਿਹਾ ਕਿ ਨਸ਼ਾ ਕਈ ਬੁਰਾਈਆਂ ਦੀ ਜੜ ਹੈ, ਜਿਸ ਨਾਲ ਆਮਦਨ ਨਾਲੋਂ ਖ਼ਰਚ ਜ਼ਿਆਦਾ ਹੋਣ ਕਰਕੇ ਇਨਸਾਨ ਨੂੰ ਮਾੜੇ ਕੰਮ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ। ਇਸ ਲਈ ਇਨਸਾਨ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਹੋਰਨਾਂ ਨੂੰ ਵੀ ਇਸ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਨੂੰ ਜ਼ਿਲਾ ਵਾਸੀਆਂ ਦੇ ਸਹਿਯੋਗ ਦੀ ਲੋੜ ਹੈ। ਉਨਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਤੁਰੰਤ ਉਸ ਸਬੰਧੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਉਨਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂਅ ਗੁਪਤ ਰੱਖਿਆ ਜਾਵੇਗਾ।
ਪਿੰਡ ਭੱਦੀ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਮੁੱਖ ਥਾਣਾ ਅਫ਼ਸਰ ਬਲਾਚੌਰ ਅਵਤਾਰ ਸਿੰਘ।

Spread the love