ਰੋਸ ਮੁਜ਼ਾਹਰੇ ਕਰਨ ਅਤੇ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

Sorry, this news is not available in your requested language. Please see here.

ਨਵਾਂਸ਼ਹਿਰ, 22 ਜੂਨ 2021
ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਲੋਕ ਹਿੱਤ ਵਿਚ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਅਮਨ-ਕਾਨੂੰਨ ਦੀ ਕਾਇਮੀ ਰੱਖਣ ਵਾਸਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਅਰੇ ਲਾਉਣ/ਭੜਕਾਊ ਭਾਸ਼ਣ ਦੇਣ, ਬਿਨਾਂ ਪ੍ਰਵਾਨਗੀ ਜਨਤਕ ਥਾਂਵਾਂ ’ਤੇ ਜਲੂਸ ਕੱਢਣ/ਮੀਟਿੰਗ ਕਰਨ/ਰੈਲੀ ਕਰਨ ’ਤੇ ਪਾਬੰਦੀ ਲਾਈ ਹੈ। ਇਹ ਪਾਬੰਦੀ 16 ਅਗਸਤ 2021 ਤੱਕ ਲਾਗੂ ਰਹੇਗੀ। ਉਨਾਂ ਕਿਹਾ ਕਿ ਵਿਸ਼ੇਸ਼ ਹਾਲਤਾਂ ਵਿਚ ਉੱਪ ਮੰਡਲ ਮੈਜਿਸਟ੍ਰੇਟਾਂ ਪਾਸੋਂ ਅਗਾਊਂ ਪ੍ਰਵਾਨਗੀ ਲੈ ਕੇ ਜਨਤਕ ਮੀਟਿੰਗਾਂ, ਜਲੂਸ ਜਾਂ ਰੈਲੀ ਕੀਤੀ ਜਾ ਸਕਦੀ ਹੈ ਪਰੰਤੂ ਕੋਵਿਡ-19 ਦੇ ਪ੍ਰੋਟੋਕਾਲ ਦੀ ਪਾਲਣਾ ਲਾਜ਼ਮੀ ਹੋਵੇਗੀ। ਉਨਾਂ ਨੇ ਪੁਲਿਸ/ਆਰਮੀ ਵਰਦੀ ਵਿਚ ਮਿਲਟਰੀ ਅਮਲਾ ਅਤੇ ਸਰਕਾਰੀ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਅਤੇ ਵਿਆਹ/ਸੋਗਮਈ ਇਕੱਠਾਂ/ਧਾਰਮਿਕ ਸਥਾਨਾਂ ਤੇ ਸੰਸਥਾਵਾਂ ਦੇ ਅੰਦਰ ਪ੍ਰਮਾਤਮਾ ਦੀ ਉਸਤਤ-ਸ਼ਬਦ ਕੀਰਤਨ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਹੈ।

Spread the love