ਜ਼ਿਲੇ ਵਿਚ 10 ਜੁਲਾਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ-ਸੀ. ਜੇ. ਐਮ ਹਰਪ੍ਰੀਤ ਕੌਰ

Sorry, this news is not available in your requested language. Please see here.

ਨਵਾਂਸ਼ਹਿਰ, 25 ਜੂਨ 2021
ਮਾਨਯੋਗ ਜਸਟਿਸ ਅਜੈ ਤਿਵਾੜੀ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲੇ ਵਿਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ’ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 10 ਜੁਲਾਈ 2021 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਇਹ ਜਾਣਕਾਰੀ ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਨੇ ਸਾਂਝੀ ਕਰਦਿਆਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਕਿ੍ਰਮੀਨਲ ਕਪਾਂਊਂਡੇਬਲ ਕੇਸ, ਚੈੱਕ ਬਾਊਂਸ ਨਾਲ ਸਬੰਧਤ ਕੇਸ, ਮੈਟਰ ਐਕਸੀਡੈਂਟ ਕਲੇਮ, ਟਿ੍ਰਬਿਊਨਲ ਨਾਲ ਸਬੰਧਤ ਕੇਸ, ਵਿਵਾਹਿਕ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਤੇ ਪਾਣੀ ਦੇ ਬਿੱਲ, ਬੈਂਕਾਂ ਦੇ ਕੇਸ, ਬੀ. ਐਸ. ਐਨ. ਐਲ ਕੇਸਾਂ ਅਤੇ ਹੋਰ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਲੋਕ ਅਦਾਲਤ ਵਿਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਦਫ਼ਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨਵਾਂਸ਼ਹਿਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫ਼ੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਲੋਕ ਅਦਾਲਤ ਵਿਚ ਫ਼ੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।
ਸ੍ਰੀਮਤੀ ਹਰਪ੍ਰੀਤ ਕੌਰ, ਸੀ. ਜੇ. ਐਮ।

Spread the love