ਸੀ-ਪਾਈਟ ਕੈਂਪ ਕਾਲਝਰਾਣੀ ਵੱਲੋਂ ਵੋਮੈਨ ਮਿਲਟਰੀ ਪੁਲਿਸ ਫੋਰਸ ਭਰਤੀ ਲਈ ਲੜਕੀਆਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

Sorry, this news is not available in your requested language. Please see here.

ਫਾਜ਼ਿਲਕਾ, 22 ਜੂਨ 2021
ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ ਵੱਲੋਂ ਵੋਮੈਨ ਮਿਲਟਰੀ ਪੁਲਿਸ ਫੋਰਸ ਲਈ ਆਨ-ਲਾਈਨ ਅਪਲਾਈ ਕਰਨ ਵਾਲੀਆਂ ਭਰਤੀ ਹੋਣ ਦੀਆਂ ਚਾਹਵਾਨ ਲੜਕੀਆਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ਕੋਵਿਡ-19 ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ ਫਾਜ਼ਿਲਕਾ, ਬਠਿੰਡਾ ਸਮੇਤ ਸ੍ਰੀ ਮੁਕਤਸਰ ਸਾਹਿਬ ਜਿਲਿਆਂ ਲਈ ਮੁਫਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਕੈਂਪ ਇੰਚਾਰਜ਼ ਸ੍ਰੀ ਹਰਜੀਤ ਸਿੰਘ ਸੰਧੂ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਸਿਖਲਾਈ ਦੌਰਾਂਨ ਕਿਸੇ ਵੀ ਲੜਕੀ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ। ਭਰਤੀ ਹੋਣ ਦੀਆਂ ਚਾਹਵਾਨ ਲੜਕੀਆਂ ਆਪਣੇ ਸਾਰੇ ਅਸਲ ਸਰਟੀਫਿਕੇਟ (ਸਮੇਤ ਸਾਰੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ) ਆਨ-ਲਾਈਟ ਅਪਲਾਈ ਫਾਰਮ, ਅਧਾਰ ਕਾਰਡ, 2 ਪਾਸਪੋਰਟ ਸਾਈਜ਼ ਫੋਟੋ ਨਾਲ ਲੈ ਕੇ ਮਿਤੀ 22 ਜੂਨ 2021 ਤੋਂ ਕਿਸੇ ਵੀ ਸਰਕਾਰੀ ਕੰਮ ਵਾਲੇ ਦਿਨ 23 ਜੁਲਾਈ 2021 ਤੱਕ ਸਵੇਰੇ 09:00 ਵਜੇ ਨਿੱਜੀ ਤੌਰ ਤੇ ਕੈਂਪ ਵਿੱਚ ਆ ਕੇ ਰਜ਼ਿਸਟ੍ਰੇਸ਼ਨ, ਕਾਊਂਸਲਿੰਗ ਤੇ ਸਿਖਲਾਈ ਲਈ ਆ ਸਕਦੀਆਂ ਹਨ। ਐਕਸ ਸਰਵਿਸਮੈਨ ਦੀਆਂ ਲੜਕੀਆਂ ਅਤੇ ਸਰਟੀਫਿਕੇਟ ਹਾਸਲ ਕਰਨ ਵਾਲੀਆਂ ਲੜਕੀਆਂ ਨੂੰ ਕੈਂਪ ਵਿੱਚ ਸਿਖਲਾਈ ਲਈ ਪਹਿਲ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਵੋਮੈਨ ਮਿਲਟਰੀ ਪੁਲਿਸ ਫੋਰਸ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਲੜਕੀਆਂ ਭਾਰਤੀ ਫੌਜ ਦੀ ਵੈਬਸਾਈਟ www.joinindianarmy.nic.in ਤੇ ਅਪਲਾਈ ਕਰਕੇ ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਰਜ਼ਿਸਟ੍ਰੇਸਨ, ਕਾਊਸਲਿੰਗ ਅਤੇ ਸਿਖਲਾਈ ਲਈ ਪਹੁੰਚ ਸਕਦੀਆਂ ਹਨ। ਵਧੇਰੇ ਜਾਣਕਾਰੀ ਲਈ ਸੰਪਰਕ ਨੰ: 93167-13000, 94641-52013 ਅਤੇ 98418-50214 ਤੇ ਦਫਤਰੀ ਕੰਮ ਕਾਜ ਦੇ ਸਮੇਂ ਸੰਪਰਕ ਕੀਤਾ ਜਾ ਸਕਦਾ ਹੈ।