ਕੋਵਿਡ ਟੀਕਾਕਰਨ, ਸਰਬੱਤ ਬੀਮਾ ਯੋਜਨਾ ਤਹਿਤ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਲਾਭ ਦਿਵਾਉਣ ਲਈ ਕੀਤੇ ਜਾ ਰਹੇ ਹਨ ਯਤਨ : ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਡਿਪਟੀ ਕਮਿਸ਼ਨਰ ਨੇ ਕੀਤੀ ਨਗਰ ਕੌਂਸਲ ਬਰਨਾਲਾ ਦੇ ਕੌਂਸਲਰਾਂ ਨਾਲ ਮੀਟਿੰਗ
ਬਰਨਾਲਾ, 23 ਜੂਨ 2021
ਡਿਪਟੀ ਕਮਿਸ਼ਨਰ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅੱਜ ਨਗਰ ਕੌਂਸਲ ਬਰਨਾਲਾ ਦੇ ਐਮ.ਸੀਆਂ ਨਾਲ ਇੱਕ ਅਹਿਮ ਬੈਠਕ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਸਾਰੇ ਐਮ.ਸੀ. ਸਹਿਬਾਨਾਂ ਨੂੰ ਕੋਵਿਡ ਟੀਕਾਕਰਨ ਅਤੇ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਵੱਧ ਤੋਂ ਵੱਧ ਕਾਰਡ ਬਨਵਾਉਣ ਦੀ ਅਪੀਲ ਕੀਤੀ।
ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੁਣ 18 ਸਾਲ ਤੋਂ ਵੱਧ ਉਮਰ ਦੇ ਹਰ ਇੱਕ ਵਿਅਕਤੀ ਦੇ ਕੋਵਿਡ ਟੀਕਾਕਰਨ ਕਰਵਾਉਣ ਸਬੰਧੀ ਨਿਰਦੇਸ਼ ਪ੍ਰਾਪਤ ਹੋਏ ਹਨ। ਉਨ੍ਹਾਂ ਐਮ.ਸੀ. ਸਾਹਿਬਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਇਲਾਕੇ ਦੇ ਲੋਕਾਂ ਨੂੰ ਇਹ ਟੀਕਾ ਲਗਵਾਉਣ ਲਈ ਪ੍ਰੇਰਿਤ ਕਰਨ ਤਾਂ ਜੋ ਕੋਰੋਨਾ ਉਤੇ ਜਿੱਤ ਹਾਸਲ ਕੀਤੀ ਜਾ ਸਕੇ।
ਨਾਲ ਹੀ ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ਚੱਲ ਰਿਹਾ ਹੈ। ਇਸ ਲਈ ਵੱਖ-ਵੱਖ ਮੁਹੱਲਿਆਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੇ ਇਸ ਸਬੰਧੀ ਕਾਰਡ ਬਣਾਏ ਜਾ ਸਕਣ ਅਤੇ ਉਨ੍ਹਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪਿੰਡ ਪੱਧਰ ਉਤੇ ਵੀ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਸਰਪੰਚ, ਪੰਚ, ਨੰਬਰਦਾਰ, ਯੂਥ ਕਲੱਬਾਂ ਦੇ ਪ੍ਰਧਾਨ, ਮੈਂਬਰ ਅਤੇ ਹੋਰ ਸਮਾਜਸੇਵੀ ਸੱਜਣਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਸੀ.ਐਚ.ਸੀ ਕੇਂਦਰ ਲਿਆਇਆ ਜਾਵੇ ਅਤੇ ਉਨ੍ਹਾ ਦੇ ਕਾਰਡ ਬਣਾਏ ਜਾ ਸਕਣ।
ਇਸ ਮੌਕੇ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਸ਼੍ਰੀ ਗੁਰਜੀਤ ਰਮਨਵਾਸੀਆ ਨੇ ਯਕੀਨ ਦਿਵਾਇਆ ਕਿ ਸਾਰੇ ਨਗਰ ਕੌਂਸਲਰਾਂ ਵੱਲੋਂ ਇਸ ਸਬੰਧੀ ਸਰਕਾਰ ਦਾ ਪੂਰਾ ਸਹਿਯੋਗ ਕੀਤਾ ਜਾਵੇਗਾ।
ਇਸ ਮੌਕੇ ਸਹਾਇਕ ਕਮਿਸ਼ਨਰ ਸ਼੍ਰੀਮਤੀ ਕਿਰਨ ਸ਼ਰਮਾ ਅਤੇ ਕਾਰਜਕਾਰੀ ਅਧਿਕਾਰੀ ਨਗਰ ਕੌਂਸਲ ਬਰਨਾਲਾ ਸ਼੍ਰੀ ਮਨਪ੍ਰੀਤ ਸਿੰਘ ਸਿੱਧੂ, ਉਪ ਪ੍ਰਧਾਨ ਸ਼੍ਰੀ ਨਰਿੰਦਰ ਨੀਟਾ, ਸੁਪਰਡੈਂਟ ਹਰਪ੍ਰੀਤ ਸਿੰਘ, ਕਲਰਕ ਗੋਬਿੰਦ ਪਾਲ ਅਤੇ ਵੱਖ-ਵੱਖ ਵਾਰਡਾਂ ਕੌਂਸਲਰ ਵੀ ਹਾਜ਼ਰ ਸਨ।

Spread the love