ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਜ਼ਿਲ੍ਹੇ ਵਿਚ 2044 ਬੱਚਿਆਂ ਨੂੰ ਪਿਲਾਈਆਂ ‘ਜ਼ਿੰਦਗੀ ਦੀਆਂ ਦੋ ਬੂੰਦਾਂ’

Sorry, this news is not available in your requested language. Please see here.

ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲ਼ਾਉਣੀਆਂ ਜ਼ਰੂਰੀ, ਕਿਉਂਕਿ ਗੁਆਂਢੀ ਦੇਸ਼ਾਂ ਤੋਂ ਖ਼ਤਰਾ ਬਰਕਰਾਰ : ਡਾ. ਗੁਰਦੀਪ ਸਿੰਘ ਕਪੂਰ
ਨਵਾਂਸ਼ਹਿਰ, 28 ਜੂਨ 2021  ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ 0-5 ਸਾਲ ਤੱਕ ਦੇ 2044 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲ਼ਾਈਆਂ ਗਈਆਂ।
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਸਾਲ 2011 ਤੋਂ ਬਾਅਦ ਭਾਰਤ ਵਿੱਚ ਪੋਲੀਓ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਪਰ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਪੋਲਿਓ ਵਾਇਰਸ ਦਾ ਪ੍ਰਸਾਰ ਅਜੇ ਵੀ ਜਾਰੀ ਹੈ।ਇਹ ਭਾਰਤ ਵਿੱਚ ਵੀ ਪ੍ਰਵੇਸ਼ ਕਰ ਸਕਦਾ ਹੈ। ਇਸ ਦੇ ਮੱਦੇਨਜ਼ਰ ਇਹ ਵਾਇਰਸ ਉਨਾਂ ਬੱਚਿਆਂ ਲਈ ਖ਼ਤਰਾ ਪੈਦਾ ਕਰ ਸਕਦਾ ਹੈ, ਜਿਨ੍ਹਾਂ ਨੇ ਪੋਲੀਓ ਰੋਕੂ ਬੂੰਦਾਂ ਨਹੀਂ ਪੀਤੀਆਂ ਹਨ। ਇਸ ਲਈ ਪੋਲੀਓ ਦੀਆਂ ਦੋ ਬੂੰਦਾਂ ਬੱਚਿਆਂ ਦੀ ਅਗਲੇਰੀ ਜ਼ਿੰਦਗੀ ਲਈ ਬੇਹੱਦ ਅਹਿਮ ਹਨ। ਇਸ ਲਈ ਮੈਂ ਜ਼ਿਲ੍ਹੇ ਦੇ ਸਾਰੇ ਪ੍ਰਵਾਸੀ ਮਾਪਿਆਂ ਨੂੰ ਆਪਣੇ ਜ਼ੀਰੋ ਤੋਂ ਪੰਜ ਸਾਲ ਦੇ ਬੱਚਿਆ ਪੋਲਿਓ ਰੋਕੂ ਬੂੰਦਾਂ ਪਿਲਾਉਣ ਦੀ ਅਪੀਲ ਕਰਦਾ ਹਾਂ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਜਵਿੰਦਰਵੰਤ ਸਿੰਘ ਬੈਂਸ ਨੇ ਦੱਸਿਆ ਕਿ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਅੱਜ ਦੂਜੇੇੇ ਦਿਨ ਜਿਲ੍ਹੇ ਅੰਦਰ ਕੁੱਲ 2044 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਸਿਹਤ ਬਲਾਕ ਨਵਾਂਸ਼ਹਿਰ ਵਿਚ 290, ਬੰਗਾ ਵਿਚ 132, ਰਾਹੋਂ ਵਿਚ 68, ਬਲਾਚੌਰ ਅਰਬਨ ਵਿਚ 177, ਮੁਜ਼ੱੱਫਰਪੁਰ ਵਿਚ 566, ਮੁਕੰਦਪੁਰ ਵਿਖੇ 223, ਸੁੱਜੋਂ ਵਿਖੇ 142, ਸੜੋਆ ਵਿਖੇ 163, ਬਲਾਚੌਰ ਰੂਰਲ ਵਿਖੇ 283 ਬੱਚਿਆਂ ਨੂੰ ਪੋਲੀਓਰੋਧਕ ਬੰੂਦਾਂ ਪਿਲਾਈਆਂ ਗਈਆਂ।
ਡਾ. ਜਵਿੰਦਰਵੰਤ ਸਿੰਘ ਬੈਂਸ ਨੇ ਦੱਸਿਆ ਕਿ ਜੋ ਬੱਚੇ ਅੱਜ ਵੀ ਪੋਲੀਓ ਬੂੰਦਾਂ ਪੀਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ ਕੱਲ੍ਹ ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।

Spread the love